ਖੰਨਾ ਪੁਲਿਸ ਦੀ ਕਾਰਵਾਈ, 7 ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ

By : GAGANDEEP

Published : Jun 8, 2023, 4:05 pm IST
Updated : Jun 8, 2023, 4:05 pm IST
SHARE ARTICLE
photo
photo

ਪੰਜਾਬ ਤੋਂ ਦਿੱਲੀ ਤੱਕ ਸੀ ਮੁਲਜ਼ਮਾਂ ਦਾ ਨੈੱਟਵਰਕ

 

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੀ ਖੰਨਾ ਪੁਲਿਸ ਨੇ 3 ਵੱਖ-ਵੱਖ ਮਾਮਲਿਆਂ 'ਚ 7 ਨਸ਼ਾ ਤਸਕਰਾਂ ਨੂੰ 626 ਗ੍ਰਾਮ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਦੋ ਮਾਮਲਿਆਂ ਵਿਚ, ਨਸ਼ੇ ਦੀ ਖੇਪ ਲਗਜ਼ਰੀ ਗੱਡੀਆਂ ਵਿਚ ਸਪਲਾਈ ਕੀਤੀ ਗਈ ਸੀ। ਨਸ਼ਾ ਤਸਕਰਾਂ ਨੇ ਨਸ਼ੇ ਦੇ ਪੈਸੇ ਨਾਲ ਲਗਜ਼ਰੀ ਗੱਡੀਆਂ ਖਰੀਦੀਆਂ ਅਤੇ ਪੰਜਾਬ ਤੋਂ ਦਿੱਲੀ ਤੱਕ ਜਾਲ ਵਿਛਾ ਦਿਤਾ। ਹੈਰੋਇਨ ਦਿੱਲੀ ਤੋਂ ਲਗਜ਼ਰੀ ਗੱਡੀਆਂ ਵਿਚ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕੀਤੀ ਜਾਂਦੀ ਸੀ। ਪੁਲਿਸ ਨੇ ਡਰੱਗ ਮਨੀ ਤੋਂ ਬਣਾਈ ਜਾਇਦਾਦ ਦੀ ਵੀ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਜ਼ਿਲ੍ਹਾ ਗੁਰਦਾਸਪੁਰ 'ਚ ਵੱਡੀ ਵਾਰਦਾਤ, ਘਰ ’ਚ ਬੈਠੇ ਵਿਅਕਤੀ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ, ਮੌਤ 

ਐਸਐਸਪੀ ਅਮਨੀਤ ਕੌਂਡਲ ਨੇ ਦਸਿਆ ਕਿ ਡੀਐਸਪੀ ਹਰਸਿਮਰਤ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਨੇ ਦੋਰਾਹਾ ਵਿਖੇ ਫਾਰਚੂਨਰ ਵਿਚ ਸਵਾਰ ਜਗਬੀਰ ਸਿੰਘ ਜੱਗਾ ਵਾਸੀ ਪਿੰਡ ਉਮਰਵਾਲ ਬਿੱਲਾ (ਜਲੰਧਰ) ਅਤੇ ਜਸਵਿੰਦਰ ਸਿੰਘ ਜੱਸਾ ਵਾਸੀ ਸਿੱਧਵਾਂ ਬੇਟ (ਲੁਧਿਆਣਾ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 600 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਦੋਵਾਂ ਕੋਲੋਂ 40 ਹਜ਼ਾਰ ਰੁਪਏ ਡਰੱਗ ਮਨੀ ਵੀ ਮਿਲੀ। ਉਹ ਦਿੱਲੀ ਨੰਬਰ ਦੀ ਲਗਜ਼ਰੀ ਕਾਰ ਵਿਚ ਨਸ਼ੇ ਦੀ ਖੇਪ ਲਿਆ ਰਹੇ ਸਨ।

ਇਹ ਵੀ ਪੜ੍ਹੋ: ਜੈਪੁਰ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ 43 ਲੱਖ ਦੇ ਸੋਨੇ ਸਮੇਤ ਦੋ ਔਰਤਾਂ ਨੂੰ ਕੀਤਾ ਕਾਬੂ 

ਦੋਰਾਹਾ ਵਿਚ ਹੀ ਇਕ ਹੋਰ ਮਾਮਲੇ ਵਿਚ ਪੁਲਿਸ ਨੇ ਕਾਲੇ ਰੰਗ ਦੀ ਕਰੂਜ਼ ਕਾਰ ਵਿਚ ਸਵਾਰ 4 ਨੌਜਵਾਨਾਂ ਸਤਨਾਮ ਸਿੰਘ ਬੌਹੜਾ, ਲਵਪ੍ਰੀਤ ਸਿੰਘ ਲਵਲੀ, ਚਰਨਪ੍ਰੀਤ ਸਿੰਘ ਚੀਨਾ ਅਤੇ ਸਤਵਿੰਦਰ ਸਿੰਘ ਸੱਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰੋਂ ਦੋਰਾਹਾ ਦੇ ਪਿੰਡ ਰਾਮਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਕੋਲੋਂ 26 ਗ੍ਰਾਮ ਹੈਰੋਇਨ ਬਰਾਮਦ ਹੋਈ। ਸਤਨਾਮ ਸਿੰਘ ਬੌਹੜਾ ਨੇ ਇਹ ਕਾਰ ਨਸ਼ੇ ਦੇ ਪੈਸੇ ਨਾਲ ਖਰੀਦੀ ਸੀ ਅਤੇ ਇਸ ਵਿਚ ਨਸ਼ੇ ਦੀ ਸਪਲਾਈ ਕਰਦਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement