ਸਾਬਕਾ MLA ਅਮਰਪਾਲ ਬੋਨੀ ਅਜਨਾਲਾ ਤੇ BJP ਆਗੂ ਜਗਮੋਹਨ ਰਾਜੂ ਦੀ ਤਸਵੀਰ ਨੇ ਛੇੜੀ ਨਵੀਂ ਚਰਚਾ
Published : Jun 8, 2022, 2:51 pm IST
Updated : Jun 8, 2022, 2:51 pm IST
SHARE ARTICLE
Amarpal singh bony Ajnala and Jagmohan raju
Amarpal singh bony Ajnala and Jagmohan raju

ਸੂਤਰਾਂ ਅਨੁਸਾਰ ਕਈ ਅਕਾਲੀ ਆਗੂਆਂ ਦੀ ਗੱਲ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਚੱਲ ਰਹੀ ਹੈ।


ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੇ ਆਪ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਪਿਛਲੇ ਦਿਨੀਂ ਕਾਂਗਰਸ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਭਾਜਪਾ 'ਚ ਸ਼ਾਮਲ ਹੋਏ ਸਨ ਅਤੇ ਫਿਰ ਉਹਨਾਂ ਤੋਂ ਬਾਅਦ 5 ਸਾਬਕਾ ਵਿਧਾਇਕ ਅਤੇ ਮੰਤਰੀ ਵੀ ਭਾਜਪਾ 'ਚ ਸ਼ਾਮਲ ਹੋ ਗਏ ਸਨ ਪਰ ਹੁਣ ਭਾਜਪਾ ਜਲਦ ਹੀ ਅਕਾਲੀ ਦਲ ਵੱਲ ਰੁਖ ਕਰ ਸਕਦੀ ਹੈ। ਦਰਅਸਲ ਸੂਤਰਾਂ ਅਨੁਸਾਰ ਕਈ ਅਕਾਲੀ ਆਗੂਆਂ ਦੀ ਗੱਲ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਚੱਲ ਰਹੀ ਹੈ।

Amarpal singh bony Ajnala and Jagmohan raju
Amarpal singh bony Ajnala and Jagmohan raju

ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਤੋਂ ਅਕਾਲੀ ਦਲ ਨੂੰ ਕਰਾਰਾ ਝਟਕਾ ਦੇ ਸਕਦੀ ਹੈ। ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਅਤੇ ਅੰਮ੍ਰਿਤਸਰ ਪੂਰਬੀ ਤੋਂ ਭਾਜਪਾ ਦੇ ਉਮੀਦਵਾਰ ਆਈਏਐਸ ਜਗਮੋਹਨ ਰਾਜੂ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ। ਅਮਰਪਾਲ ਸਿੰਘ ਬੋਨੀ ਨੇ ਜਗਮੋਹਨ ਰਾਜੂ ਨੂੰ ਸਨਮਾਨਿਤ ਕੀਤਾ ਅਤੇ ਪ੍ਰਧਾਨ ਮੰਤਰੀ ਦੀ ਸ਼ਲਾਘਾ ਵੀ ਕੀਤੀ।

Amarpal Singh BonyAmarpal Singh Bony

ਮੀਟਿੰਗ ਵਿਚ ਸਾਬਕਾ ਵਿਧਾਇਕ ਬੋਨੀ ਨੇ ਜਿੱਥੇ ਜਗਮੋਹਨ ਰਾਜੂ ਨੂੰ ਸਨਮਾਨਿਤ ਕੀਤਾ, ਉੱਥੇ ਹੀ ਆਈਏਐਸ ਰਾਜੂ ਦੇ ਸਾਹਮਣੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਵੀ ਕੀਤੀ। ਬੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 8 ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ। ਬੋਨੀ ਅਜਨਾਲਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਦੀ ਭਲਾਈ ਲਈ ਲਿਆਂਦੀਆਂ ਵੱਖ-ਵੱਖ ਸਕੀਮਾਂ ਤੋਂ ਬਹੁਤ ਪ੍ਰਭਾਵਿਤ ਹਨ। ਉਹ ਇਹਨਾਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement