
ਪ੍ਰਾਈਵੇਟ ਬੱਸ ਮਾਲਕਾਂ ਨੂੰ ਸਪੈਸ਼ਲ ਸਮਾਂ ਦੇਣ 'ਤੇ ਹੋਈ ਕਾਰਵਾਈ
ਬਟਾਲਾ : ਡਿਊਟੀ ਵਿਚ ਕੁਤਾਹੀ ਕਰਨ ਦੇ ਮਾਮਲੇ ਵਿਚ ਸਟੇਟ ਟਰਾਂਸਪੋਰਟ ਪੰਜਾਬ ਵੱਲੋਂ ਪੰਜਾਬ ਰੋਡਵੇਜ਼ ਬਟਾਲਾ ਦੇ ਅਧਿਕਾਰੀ ਸਮੇਤ 3 ਜਣਿਆਂ ਨੂੰ ਮੁਅੱਤਲ ਕੀਤਾ ਗਿਆ ਹੈ। ਅਮਨਦੀਪ ਕੌਰ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਨਿੱਜੀ ਬੱਸ ਮਾਲਕਾਂ ਨੂੰ ਲਾਭ ਪਹੁੰਚਾਉਣ ਲਈ ਰੋਡਵੇਜ਼ ਬਟਾਲਾ ਡੀਪੂ ਦੇ ਅਧਿਕਾਰੀ ਵੱਲੋਂ ਪ੍ਰਾਈਵੇਟ ਬੱਸ ਮਾਲਕਾਂ ਨੂੰ ਸਪੈਸ਼ਲ ਸਮਾਂ ਦੇਣ ਦੀਆਂ ਸ਼ਿਕਾਇਤਾਂ ਮਗਰੋਂ ਸਪੈਸ਼ਲ ਜਾਂਚ ਟੀਮ ਗਠਿਤ ਕੀਤੀ ਗਈ ਸੀ।
ਇੰਸਪੈਕਟਰ ਇੰਦਰਜੀਤ ਸਿੰਘ ਪੰਜਾਬ ਰੋਡਵੇਜ਼ ਡੀਪੂ ਬਟਾਲਾ ਵੱਲੋਂ ਪ੍ਰਾਈਵੇਟ ਬੱਸ ਮਾਲਕਾਂ ਨੂੰ ਸਪੈਸ਼ਲ ਸਮਾਂ ਦਿੱਤਾ ਜਾਂਦਾ ਹੈ ਜਿਸ 'ਤੇ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਟੀਮ ਵੱਲੋਂ ਕੰਡਕਟਰ ਨੀਰਜ ਸੰਧੂ ਅਤੇ ਸਬ ਇੰਸਪੈਕਟਰ ਪਲਵਿੰਦਰ ਸਿੰਘ ’ਤੇ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਸਪੈਸ਼ਲ ਸਮਾਂ ਦੇਣ 'ਤੇ ਡਿਊਟੀ ਤੋਂ ਦੋਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਰੋਡਵੇਜ਼ ਬਟਾਲਾ ਡਿਪੂ ਦੇ ਜੀਐੱਮ ਹਰਬਰਿੰਦਰ ਸਿੰਘ ਨੇ ਦੱਸਿਆ ਕਿ ਸਪੈਸ਼ਲ ਜਾਂਚ ਟੀਮ ਦੀ ਰਿਪੋਰਟ ਸਟੇਟ ਟਰਾਂਸਪੋਰਟ ਦੇ ਡਾਇਰੈਕਟਰ ਵੱਲੋਂ ਇੰਸਪੈਕਟਰ ਇੰਦਰਜੀਤ ਸਿੰਘ ਸਬ-ਇੰਸਪੈਕਟਰ ਪਲਵਿੰਦਰ ਸਿੰਘ ਤੇ ਕੰਡਕਟਰ ਨੀਰਜ ਸੰਧੂ ਤੋਂ ਮੁਅੱਤਲ ਕਰਨ ਦੇ ਹੁਕਮ ਪ੍ਰਾਪਤ ਹੋਏ ਹਨ।