Punjab Govt ਵੱਲੋਂ National Teacher Award ਲਈ ਅਧਿਆਪਕਾਂ ਤੋਂ Online ਅਰਜ਼ੀਆਂ ਦੀ ਮੰਗ
Published : Jun 8, 2021, 3:52 pm IST
Updated : Jun 8, 2021, 3:52 pm IST
SHARE ARTICLE
Punjab Govt invites online applications from teachers for National Teacher Award
Punjab Govt invites online applications from teachers for National Teacher Award

ਪੰੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਪੰੰਜਾਬ ਸਰਕਾਰ (Punjab Government) ਨੇ ਅਧਿਆਪਕ ਰਾਸ਼ਟਰੀ ਅਵਾਰਡ-2021 (National Teacher Award)  ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ  http://nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ।

Punjab Government Punjab Government

ਇਹ ਵੀ ਪੜ੍ਹੋ: ਦੇਸ਼ ਦੀ ਸੇਵਾ ਦਾ ਜਜ਼ਬਾ: CDS ਪ੍ਰੀਖਿਆ 'ਚ 10 ਵਾਰ ਫੇਲ੍ਹ ਹੋਇਆ ਨੌਜਵਾਨ, ਹੁਣ ਬਣਿਆ Lieutenant

ਇਸ ਅਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ। ਬੁਲਾਰੇ ਅਨੁਸਾਰ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲੇ ਵਿੱਚ ਜ਼ਿਲਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 15 ਜੁਲਾਈ 2021 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ।

TeachersTeachers

ਹੋਰ ਪੜ੍ਹੋ: ਹਸਪਤਾਲ ਨੇ ਇਸ ਕਾਰਨ ਰੱਦ ਕੀਤਾ ਹਨੀਪ੍ਰੀਤ ਦਾ ਅਟੈਂਡੇਟ ਕਾਰਡ

ਉਹਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ। ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 30 ਜੁਲਾਈ 2021 ਤੱਕ ਭੇਜੇਗੀ।

ਇਹ ਵੀ ਪੜ੍ਹੋ-ਪਾਕਿਸਤਾਨ 'ਚ ਯਾਤਰੀਆਂ ਨੂੰ ਲਿਜਾ ਰਹੀ ਇਕ ਵੈਨ ਨਦੀ 'ਚ ਡਿੱਗੀ, 17 ਮਰੇ

ਇਹਨਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਅਵਾਰਡ ਲਈ ਚੁਣਿਆ ਜਾਵੇਗਾ। ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement