ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਖ਼ਤਰਾ: ਪਤਨੀ ਗੁਨੀਵ ਨੇ ਪੰਜਾਬ ਦੇ ਰਾਜਪਾਲ ਤੇ ਡੀਜੀਪੀ ਨੂੰ ਲਿਖੀ ਚਿੱਠੀ
Published : Jun 8, 2022, 10:00 am IST
Updated : Jun 8, 2022, 3:40 pm IST
SHARE ARTICLE
photo
photo

ਏਡੀਜੀਪੀ ਨੂੰ ਹਟਾਉਣ ਦੀ ਮੰਗ ਕੀਤੀ

 

ਪੰਜਾਬ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠੀਆ ਤੋਂ ਵਿਧਾਇਕ ਗੁਰਦੇਵ ਕੌਰ ਨੇ ਸੂਬੇ ਦੇ ਰਾਜਪਾਲ ਅਤੇ ਡੀਜੀਪੀ ਨੂੰ ਸੱਤ ਪੰਨਿਆਂ ਦੀ ਚਿੱਠੀ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦੇ ਪਤੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ 'ਚ ਖਤਰਾ ਹੈ। ਇਸ ਪੱਤਰ ਵਿੱਚ ਉਨ੍ਹਾਂ ਏਡੀਜੀਪੀ ਜੇਲ੍ਹ ਹਰਪ੍ਰੀਤ ਸਿੱਧੂ ਨੂੰ ਹਟਾਉਣ ਦੀ ਵੀ ਮੰਗ ਕੀਤੀ ਹੈ।
 

Bikram Majithia moves HC for bail in drug caseBikram Majithia

ਅਕਾਲੀ ਆਗੂ ਬਿਕਰਮ ਮਜੀਠੀਆ ਨਸ਼ਿਆਂ ਦੇ ਮਾਮਲੇ ਵਿੱਚ ਚੋਣਾਂ ਤੋਂ ਬਾਅਦ ਤੋਂ ਜੇਲ੍ਹ ਵਿੱਚ ਹਨ। ਬਿਕਰਮ ਮਜੀਠੀਆ ਦੀ ਪਤਨੀ ਗੁਨੀਵ ਕੌਰ ਮਜੀਠੀਆ ਨੇ ਏਡੀਜੀਪੀ ਜੇਲ੍ਹ ਹਰਪ੍ਰੀਤ ਸਿੱਧੂ 'ਤੇ ਆਪਣੇ ਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਏ ਹਨ। ਉਹ ਬਿਕਰਮ ਮਜੀਠੀਆ ਨੂੰ ਨਵੇਂ ਝੂਠੇ ਕੇਸ ਵਿੱਚ ਵੀ ਫਸਾ ਸਕਦੇ ਹਨ।

PHOTOPHOTO

ਉਨ੍ਹਾਂ ਇਸ ਪੱਤਰ ਦੇ ਪੰਨਾ ਨੰਬਰ 5 ਦੇ 14ਵੇਂ ਕਾਲਮ ਵਿਚ ਹਰਪ੍ਰੀਤ ਸਿੱਧੂ ਦੀ ਕਾਬਲੀਅਤ 'ਤੇ ਵੀ ਸ਼ੱਕ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਧੂ ਐਸ.ਟੀ.ਐਫ ਦੇ ਮੁਖੀ ਸਨ ਤਾਂ ਉਹ ਵੀ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਵਿੱਚ ਨਾਕਾਮ ਰਹੇ ਸਨ। ਐਸਆਈਟੀ ਮੈਂਬਰ ਹੁੰਦਿਆਂ ਉਸ ਨੇ ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਦਾ ਝੂਠਾ ਬਿਆਨ ਦਰਜ ਕਰਵਾਇਆ ਸੀ।

ਗੁਨੀਵ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਹਰਪ੍ਰੀਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਦੇ ਪਰਿਵਾਰ ਵਿੱਚ ਪੁਰਾਣੀ ਰੰਜਿਸ਼ ਹੈ। ਸਿੱਧੂ ਪਰਿਵਾਰ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਇੱਕ ਮਾਸੀ ਨੂੰ ਮਜੀਠੀਆ ਪਰਿਵਾਰ ਨੇ ਮਾਰਿਆ ਸੀ। ਹਰਪ੍ਰੀਤ ਸਿੰਘ ਸਿੱਧੂ ਦੇ ਪਿਤਾ ਦੇ ਸੁਰੱਖਿਆ ਗਾਰਡ ਵੱਲੋਂ ਬਿਕਰਮ ਮਜੀਠੀਆ ਦੇ ਦਾਦਾ 'ਤੇ ਵੀ ਫਾਇਰਿੰਗ ਕੀਤੀ ਗਈ ਸੀ। ਇਸੇ ਰੰਜਿਸ਼ ਕਾਰਨ ਹਰਪ੍ਰੀਤ ਸਿੱਧੂ ਨੇ ਆਪਣੇ ਅਹੁਦੇ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਹੈ।

ਗੁਨੀਵ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਦੀ ਸਰਕਾਰ ਵੀ ਬਿਕਰਮ ਮਜੀਠੀਆ ਤੋਂ ਈਰਖਾ ਕਰ ਰਹੀ ਹੈ। ਮਜੀਠੀਆ ਨੇ 2017 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਫਿਰ CM ਅਰਵਿੰਦ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫੀ ਮੰਗ ਕੇ ਮਾਮਲਾ ਖਤਮ ਕਰਵਾਇਆ। ਸੰਸਦ ਮੈਂਬਰ ਸੰਜੇ ਸਿੰਘ ਦੇ ਖਿਲਾਫ ਮਾਮਲਾ ਅਜੇ ਵੀ ਚੱਲ ਰਿਹਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement