ਵਿਜੀਲੈਂਸ ਬਿਊਰੋ ਵਲੋਂ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਦੇ ਘੁਟਾਲੇ ਦਾ ਪਰਦਾਫਾਸ਼
Published : Jun 8, 2022, 6:22 pm IST
Updated : Jun 8, 2022, 6:22 pm IST
SHARE ARTICLE
vigilance Bureau
vigilance Bureau

ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 

 ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਟੈਕਸ ਕੁਲੈਕਸ਼ਨ ਸੈਂਟਰ, ਝਰਮੜੀ, ਨੇੜੇ ਲਾਲੜੂ ਵਿਖੇ ਸੂਬੇ ਵਿੱਚ ਦਾਖਲ ਹੋਣ ਤੇ ਨਿੱਕਲਣ ਵਾਲੇ ਵਪਾਰਕ ਵਾਹਨਾਂ ਤੋਂ ਇਕੱਠੇ ਕੀਤੇ ਟੈਕਸ ਨੂੰ ਹੜੱਪਣ ਵਾਲੇ ਟਰਾਂਸਪੋਰਟ ਵਿਭਾਗ ਦੇ ਦੋ ਕਰਮਚਾਰੀਆਂ ਹਰਪਾਲ ਸਿੰਘ ਅਤੇ ਸਲਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਸਰਕਾਰੀ ਖਜਾਨੇ ਨੂੰ ਵੱਡਾ ਚੂਨਾ ਲਾਉਣ ਵਾਲੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਇਹ ਮੁਲਜ਼ਮ ਨਕਲੀ ਕੰਪਿਊਟਰ ਸਾਫਟਵੇਅਰ ਦੇ ਨਾਲ-ਨਾਲ ਜਾਅਲੀ ਸਟੈਂਪ/ਮੋਹਰਾਂ ਲਗਾਕੇ ਇਸ ਧੋਖਾਧੜੀ ਨੂੰ ਅੰਜਾਮ ਦਿੰਦੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੁਕੱਦਮਾ ਨੰਬਰ 08, ਮਿਤੀ 08.06.2022 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 471, 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 13(1) (1  ਏ), 13(2) ਤਹਿਤ ਮੁਲਜ਼ਮ ਹਰਪਾਲ ਸਿੰਘ ਵਾਸੀ ਪਿੰਡ ਹਸਨਪੁਰ, ਫਤਿਹਾਬਾਦ ਹਰਿਆਣਾ, ਸਲਿੰਦਰ ਸਿੰਘ ਵਾਸੀ ਪਿੰਡ ਬਿਸ਼ਨਪੁਰਾ, ਜ਼ੀਰਕਪੁਰ ਅਤੇ ਪ੍ਰਵੀਨ ਕੁਮਾਰ ਪਿੰਡ ਖਾਨਪੁਰ, ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਖ਼ਿਲਾਫ਼ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਮੋਹਾਲੀ ਵਿਖੇ ਦਰਜ ਕੀਤਾ ਗਿਆ ਹੈ। ਇਨ੍ਹਾਂ ਵੱਲੋਂ ਵਰਤੇ ਜਾ ਰਹੇ ਨਕਲੀ ਕੰਪਿਊਟਰ ਸਾਫਟਵੇਅਰ ਦੇ ਨਾਲ-ਨਾਲ ਜਾਅਲੀ ਸਟੈਂਪ/ਮੋਹਰਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਹੋਰ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਇਆ ਜਾਵੇਗਾ ਕਿਉਂਕਿ ਇਹ ਮੁਲਜ਼ਮ ਰੋਜ਼ਾਨਾ ਲੱਖਾਂ ਰੁਪਏ ਦੀ ਵਸੂਲੀ ਕਰ ਰਹੇ ਹਨ ਜੋ ਕਿ ਹੋਰ ਸਬੰਧਤ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨ੍ਹਾ ਸੰਭਵ ਨਹੀਂ ਸੀ। ਇਸ ਘੁਟਾਲੇ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਰੋਜ਼ਾਨਾ 2000 ਦੇ ਕਰੀਬ ਨਵੇਂ ਵਪਾਰਕ ਵਾਹਨਾਂ ਦੇ ਨਾਲ-ਨਾਲ ਵਪਾਰਕ ਵਾਹਨਾਂ ਦੀਆਂ ਨਵੀਆਂ ਚਾਸੀਆਂ ਬਾਹਰਲੇ ਰਾਜਾਂ ਤੋਂ ਪੰਜਾਬ ਵਿੱਚ ਆਉਂਦੀਆਂ ਹਨ। ਇਹਨਾਂ ਵਾਹਨਾਂ ਨੂੰ ਪੰਜਾਬ ਵਿੱਚ ਦਾਖਲ ਹੋਣ ਜਾਂ ਲੰਘਣ ਲਈ ਟੈਕਸ ਦਾ ਭੁਗਤਾਨ ਕਰਨਾ ਪੈਂਦਾ ਹੈ, ਜਿਸ ਦਾ ਭੁਗਤਾਨ ਸਬੰਧਤ ਵਾਹਨ ਦੇ ਡਰਾਈਵਰ/ਮਾਲਕ ਦੁਆਰਾ ਆਨਲਾਈਨ ਕੀਤਾ ਜਾ ਸਕਦਾ ਹੈ ਜਾਂ ਉਕਤ ਚੈਕ ਪੋਸਟ 'ਤੇ ਤਾਇਨਾਤ ਸਟਾਫ ਕੋਲ ਜਮ੍ਹਾ ਕੀਤਾ ਜਾ ਸਕਦਾ ਹੈ।

Vigilance bureauVigilance bureau

ਬੁਲਾਰੇ ਨੇ ਅੱਗੇ ਦੱਸਿਆ ਕਿ ਪਿੰਡ ਹਸਨਪੁਰ, ਫਤਿਆਬਾਦ, ਹਰਿਆਣਾ ਦੇ ਕਰਮਚਾਰੀ ਹਰਪਾਲ ਸਿੰਘ, ਪਿੰਡ ਬਿਸ਼ਨਪੁਰਾ, ਜ਼ੀਰਕਪੁਰ ਦੇ ਸਲਿੰਦਰ ਸਿੰਘ ਅਤੇ ਪਿੰਡ ਖਾਨਪੁਰ, ਖਰੜ, ਐਸ.ਏ.ਐਸ.ਨਗਰ ਦੇ ਪ੍ਰਵੀਨ ਕੁਮਾਰ ਨੂੰ ਉਪਰੋਕਤ ਆਰ.ਟੀ.ਏ. ਚੈਕ ਪੋਸਟ ਝਰਮੜੀ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਕੀਤਾ ਗਿਆ ਹੈ। ਉਹ ਟਰਾਂਸਪੋਰਟ ਵਿਭਾਗ ਦੇ ਈ-ਪਰਿਵਾਹਨ ਸਾਫਟਵੇਅਰ ਵਿੱਚ ਰਜਿਸਟਰੇਸ਼ਨ ਨੰਬਰ ਅਤੇ ਵਾਹਨ ਦੀ ਕਿਸਮ ਸਮੇਤ ਲੋੜੀਂਦੇ ਵੇਰਵੇ ਭਰਨ ਤੋਂ ਬਾਅਦ ਟੈਕਸ ਦੀ ਬਕਾਇਆ ਰਕਮ ਇਕੱਠੀ ਕਰਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਕੱਠੀ ਹੋਈ ਇਸ ਰਕਮ ਨੂੰ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ ਪਰ ਇਨ੍ਹਾਂ ਮੁਲਜ਼ਮਾਂ ਨੇ ਪੈਸੇ ਹੜੱਪਣ ਦੇ ਇਰਾਦੇ ਨਾਲ ਅਸਲੀ ਸਾਫਟਵੇਅਰ ਵਰਗਾ ਇੱਕ ਜਾਅਲੀ ਸਾਫਟਵੇਅਰ ਤਿਆਰ ਕਰਵਾਇਆ ਸੀ ਅਤੇ ਇਸ ਦੀ ਵਰਤੋਂ ਵਪਾਰਕ ਵਾਹਨਾਂ ਤੋਂ ਟੈਕਸ ਵਸੂਲਣ ਅਤੇ ਵਾਹਨਾਂ ਦੇ ਮਾਲਕਾਂ/ਡਰਾਈਵਰਾਂ ਲਈ ਜਾਅਲੀ ਰਸੀਦਾਂ ਤਿਆਰ ਕਰਨ ਲਈ ਕੀਤੀ ਜਾਂਦੀ ਸੀ।

HandcuffHandcuff

ਬੁਲਾਰੇ ਨੇ ਦੱਸਿਆ ਕਿ ਇਹ ਮੁਲਜ਼ਮ ਇਸ ਤਰ੍ਹਾਂ ਹੋਣ ਵਾਲੀ ਆਮਦਨ ਨਾਲ ਲੰਮੇ ਸਮੇਂ ਤੋਂ ਆਪਣੀਆਂ ਜੇਬਾਂ ਭਰ ਰਹੇ ਸਨ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।  ਉਹਨਾਂ ਅੱਗੇ ਕਿਹਾ ਕਿ ਇੰਨਾ ਹੀ ਨਹੀਂ, ਉਨ੍ਹਾਂ ਨੇ ਵਾਹਨ ਚਾਲਕਾਂ/ਮਾਲਕਾਂ ਨੂੰ ਇਸ ਦੀ ਅਸਲੀਅਤ ਬਾਰੇ ਯਕੀਨ ਦਿਵਾਉਣ ਲਈ ਰਸੀਦਾਂ 'ਤੇ ਚਿਪਕਾਉਣ ਲਈ ਜਾਅਲੀ ਸਟੈਂਪ/ਸੀਲਾਂ ਵੀ ਬਣਾਈਆਂ ਹੋਈਆਂ ਸਨ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਰਕਾਰ ਦੇ ਈ-ਪਰੀਵਾਹਨ ਸਾਫਟਵੇਅਰ 'ਤੇ ਅਜਿਹੀਆਂ ਦੋ ਜਾਅਲੀ ਰਸੀਦਾਂ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਗਈ, ਜੋ ਕਿ ਜਾਅਲੀ ਪਾਈਆਂ ਗਈਆਂ ਹਨ। ਇਸ ਤਰ੍ਹਾਂ ਇਹ ਮੁਲਜ਼ਮਾਂ ਰੋਜ਼ਾਨਾ ਲੱਖਾਂ ਰੁਪਏ ਇਕੱਠੇ ਕਰਕੇ ਜੇਬਾਂ ਭਰ ਰਹੇ ਸਨ ਜੋ ਕਿ ਹੋਰ ਸਬੰਧਤ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਜਾਪਦਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਆਨਲਾਈਨ ਟੈਕਸ ਜਮ੍ਹਾ ਕਰਨ ਲਈ ਵਰਤੇ ਜਾ ਰਹੇ ਅਜਿਹੇ ਸਾਫਟਵੇਅਰਾਂ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement