
PGI 'ਚ ਜ਼ੇਰੇ ਇਲਾਜ ਹਨ ਨਵਜੋਤ ਸਿੱਧੂ
ਚੰਡੀਗੜ੍ਹ : ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੀਤੇ ਦਿਨੀ ਸਭ ਨੂੰ ਸਦੀਵੀਂ ਵਿਸ਼ੋਦਾ ਦੇ ਗਏ ਸਨ ਅਤੇ ਅੱਜ ਮਰਹੂਮ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਪਏ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਮੌਕੇ ਅੱਜ ਪੂਰੇ ਪੰਜਾਬ ਤੋਂ ਲੋਕ ਪਹੁੰਚੇ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਵੀ ਉਨ੍ਹਾਂ ਲਈ ਇੱਕ ਪੋਸਟ ਸਾਂਝੀ ਕੀਤੀ ਹੈ।
late Sidhu Moosewala
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਉਨ੍ਹਾਂ ਲਿਖਿਆ ਕਿ ਸਿੱਧੂ ਤੇਰੀ ਅੰਤਿਮ ਅਰਦਾਸ 'ਚ ਸ਼ਾਮਲ ਨਹੀਂ ਹੋ ਸਕਿਆ ਪਰ ਤੇ ਮਾਤਾ -ਪਿਤਾ ਦਾ ਖ਼ਿਆਲ ਰੱਖਣ ਦੀ ਕੋਸ਼ਿਸ਼ ਕਰਾਂਗਾ। ਨਵਜੋਤ ਸਿੰਘ ਸਿੱਧੂ ਨੇ ਸਾਂਝੀ ਕੀਤੀ ਪੋਸਟ ਵਿਚ ਅੱਗੇ ਲਿਖਿਆ ਕਿ ਸਿੱਧੂ ਮੂਸੇਵਾਲਾ ਕਦੇ ਵੀ ਮਰੇਗਾ ਨਹੀਂ ਸਗੋਂ ਹਮੇਸ਼ਾ ਆਪਣੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਜ਼ਿੰਦਾ ਰਹੇਗਾ।
Navjot Singh Sidhu
ਜ਼ਿਕਰਯੋਗ ਹੈ ਕਿ 30 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਇਸ ਮੌਕੇ ਪਟਿਆਲਾ ਕੇਂਦਰੀ ਜੇਲ੍ਹ ਵਿਚ 1 ਸਾਲ ਦੀ ਸਜ਼ਾ ਕੱਟ ਰਹੇ ਹਨ। ਬੀਤੇ ਦਿਨੀਂ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ ਹੁਣ ਉਹ PGI ਵਿਚ ਹੀ ਜ਼ੇਰੇ ਇਲਾਜ ਹਨ।