ਹੁਣ ਕਰਤਾਰਪੁਰ ਸਾਹਿਬ ਲਾਂਘਾ ਵੀ ਕੇਂਦਰ ਸਰਕਾਰ ਖੁਲ੍ਹਵਾਏ : ਗੁਰਿੰਦਰ ਸਿੰਘ ਬਾਜਵਾ
Published : Jun 8, 2020, 10:13 pm IST
Updated : Jun 8, 2020, 10:13 pm IST
SHARE ARTICLE
1
1

ਪੰਜਾਬ ਸਰਕਾਰ ਨੂੰ ਵੀ ਅਪਣਾ ਰੋਲ ਨਿਭਾਉਂਦਿਆਂ ਕੇਂਦਰ ਸਰਕਾਰ ਨੂੰ ਅਪੀਲ ਕਰਨ ਲਈ ਕਿਹਾ

ਅੰਮ੍ਰਿਤਸਰ 8 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ) : ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਅੱਜ ਤੋਂ ਧਾਰਮਕ ਅਸਥਾਨ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ।

ਤਕਰੀਬਨ ਢਾਈ ਮਹੀਨੇ ਤੋਂ ਗੁਰਦਵਾਰਾ ਕਰਤਾਰਪੁਰ ਸਾਹਿਬ ਜਾਣ ਲਈ ਸ਼ਰਧਾਲੂਆਂ 'ਤੇ ਰੋਕ ਲੱਗੀ ਹੋਈ ਹੈ। ਬਾਜਵਾ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਹੁਣ ਗੁਰਦਵਾਰਾ ਕਰਤਾਰਪੁਰ ਸਾਹਿਬ ਜਾਣ 'ਤੇ ਲੱਗੀ ਰੋਕ ਨੂੰ ਵੀ ਹਟਾ ਲੈਣਾ ਚਾਹੀਦਾ ਹੈ ਤਾਂ ਜੋ ਦਹਾਕਿਆਂ ਤੋਂ ਦਰਸ਼ਨ ਕਰਨ ਦੀ ਤਾਂਘ ਵਿਚ ਬੈਠੀਆਂ ਨਾਨਕ ਨਾਮ ਲੇਵਾ ਸੰਗਤਾਂ ਉਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜਾਬ ਸਰਕਾਰ ਨੂੰ ਵੀ ਅਪਣਾ ਸਹੀ ਰੋਲ ਨਿਭਾਉਂਦਿਆਂ ਕੇਂਦਰ ਸਰਕਾਰ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ ਸਿੱਖੀ ਦੇ ਧੁਰੇ ਇਸ ਪਵਿੱਤਰ ਅਸਥਾਨ ਦਾ ਰਸਤਾ ਜਲਦੀ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਜਿਵੇਂ ਅੱਜ ਬਾਕੀ ਗੁਰਧਾਮਾਂ ਨੂੰ ਸੰਗਤਾਂ ਲਈ ਖੋਲ੍ਹ ਦਿਤਾ ਹੈ।

ਉਸੇ ਤਰ੍ਹਾਂ ਗੁਰਦਵਾਰਾ ਕਰਤਾਰਪੁਰ ਸਾਹਿਬ ਜਾਣ 'ਤੇ ਲੱਗੀ ਰੋਕ ਨੂੰ ਵੀ ਜਲਦੀ ਤੋਂ ਜਲਦੀ ਹਟਾ ਲੈਣਾ ਚਾਹੀਦਾ ਤਾਂ ਜੋ ਸੰਗਤਾਂ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਪ੍ਰਧਾਨ ਮਰਹੂਮ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ 14 ਅਪਰੈਲ 2001 ਤੋਂ ਲਾਂਘਾ ਖੋਲ੍ਹਣ ਲਈ ਡੇਰਾ ਬਾਬਾ ਨਾਨਕ ਧੁਸੀ ਬੰਨ੍ਹ ਅੰਤਰਰਾਸ਼ਟਰੀ ਸਰਹੱਦ ਵਿਖੇ ਅਰਦਾਸ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਸੀ। ਇਨ੍ਹਾਂ ਸਾਢੇ ਅਠਾਰਾਂ ਸਾਲਾਂ ਵਿਚ ਜਥੇਦਾਰ ਕੁਲਦੀਪ ਸਿੰਘ ਵਡਾਲਾ, ਗੁਰਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਾਥੀਆ ਨੇ ਕਈ ਵਾਰ ਪਾਕਿਸਤਾਨ ਜਾ ਕੇ ਉਥੇ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਮੈਮੋਰੰਡਮ ਦਿਤੇ। ਇਸੇ ਤਰ੍ਹਾ ਹਿੰਦੂਸਤਾਨ ਦੇ ਸਮੇ ਸਮੇ ਦੇ ਪ੍ਰਧਾਨ ਮੰਤਰੀ ਨੁੰ ਲਾਂਘਾ ਖੁਲ੍ਹਵਾਉਣ ਲਈ ਮੈਮੋਰੰਡਮ ਦਿੰਦੇ ਰਹੇ ਹਨ ਅਤੇ ਸਮੇਂ ਸਮੇਂ 'ਤੇ ਬਟਾਲਾ ਵਿਖੇ ਸਰਬ ਪਾਰਟੀ ਮੀਟਿੰਗਾਂ ਕਰ ਕੇ ਇਸ ਲਾਂਘੇ ਨੂੰ ਖੋਲ੍ਹਣ ਲਈ ਲੋਕ ਲਹਿਰ ਬਣਾਉਣ ਲਈ ਯਤਨ ਕਰਦੇ ਰਹੇ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘਾ ਭਾਰਤ ਵਾਲੇ ਪਾਸਿਉਂ ਬੰਦ ਕਰਵਾ ਦਿਤਾ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement