
ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ
ਮਾਨਸਾ (ਸੁਖਵੰਤ ਸਿੰਘ ਸਿੱਧੂ/ਬਹਾਦਰ ਖ਼ਾਨ) : ਸਵ. ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਮ ਅਰਦਾਸ ਅੱਜ ਸਖ਼ਤ ਸੁਰੱਖਿਆ ਹੇਠ ਕੀਤੀ ਜਾਵੇਗੀ। ਇਸ ਨੂੰ ਲੈ ਕੇ ਨਵੀਂ ਅਨਾਜ ਮੰਡੀ ਮਾਨਸਾ ਸਬੰਧੀ ਜ਼ਿਲ੍ਹਾ ਮਾਨਸਾ ਅੰਦਰ ਆ ਰਹੇ ਵਹੀਕਲਾਂ ਸਬੰਧੀ ਰੂਟ ਪਲਾਨ ਜਾਰੀ ਕਰ ਦਿਤਾ ਹੈ।
1. ਚੰਡੀਗੜ੍ਹ ਪਟਿਆਲਾ ਸਾਈਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ : ਮੇਨ ਰੂਟ:- ਚੰਡੀਗੜ੍ਹ ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।
sidhu moose wala
ਅਲਟ੍ਰ੍ਰਨੇਟ ਰੂਟ :- ਚੰਡੀਗੜ੍ਹ-ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਬੋੜਾਵਾਲ, ਗੁਰਨੇ ਕਲਾਂ, ਫਫੜੇ, ਬੱਪੀਆਣਾ, ਲੱਲੂਆਣਾ, ਮਾਨਸਾ ਖੁਰਦ, ਐਚ.ਐਸ.ਰੋਡ ਤੋਂ ਮੇਨ ਰੋਡ ਤੋਂ ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।
2. ਬਠਿੰਡਾ ਸਾਈਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ : ਰੂਟ ਨੰਬਰ 1, ਮੇਨ ਰੂਟ : ਬਠਿੰਡਾ ਤੋਂ ਵਾਇਆ ਕੋਟ ਸ਼ਮੀਰ, ਮੌੜ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਨੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।
Sidhu Moose Wala
ਅਲਟ੍ਰਨੇਟ ਰੂਟ : ਬਠਿੰਡਾ ਤੋਂ ਵਾਇਆ ਕੋਟ ਸ਼ਮੀਰ, ਮੌੜ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ ਤੋਂ ਕੋਟਲੀ ਕਲਾਂ, ਸੱਦਾ ਸਿੰਘ ਵਾਲਾ, ਖੋਖਰ ਕਲਾਂ, ਮੇਨ ਰੋਡ ਮਾਨਸਾ-ਸਿਰਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।
ਰੂਟ ਨੰਬਰ 2
ਮੇਨ ਰੂਟ : ਬਠਿੰਡਾ ਤੋਂ ਵਾਇਆ ਤਲਵੰਡੀ ਸਾਬੋ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਬਹਿਣੀਵਾਲ ਤੋਂ ਰਮਦਿੱਤੇਵਾਲਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।
ਅਲਟ੍ਰਨੇਟ ਰੂਟ : ਤਲਵੰਡੀ ਤੋਂ ਵਾਇਆ ਮੌੜ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ ਤੋਂ ਮਾਨਸਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।
3. ਮੋਗਾ ਬਰਨਾਲਾ ਸਾਇਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ :-
ਮੇਨ ਰੂਟ : ਬਰਨਾਲਾ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਅਕਲੀਆ ਤੋਂ ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਨੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।
ਅਲਟ੍ਰਨੇਟ ਰੂਟ : ਬਰਨਾਲਾ ਤੋਂ ਵਾਇਆ ਧਨੌਲਾ ਤੋਂ ਭੀਖੀ ਤੋਂ ਮਾਨਸਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।
4. ਸਰਸਾ-ਸਰਦੂਲਗੜ੍ਹ ਸਾਇਡ ਤੋਂ ਆਉਣ ਵਾਲੇ ਵਹੀਕਲ ਲਈ ਰੂਟ ਪਲਾਨ :-
ਮੇਨ ਰੂਟ : ਸਰਸਾ ਤੋਂ ਜ਼ਿਲ੍ਹਾ ਮਾਨਸਾ ਦੀ ਹੱਦ ਪਿੰਡ ਝੰਡਾ ਕਲਾਂ ਤੋਂ ਸਰਦੂਲਗੜ੍ਹ, ਝੁਨੀਰ, ਰਮਦਿੱਤੇਵਾਲਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।
ਅਲਟ੍ਰਨੇਟ ਰੂਟ : ਸਰਸਾ ਤੋਂ ਸਰਦੂਲਗੜ੍ਹ, ਝੁਨੀਰ, ਸਾਹਨੇਵਾਲੀ, ਮੀਆਂ ਕੈਂਚੀਆਂ ਤੋਂ ਬਾਜੇਵਾਲਾ, ਕੋਟ ਧਰਮੂ ਤੋਂ ਰਮਦਿੱਤੇਵਾਲਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।