
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh( ਨੇ ਅੱਜ ਕਾਂਗਰਸ ਦੇ ਸੰਸਦ ਮੈਂਬਰਾਂ (Congress Mps) ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਔਜਲਾ, ਜਸਬੀਰ ਡਿੰਪਾ ਅਤੇ ਰਵਨੀਤ ਬਿੱਟੂ ਸ਼ਾਮਲ ਸਨ।
Capt. Amarinder Singh Meets Congress MPs
ਹੋਰ ਪੜ੍ਹੋ: ਦੁਖਦਾਈ ਖ਼ਬਰ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ
ਇਹਨਾਂ ਤੋਂ ਇਲਾਵਾ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਬੈਠਕ ਵਿਚ ਮੌਜੂਦ ਰਹੇ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿਚ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਕੀਤੀ ਗਈ।
Capt. Amarinder Singh
ਹੋਰ ਪੜ੍ਹੋ: Mahatma Gandhi ਦੀ ਪੜਪੋਤੀ ਨੂੰ ਮਿਲੀ 7 ਸਾਲ ਦੀ ਸਜ਼ਾ, 3.22 ਕਰੋੜ ਦੀ ਧੋਖਾਧੜੀ 'ਚ ਪਾਈ ਗਈ ਦੋਸ਼ੀ
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਲੋਕ ਸਭਾ (Lok Sabha) ਦੇ ਆਉਣ ਵਾਲੇ ਸੈਸ਼ਨ ਸਬੰਧੀ ਗੱਲਬਾਤ ਕੀਤੀ ਗਈ। ਬੈਠਕ ਦੌਰਾਨ ਲੋਕ ਸਭਾ ਵਿਚ ਪੰਜਾਬ ਦੇ ਮੁੱਦੇ, ਕਿਸਾਨਾਂ ਦੇ ਮੁੱਦੇ ਅਤੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਭਾਰਤ ਸਰਕਾਰ (Indian Government) ਦੀ ਅਸਫ਼ਲਤਾ ਸਬੰਧੀ ਆਵਾਜ਼ ਚੁੱਕਣ ਲਈ ਚਰਚਾ ਕੀਤੀ ਗਈ।