'ਪਾਵਰਕਾਮ ਨੇ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਦੇਣ ਲਈ ਕਮਰਕੱਸੀ'
Published : Jun 8, 2020, 5:49 pm IST
Updated : Jun 8, 2020, 5:49 pm IST
SHARE ARTICLE
Powercom
Powercom

ਖਪਤਕਾਰ ਟੋਲ ਫ਼ਰੀ ਨੰਬਰ 'ਤੇ ਮਿਸਡ ਕਾਲ ਦੇ ਕੇ ਦਰਜ ਕਰਵਾ ਸਕਣਗੇ ਸ਼ਿਕਾਇਤ

ਪਟਿਆਲਾ : ਝੋਨੇ ਦੇ ਸ਼ੁਰੂ ਹੋਣ ਵਾਲੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪਾਵਰਕਾਮ ਨੇ ਕਮਰਕੱਸ ਲਈ ਹੈ। ਭਾਵੇਂ ਕਿਸਾਨਾਂ ਨੂੰ ਮਜ਼ਦੂਰਾਂ ਦੀ ਘਾਟ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ ਅਤੇ ਵੱਡੀ ਗਿਣਤੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਫਿਰ ਵੀ ਝੋਨੇ ਦੀ ਖੇਤੀ ਲਈ ਪਾਣੀ ਦੀ ਮੰਗ ਨੂੰ ਧਿਆਨ ਵਿਚ ਰਖਦਿਆਂ ਪਾਵਰਕਾਮ ਨੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਸੀਐਮਡੀ ਸ਼੍ਰੀ ਏ. ਵੇਨੂੰ ਪ੍ਰਸਾਦ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ 10 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਲਈ ਰਾਜ ਵਿਚ ਅਪਣੇ 14 ਲੱਖ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ।

Powercom announcement farmers can t get electricity during the dayPowercom 

ਉਨ੍ਹਾਂ ਕਿਹਾ ਕਿ ਪਾਵਰਕਾਮ ਨੇ ਰਾਜ ਵਿਚਲੀਆਂ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰਨ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਹਨ। ਏ. ਵੇਨੂੰ ਪ੍ਰਸਾਦ ਨੇ ਭਰੋਸਾ ਦਿਤਾ ਕਿ ਕਾਰਪੋਰੇਸ਼ਨ ਦੇ ਸਾਰੇ ਖਪਤਕਾਰਾਂ ਨੂੰ ਪੰਜਾਬ ਵਿਚ ਨਿਰੰਤਰ, ਨਿਰਵਿਘਨ ਅਤੇ ਮਿਆਰੀ ਬਿਜਲੀ ਸਪਲਾਈ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਏਪੀ ਖਪਤਕਾਰਾਂ ਨੂੰ ਰੋਜ਼ਾਨਾ ਬਿਜਲੀ ਸਪਲਾਈ ਹਰ ਸਬ ਸਟੇਸ਼ਨ 'ਤੇ 3 ਸਮੂਹਾਂ ਵਿਚ ਵੰਡ ਦਿਤੀ ਗਈ ਹੈ।

POWERCOMPOWERCOM

ਕਾਰਪੋਰੇਸ਼ਨ ਦੇ ਖੇਤੀਬਾੜੀ ਖਪਤਕਾਰਾਂ ਨੂੰ ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ-ਨਾਲ ਦਿਨ ਦੇ ਸਮੇਂ ਦੌਰਾਨ 8 ਘੰਟੇ ਬਿਜਲੀ ਸਪਲਾਈ ਮੁਹਈਆ ਕਰਵਾਈ ਜਾਏਗੀ। ਸੀਐਮਡੀ ਨੇ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅਪਣਾ ਹੈੱਡਕੁਆਰਟਰ ਨਾ ਛੱਡਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਦੀ ਸਥਿਤੀ ਨੂੰ ਅਪਡੇਟ ਕਰਨ ਅਤੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਜ਼ੋਨਲ ਪੱਧਰ ਅਤੇ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤੇ ਜਾ ਰਹੇ ਹਨ।

PowercomPowercom

ਬਾਰਡਰ ਜ਼ੋਨ, (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ) ਲਈ ਫ਼ੋਨ ਨੰਬਰ 0183-2212425, 96461-82959,  ਉੱਤਰ  ਜ਼ੋਨ ਲਈ, (ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ) 96461-16679, 0181-2220924, ਦੱਖਣੀ ਜ਼ੋਨ ਲਈ, (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੁਹਾਲੀ) 96461- 46400,96461-48883, ਵੈਸਟ ਜ਼ੋਨ ਲਈ (ਬਠਿੰਡਾ, ਫ਼ਰੀਦਕੋਟ, ਮੁਕਤਸਰ, ਫ਼ਿਰੋਜ਼ਪੁਰ, ਮੋਗਾ, ਮਾਨਸਾ, ਫ਼ਾਜ਼ਿਲਕਾ) 96461-22070, 96461-81129 ਸੈਂਟਰਲ ਜ਼ੋਨ ਲਈ, (ਲੁਧਿਆਣਾ, ਖੰਨਾ, ਫ਼ਤਿਹਗੜ੍ਹ ਸਾਹਿਬ) ਅਤੇ 96461-06835, 96461-06836, ਪੀ ਐਸ ਪੀ ਸੀ ਐਲ ਹੈੱਡਕੁਆਰਟਰ ਪਟਿਆਲਾ ਵਿਖੇ ਕੇਂਦਰੀ ਸ਼ਿਕਾਇਤ ਕੇਂਦਰ ਦੇ ਫ਼ੋਨ ਨੰਬਰ ਹਨ।

PowercomPowercom

ਸੀਐਮਡੀ ਨੇ ਅੱਗੇ ਕਿਹਾ ਕਿ ਹੁਣ ਖਪਤਕਾਰ ਪੀਐਸਪੀਸੀਐਲ ਟੋਲ ਫ਼ਰੀ ਨੰਬਰ 1800-180-1512 'ਤੇ ਮਿਸਡ ਕਾਲ ਦੇ ਕੇ ਸ਼ਿਕਾਇਤਾਂ ਵੀ ਦਰਜ ਕਰ ਸਕਦੇ ਹਨ। ਇਨ੍ਹਾਂ ਫ਼ੋਨ ਨੰਬਰਾਂ ਤੋਂ ਇਲਾਵਾ ਗਾਹਕ ਵੀ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਨੂੰ ਫ਼ੋਨ ਨੰਬਰ 1912 ਰਾਹੀਂ ਐਸਐਮਐਸ ਜਾਂ ਫ਼ੋਨ ਕਾਲ ਰਾਹੀਂ ਰਜਿਸਟਰ ਕਰ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement