ਵੱਟ ਦੇ ਰੌਲੇ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲੀਆਂ
Published : Jun 8, 2020, 10:54 am IST
Updated : Jun 8, 2020, 10:54 am IST
SHARE ARTICLE
File Photo
File Photo

ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਰਸੂਲਪੁਰ ਵਿਖੇ ਬੀਤੀ ਰਾਤ ਖੇਤਾਂ ਦੀ ਵੱਟ ਨੂੰ ਲੈ ਹੋਏ ਮਾਮੂਲੀ ਝਗੜੇ ਤੋਂ

ਪੱਟੀ, 7 ਜੂਨ (ਅਜੀਤ ਘਰਿਆਲਾ) : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਰਸੂਲਪੁਰ ਵਿਖੇ ਬੀਤੀ ਰਾਤ ਖੇਤਾਂ ਦੀ ਵੱਟ ਨੂੰ ਲੈ ਹੋਏ ਮਾਮੂਲੀ ਝਗੜੇ ਤੋਂ ਬਾਅਦ ਦੋ ਧਿਰਾਂ 'ਚ ਲੜਾਈ ਇਨੀ ਵੱਧ ਗਈ ਕਿ ਇਕ ਧਿਰ ਵੱਲੋਂ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਘਟਨਾ 'ਚ ਦੋ ਵਿਅਕਤੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਦੀ ਸੂਚਨਾਂ ਮਿਲਦੇ ਹੀ ਥਾਣਾ ਸਦਰ ਤਰਨਤਾਰਨ ਦੇ ਮੁੱਖੀ ਸਬ ਇੰਸਪੈਕਟਰ ਬਲਜੀਤ ਕੌਰ ਮੌਕੇ 'ਤੇ ਪੁੱਜੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ।

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਨਿਵਾਸੀ ਪਿੰਡ ਰਸੂਲਪੁਰ ਅਤੇ ਆਪਣੇ ਭਤੀਜੇ ਅਵਤਾਰ ਸਿੰਘ ਪੁੱਤਰ ਮਹਿਤਾਬ ਸਿੰਘ ਵਾਸੀ ਰਸੂਲਪੁਰ ਨਾਲ ਸ਼ਾਮ ਕਰੀਬ 8 ਵਜੇ ਖੇਤਾਂ 'ਚ ਗੇੜਾ ਮਾਰਨ ਗਏ ਸਨ। ਇਸ ਦੌਰਾਨ ਨਾਲ ਲੱਗਦੇ ਖੇਤਾਂ ਦੀ ਵੱਟ ਨੂੰ ਲੈ ਰਣਜੋਧ ਸਿੰਘ ਪੁੱਤਰ ਤਾਰਾ ਸਿੰਘ ਅਤੇ ਮਲਕੀਤ ਸਿੰਘ ਪੁਤਰ ਰਣਜੋਧ ਸਿੰਘ ਵਾਸੀ ਰਸੂਲਪੁਰ ਨਾਲ ਮਾਮੂਲੀ ਤਕਰਾਰ ਹੋ ਗਿਆ, ਜਿਸ ਤੋਂ ਬਾਅਦ ਰਣਜੋਧ ਸਿੰਘ ਅਤੇ ਮਲਕੀਤ ਸਿੰਘ ਨੇ ਭੁਪਿੰਦਰ ਸਿੰਘ ਅਤੇ ਅਵਤਾਰ ਸਿੰਘ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਕ ਗੋਲੀ ਭੁਪਿੰਦਰ ਸਿੰਘ ਦੀ ਬਾਂਹ 'ਤੇ ਜਾ ਲੱਗੀ ਅਤੇ ਅਵਤਾਰ ਸਿੰਘ ਦੇ ਪੇਟ 'ਚ ਸ਼ਰ੍ਹਾ ਲੱਗਣ ਨਾਲ ਜ਼ਖਮੀ ਹੋ ਗਿਆ, ਜਿਨਾਂ ਨੂੰ ਤੁਰਤ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਘਟਨਾ ਦੀ ਸੂਚਨਾਂ ਮਿਲਦੇ ਹੀ ਮੌਕੇ 'ਤੇ ਪੁੱਜੇ ਥਾਣਾ ਸਦਰ ਤਰਨਤਾਰਨ ਦੇ ਮੁੱਖੀ ਬਲਜੀਤ ਕੌਰ ਨੇ ਦਸਿਆ ਕਿ ਇਸ ਮਾਮਲੇ 'ਚ ਦੋਵਾਂ ਧਿਰਾਂ ਦੇ ਕੁੱਝ ਵਿਅਕਤੀ ਜ਼ਖ਼ਮੀ ਹੋਏ ਹਨ ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement