ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਗਾਈ ਅਹਿਮ ਫੈਸਲਿਆਂ ’ਤੇ ਮੋਹਰ
Published : Jun 8, 2020, 5:11 pm IST
Updated : Jun 8, 2020, 5:19 pm IST
SHARE ARTICLE
Shiromani Committee Budget    
Shiromani Committee Budget    

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਨਾ ਹੋ ਸਕਣ ਕਾਰਨ 30 ਸਤੰਬਰ ਤੱਕ ਦੇ ਖਰਚਿਆਂ ਨੂੰ ਪ੍ਰਵਾਨਗੀ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਥੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰਿਆਂ ਅਤੇ ਸੰਸਥਾ ਨਾਲ ਸਬੰਧਤ ਹੋਰ ਸਖਾਵਾਂ ਦੇ 30 ਸਤੰਬਰ 2020 ਤੱਕ ਦੇ ਹੋਣ ਵਾਲੇ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਨਹੀਂ ਹੋ ਸਕਿਆ ਸੀ।

Bhai Gobind Singh LongowalBhai Gobind Singh Longowal

ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਵੱਲੋਂ 1 ਅਪ੍ਰੈਲ ਤੋਂ 90 ਦਿਨਾਂ ਦੇ ਖ਼ਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਅੱਜ ਹੋਈ ਇਕੱਤਰਤਾ ਦੌਰਾਨ ਮੁੜ 1 ਜੁਲਾਈ ਤੋਂ 30 ਸਤੰਬਰ ਤੱਕ ਦੇ ਖਰਚਿਆਂ ਨੂੰ ਪ੍ਰਵਾਨ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਕਾਰਨ ਬਣੇ ਹਾਲਾਤਾਂ ਦੇ ਚੱਲਦਿਆਂ ਅਜੇ ਇਜਲਾਸ ਕਰਨਾ ਸੰਭਵ ਨਹੀਂ ਹੈ। 

ਇਸ ਕਰਕੇ ਮਹੀਨਾਵਾਰ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਤਾਂ ਜੋ ਸੰਸਥਾ ਦਾ ਕੰਮ-ਕਾਜ ਨਿਰਵਿਘਨ ਚੱਲਦਾ ਰਹੇ। ਹੋਰ ਫੈਸਲਿਆਂ ਸਬੰਧੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਥਾਪਨਾ ਦਿਵਸ ਸਬੰਧੀ 15 ਨਵੰਬਰ 2020 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕੀਤੇ ਜਾਣਗੇ।

Gobind Singh LongowalGobind Singh Longowal

ਸ਼੍ਰੋਮਣੀ ਕਮੇਟੀ ਦੇ ਇਤਿਹਾਸਕ ਪਿਛੋਕੜ, ਵਿਕਾਸ, ਯੋਗਦਾਨ ਅਤੇ ਪ੍ਰਾਪਤੀਆਂ ਬਾਰੇ ਡਾਕੂਮੈਂਟਰੀ ਫਿਲਮ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ 100 ਸਾਲਾ ਇਤਿਹਾਸ ਨਾਲ ਸਬੰਧਤ ਪੁਸਤਕਾਂ ਤਿਆਰ ਕੀਤੀਆਂ ਜਾਣਗੀਆਂ। ਸੰਸਥਾ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਸੈਮੀਨਾਰ ਆਯੋਜਿਤ ਕੀਤੇ ਜਾਣਗੇ।

SGPC SGPC

ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਕੌਮਾਂਤਰੀ ਪੱਧਰ ’ਤੇ ਮਨਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ ਵੀ ਅਕਾਦਮਿਕ ਕਾਰਜਾਂ ਦੇ ਨਾਲ-ਨਾਲ ਸੈਮੀਨਾਰ ਅਤੇ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੱਗੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਵੀ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ।

SGPCSGPC

ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ 1 ਮਈ 2021 ਨੂੰ ਹੋਵੇਗਾ। ਗੁਰੂ ਸਾਹਿਬ ਜੀ ਦੇ ਇਸ ਮਹਾਨ ਦਿਹਾੜੇ ਸਬੰਧੀ ਪੰਜਾਬ, ਦਿੱਲੀ, ਮੁੰਬਈ ਸਮੇਤ ਕਈ ਵੱਡੇ ਸ਼ਹਿਰਾਂ ਵਿਚ ਸਮਾਗਮ ਕੀਤੇ ਜਾਣਗੇ। ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਪ੍ਰਚਾਰਨ ਲਈ ਪੁਸਤਕਾਂ ਪ੍ਰਕਾਸ਼ਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਸੰਗਤਾਂ ਦ ਸਹਿਯੋਗ ਨਾਲ ਸਮਾਗਮ ਹੋਣਗੇ।

BooksBooks

ਸ਼ਤਾਬਦੀਆਂ ਲਈ ਉੱਚਤਾਕਤੀ ਸਬ-ਕਮੇਟੀਆਂ ਦਾ ਜਲਦ ਗਠਨ ਕੀਤਾ ਜਾਵੇਗਾ, ਤਾਂ ਜੋ ਉੱਚਿਤ ਰੂਪ ਰੇਖਾ ਤਿਆਰ ਕੀਤੀ ਜਾ ਸਕੇ। ਉਨ੍ਹਾਂ ਇਕ ਹੋਰ ਫੈਸਲੇ ਬਾਰੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਇਕ-ਇਕ ਏਕੜ ਵਿਚ ਵਿਰਾਸਤੀ ਦਰੱਖ਼ਤ ਲਗਾਏ ਜਾਣਗੇ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਦੇ ਨਾਲ-ਨਾਲ ਪੰਛੀਆਂ ਨੂੰ ਵੀ ਰੈਣ-ਬਸੇਰੇ ਬਣਾਉਣ ਵਿਚ ਮੱਦਦ ਮਿਲ ਸਕੇ।

Sandal Wood TreeTree

ਭਾਈ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਗੁਰਦੁਆਰਾ ਸਾਹਿਬਾਨ ਤੋਂ ਲੋੜਵੰਦਾਂ ਲਈ ਲੰਗਰ ਸੇਵਾ ਦਿੱਤੀ ਗਈ ਹੈ। ਇਸ ਵਿਚ ਵੱਡੇ ਪੱਧਰ ’ਤੇ ਸੰਗਤਾਂ ਵੱਲੋਂ ਸਹਿਯੋਗ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਵਿਸ਼ਾਲ ਪੱਧਰ ’ਤੇ ਕਣਕ ਅਤੇ ਹੋਰ ਰਸਦਾਂ ਭੇਜੀਆਂ ਗਈਆਂ ਹਨ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਹ ਸਭ ਦਾ ਧੰਨਵਾਦ ਕਰਦੇ ਹਨ।

ਇਕੱਤਰਤਾ ’ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕੁਲਦੀਪ ਕੌਰ ਟੌਹੜਾ,

ਸ. ਜਸਮੇਰ ਸਿੰਘ ਲਾਛੜੂ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਲਖਮੀਰ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਸ. ਜਗੀਰ ਸਿੰਘ ਮੈਨੇਜਰ ਆਦਿ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement