ਪੰਜਾਬ 'ਚ ਨਿਜੀ ਤੇ ਜਨਤਕ ਸੇਵਾ ਵਾਹਨਾਂ ਨੂੰ ਸਵੇਰੇ 5 ਤੋਂ ਰਾਤ 9 ਵਜੇ ਤਕ ਚੱਲਣ ਦੀ ਮਿਲੀ ਆਗਿਆ
Published : Jun 8, 2020, 9:42 am IST
Updated : Jun 8, 2020, 9:42 am IST
SHARE ARTICLE
File Photo
File Photo

ਅੰਤਰਰਾਜੀ ਬੱਸ ਸੇਵਾਵਾਂ ਨੂੰ ਸਿਧਾਂਤਕ ਤੌਰ 'ਤੇ ਪ੍ਰਵਾਨਗੀ

ਚੰਡੀਗੜ੍ਹ, 7 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਦੇ ਨਾਗਰਿਕਾਂ ਨੂੰ ਅਪਣੇ ਕੰਮਕਾਜ  ਲਈ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਲਈ ਲੋੜੀਂਦੀ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਪੰਜਾਬ ਸਰਕਾਰ ਨੇ ਸਾਰੇ ਨਿਜੀ (ਨਾਨ-ਟਰਾਂਸਪੋਰਟ) ਅਤੇ ਜਨਤਕ ਸੇਵਾ ਵਾਹਨਾਂ ਨੂੰ ਸਮਰੱਥ ਅਥਾਰਟੀ ਵਲੋਂ ਐਲਾਨੇ ਗਏ ਕੰਟੇਨਮੈਂਟ ਜ਼ੋਨਾਂ ਨੂੰ ਛੱਡ ਕੇ ਸਖ਼ਤ ਸ਼ਰਤਾਂ ਤਹਿਤ ਸਵੇਰੇ 5 ਵਜੇ ਤੋਂ ਰਾਤ 9 ਵਜੇ ਤਕ ਚੱਲਣ ਦੀ ਆਗਿਆ ਦਿਤੀ ਗਈ ਹੈ ਤਾਂ ਜੋ ਮਾਰੂ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਇਹ ਪ੍ਰਗਟਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ  ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਕੀਤਾ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ 31 ਮਈ 2020 ਨੂੰ ਪੰਜਾਬ ਸਰਕਾਰ ਦੁਆਰਾ ਜਾਰੀ ਨੋਟੀਫ਼ੀਕੇਸ਼ਨ ਵਿਚ ਈ-ਰਿਕਸ਼ਾ ਤੇ ਆਟੋ ਰਿਕਸ਼ਾ, ਮੈਕਸੀ ਕੈਬ / ਮੋਟਰ ਕੈਬ ਅਤੇ ਪ੍ਰਾਈਵੇਟ ਵਾਹਨਾਂ (ਨਾਨ-ਟਰਾਂਸਪੋਰਟ) ਸਮੇਤ ਸਾਰੇ ਜਨਤਕ ਸੇਵਾ ਵਾਹਨਾਂ ਨੂੰ 30 ਜੂਨ, 2020 ਤਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਚੱਲਣ ਦੀ ਮਨਾਹੀ ਸੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਨਾਗਰਿਕਾਂ ਨੂੰ ਕੁਝ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਉਹ ਅਪਣੇ ਰੋਜ਼ਾਨਾ ਦੇ ਕੰਮਕਾਜ ਲਈ ਆ ਜਾ ਸਕਣ।

ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਾਹਨਾਂ ਨੂੰ ਚਲਾਉਣ ਦੀ ਇਜਾਜ਼ਤ ਇਸ ਸ਼ਰਤ ਨਾਲ ਦਿਤੀ ਗਈ ਹੈ ਕਿ ਯਾਤਰਾ ਦੌਰਾਨ ਬੱਸਾਂ ਵਿੱਚ ਬੈਠਣ ਦੀ ਸਮਰੱਥਾ ਦੇ 50 ਫ਼ੀ ਸਦੀ ਤੋਂ ਵੱਧ ਬੱਸਾਂ ਨੂੰ ਨਾ ਭਰਿਆ ਜਾਵੇ ਤਾਂ ਜੋ ਢੁੱਕਵੀਂ ਸਮਾਜਕ ਦੂਰੀ ਨੂੰ ਯਕੀਨੀ ਬਣਾਇਆ ਜਾ ਸਕੇ। ਸਟੇਟ ਕੈਰੇਜ ਪਰਮਿਟ ਰੱਖਣ ਵਾਲੇ ਸਾਰੇ ਜਨਤਕ ਸੇਵਾ  ਵਾਹਨਾਂ ਨੂੰ ਉਨ੍ਹਾਂ ਦੇ ਨਿਰਧਾਰਤ ਰੂਟ 'ਤੇ ਚੱਲਣ ਦੀ ਆਗਿਆ ਦਿੱਤੀ ਜਾਏਗੀ,

ਬਸ਼ਰਤੇ ਜਨਤਕ ਸੇਵਾ ਵਾਹਨ ਚਲਾਉਣ ਵਾਲਾ ਵਿਅਕਤੀ ਇਹ ਸੁਨਿਸ਼ਚਿਤ ਕਰੇਗਾ ਕਿ ਯਾਤਰੀ ਅਜਿਹੇ ਵਾਹਨ 'ਤੇ ਸਿਰਫ਼ ਯਾਤਰਾ ਦੇ ਸ਼ੁਰੂ ਹੋਣ ਵਾਲੀ ਥਾਂ ਤੋਂ ਚੜ੍ਹਨ ਅਤੇ ਯਾਤਰੀ ਸਫ਼ਰ ਦੇ ਖ਼ਤਮ ਹੋਣ ਵਾਲੀ ਥਾਂ ਜਾਂ ਜ਼ਿਲ੍ਹਾ ਹੈਡਕੁਆਟਰ ਜਾਂ ਸਬ ਡਵੀਜ਼ਨਲ ਹੈਡਕੁਆਟਰ ਜਾਂ ਬਲਾਕ ਹੈਡਕੁਆਟਰਜ਼ ਜਾਂ ਬੱਸ ਸਟੈਂਡ ਜਾਂ ਮਿਉਂਸਪਲ ਟਾਊਨ ਬੱਸ ਸਟੈਂਡ ਤੋਂ ਬਿਨਾਂ ਹਰੋ ਕਿਸੇ ਥਾਂ 'ਤੇ ਨਾ ਉਤਰਨ।

File PhotoFile Photo

ਸ੍ਰੀਮਤੀ ਰਜੀਆ ਸੁਲਤਾਨਾ ਨੇ ਕਿਹਾ ਕਿ ਸਟੇਟ ਕੈਰੇਜ ਪਰਮਿਟ ਰੱਖਣ ਵਾਲੀਆਂ ਬੱਸਾਂ ਪੇਂਡੂ ਖੇਤਰਾਂ ਵਿਚ ਉਪਰੋਕਤ ਸ਼ਰਤਾਂ ਦੇ ਅਧੀਨ ਹੀ ਚੱਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਈ-ਰਿਕਸ਼ਾ, ਆਟੋ ਰਿਕਸ਼ਾ, ਮੈਕਸੀ-ਕੈਬਜ਼, ਮੋਟਰ-ਕੈਬਜ਼ ਨੂੰ ਸਿਰਫ਼ 1 ਡਰਾਈਵਰ ਅਤੇ 2 ਯਾਤਰੀਆਂ ਦੀ ਆਗਿਆ ਹੈ। ਈ-ਰਿਕਸ਼ਾ, ਆਟੋ ਰਿਕਸ਼ਾ, ਮੈਕਸੀ-ਕੈਬਜ਼, ਮੋਟਰ-ਕੈਬਜ਼ ਦੀ ਹਰੇਕ ਯਾਤਰਾ ਤੋਂ ਬਾਅਦ ਢੁੱਕਵੇਂ ਤਰੀਕੇ ਨਾਲ ਸਫ਼ਾਈ ਕੀਤੀ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਰ-ਪੂਲਿੰਗ  ਅਤੇ ਕਾਰ-ਸ਼ੇਅਰਿੰਗ ਦੀ ਆਗਿਆ ਨਹੀਂ ਹੋਵੇਗੀ।        

ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ, ਦੁਪਹੀਆ ਵਾਹਨ ਚਾਲਕਾਂ ਦੇ ਮਾਮਲੇ ਵਿਚ ਵੱਧ ਤੋਂ ਵੱਧ ਇਕ ਪਿਛੇ ਬੈਠਣ ਵਾਲੀ ਸਵਾਰੀ (ਪਿਲੀਅਨ ਰਾਈਡਰ) ਜੋ ਕਿ ਇਕ ਨਾਬਾਲਿਗ ਬੱਚਾ ਜਾਂ ਡਰਾਇਵਰ ਦਾ ਪਤੀ/ਪਤਨੀ ਹੈ, ਦੀ ਆਗਿਆ ਹੋਵੇਗੀ। ਵਾਹਨ ਦੀ ਵੱਧ ਤੋਂ ਵੱਧ ਸਮਰੱਥਾ ਮੁਤਾਬਕ ਯਾਤਰੀਆਂ ਦੇ ਬੈਠਣ ਦੀ ਆਗਿਆ ਕੇਵਲ ਤਾਂ ਹੀ ਹੈ ਜੇ ਸਾਰੇ ਯਾਤਰੀ ਇਕੋ ਪਰਵਾਰ  (ਸਿਰਫ਼ ਮਾਤਾ-ਪਿਤਾ, ਪਤੀ/ਪਤਨੀ ਅਤੇ ਬੱਚੇ) ਨਾਲ ਸਬੰਧਤ ਹੋਣ।

ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਰੁਧ ਕੌਮੀ ਆਫ਼ਤ ਪ੍ਰਬੰਧਨ ਐਕਟ 2005, ਆਈਪੀਸੀ ਅਤੇ ਮੋਟਰ ਵਹੀਕਲ ਐਕਟ 1988 ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਟਰਾਂਸਪੋਰਟ ਵਿਭਾਗ ਦੇ ਸਾਰੇ ਦਿਸ਼ਾ ਨਿਰਦੇਸ਼ ਅਤੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਲਾਗੂ ਹੋਣਗੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement