ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿੱਧੂ ਮੂਸੇਵਾਲਾ ਦੇ ਭੋਗ ਵਿਚ ਕੀਤੀ ਸ਼ਿਰਕਤ, ਪਰਿਵਾਰ ਨਾਲ ਵੰਡਾਇਆ ਦੁੱਖ
Published : Jun 8, 2022, 5:28 pm IST
Updated : Jun 8, 2022, 5:28 pm IST
SHARE ARTICLE
 Cabinet minister Baljeet Kaur attends Bhog for departed singer on behalf of CM
Cabinet minister Baljeet Kaur attends Bhog for departed singer on behalf of CM

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੱਧੂ ਅਤੇ ਨਰਿੰਦਰ ਕੌਰ ਭਰਾਜ ਨੇ ਵੀ ਪਰਿਵਾਰ ਨਾਲ ਵੰਡਾਇਆ ਦੁੱਖ

 

ਮੂਸਾ (ਮਾਨਸਾ): ਪ੍ਰਸਿੱਧ ਗਾਇਕ ਸਵਰਗੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਗਾਇਕ ਦੇ ਤੁਰ ਜਾਣ ਨਾਲ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਗਹਿਰਾ ਸਦਮਾ ਪਹੁੰਚਿਆ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਸਿੱਧੂ ਮੂਸੇਵਾਲਾ ਨਮਿੱਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਦੀ ਤਰਫੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਰਿਵਾਰ ਨੂੰ ਸ਼ੋਕ ਸੰਦੇਸ਼ ਸੌਂਪਿਆ ਗਿਆ ਜਿਸ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਗਾਇਕ ਦੀ ਦਿਲ ਦਹਿਲਾਉਣ ਵਾਲੀ ਅਤੇ ਬੇਵਕਤੀ ਮੌਤ ਨੇ ਪਰਿਵਾਰ ਦੇ ਮੈਂਬਰਾਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

 Cabinet minister Baljeet Kaur attends Bhog for departed singer on behalf of CMCabinet minister Baljeet Kaur attends Bhog for departed singer on behalf of CM

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸੂਬਾ ਸਰਕਾਰ ਸੰਗੀਤ ਜਗਤ ਦੇ ਹੀਰੇ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ ਜਿਸ ਨੇ ਸੰਗੀਤ ਅਤੇ ਮੋਨਰੰਜਨ ਦੇ ਖੇਤਰ ਵਿਚ ਆਪਣੇ ਦਮ ਉਤੇ ਮੁਕਾਮ ਹਾਸਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ ਅਤੇ ਉਨ੍ਹਾਂ ਦੇ ਤੁਰ ਜਾਣ ਨਾਲ ਸੰਗੀਤ ਜਗਤ ਵਿਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿਚ ਪੂਰਨਾ ਬਹੁਤ ਮੁਸ਼ਕਲ ਹੈ।   

 Cabinet minister Baljeet Kaur attends Bhog for departed singer on behalf of CM
Cabinet minister Baljeet Kaur attends Bhog for departed singer on behalf of CM

ਮੁੱਖ ਮੰਤਰੀ ਨੇ ਕਿਹਾ, “ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।”

 Cabinet minister Baljeet Kaur attends Bhog for departed singer on behalf of CM
Cabinet minister Baljeet Kaur attends Bhog for departed singer on behalf of CM

 ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੱਧੂ ਅਤੇ ਨਰਿੰਦਰ ਕੌਰ ਭਰਾਜ ਨੇ ਵੀ ਮੁੱਖ ਮੰਤਰੀ ਦੀ ਤਰਫੋਂ ਪਰਿਵਾਰ ਨਾਲ ਦੁੱਖ ਵੰਡਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement