
ਬੀਬੀ ਜਗੀਰ ਕੌਰ ਇਸਤਰੀ ਅਕਾਲੀ ਦਲ ਅਤੇ ਸ. ਗੁਲਜ਼ਾਰ ਸਿੰਘ ਰਣੀਕੇ ਪਾਰਟੀ ਦੇ ਐਸ.ਸੀ ਵਿੰਗ ਦੇ ਦੁਬਾਰਾ ਪ੍ਰਧਾਨ ਬਣੇ
ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਜਿਸ ਵਿੱਚ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
Sukhbir Badal
ਜਿਹਨਾਂ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਹਨਾਂ ਵਿੱਚ ਭਾਈ ਗੋਬਿੰਦ ਸਿੰਘ ਲੋਂਗੋਵਾਲ, ਸ. ਬਲਵਿੰਦਰ ਸਿੰਘ ਭੁੰਦੜ, ਜਥੇਦਾਰ ਤੋਤਾ ਸਿੰਘ, ਸ. ਚਰਨਜੀਤ ਸਿੰਘ ਅਟਵਾਲ, ਸ. ਨਿਰਮਲ ਸਿੰਘ ਕਾਹਲੋਂ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸ. ਸਿਕੰਦਰ ਸਿੰਘ ਮਲੂਕਾ, ਸ. ਜਨਮੇਜਾ ਸਿੰਘ ਸੇਖੋਂ,
Photo
ਸ. ਬਿਕਰਮ ਸਿੰਘ ਮਜੀਠੀਆ, ਸ. ਹਰੀ ਸਿੰਘ ਜੀਰਾ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਸੁਰਜੀਤ ਸਿੰਘ ਰੱਖੜਾ, ਸ. ਬਲਦੇਵ ਸਿੰਘ ਮਾਨ ਅਤੇ ਸ. ਜਗਮੀਤ ਸਿੰਘ ਬਰਾੜ ਦੇ ਨਾਮ ਸ਼ਾਮਲ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਤੋਂ ਇਲਾਵਾ ਹੋਰ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ
Sukhbir Badal
ਕਿ ਉਪਰੋਕਤ ਤੋਂ ਇਲਾਵਾ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਅਤੇ ਸ. ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਐਨ.ਕੇ.ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇੱਕ ਹੋਰ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੁਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।
Photo
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।