ਨੰਗਲ ਫਲਾਈਉਵਰ ਸਬੰਧੀ 14 ਜੂਨ ਨੂੰ ਹੋਵੇਗੀ ਲੋਕ ਨਿਰਮਾਣ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ: ਹਰਜੋਤ ਸਿੰਘ ਬੈਂਸ
Published : Jun 8, 2023, 7:48 pm IST
Updated : Jun 8, 2023, 7:48 pm IST
SHARE ARTICLE
photo
photo

ਨੰਗਲ ਫਲਾਈਉਵਰ ਦੀ ਪ੍ਰਗਤੀ ਸਬੰਧੀ ਅਗਲੀ ਮੀਟਿੰਗ 14 ਜੂਨ 2023 ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ।

 

ਚੰਡੀਗੜ੍ਹ : ਨੰਗਲ ਫਲਾਈਉਵਰ ਦੀ ਪ੍ਰਗਤੀ ਸਬੰਧੀ ਅਗਲੀ ਮੀਟਿੰਗ 14 ਜੂਨ 2023 ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ।

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿੱਚ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ  ਨੰਗਲ ਫਲਾਈਉਵਰ ਦੇ ਕੰਮ ਸਬੰਧੀ ਹਫਤਾਵਾਰੀ ਸਮੀਖਿਆ ਕੀਤੀ ਗਈ।

ਮੀਟਿੰਗ ਵਿੱਚ ਭਾਰਤੀ ਰੇਲਵੇ, ਲੋਕ ਨਿਰਮਾਣ ਵਿਭਾਗ ਪੰਜਾਬ, ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਨਗਰ ਕੌਂਸਲ ਨੰਗਲ, ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਉਸਾਰੀ ਕਰਨ ਵਾਲੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ।

ਰੇਲਵੇ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਨੰਗਲ ਫਲਾਈਉਵਰ ਦੀ ਉਸਾਰੀ ਸਬੰਧੀ ਹਰ ਤਰ੍ਹਾਂ ਦੀ ਪ੍ਰਵਾਨਗੀ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਵਲੋਂ ਮੀਟਿੰਗ ਦੌਰਾਨ ਉਸਾਰੀ ਕੰਪਨੀ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਫਲਾਈਉਵਰ ਦੀ ਉਸਾਰੀ ਵਿਚ ਤੈਅ ਸਮਾਂ ਸੀਮਾ ਦੀ ਪਾਲਣਾ ਨਾ ਕੀਤੀ ਤਾਂ ਉਹ ਕੰਪਨੀ ਖ਼ਿਲਾਫ਼ ਭਾਰਤ ਸਰਕਾਰ ਦੇ ਰਾਜਮਾਰਗ ਵਿਭਾਗ ਅਤੇ ਰੇਲਵੇ ਨੂੰ ਪੱਤਰ ਲਿਖ ਕੇ ਭਵਿੱਖ ਵਿੱਚ ਕੋਈ ਠੇਕਾ ਨਾ ਦੇਣ ਅਤੇ ਕੰਪਨੀ ਨੂੰ ਬਲੈਕ ਲਿਸਟ ਕਰਨ ਬਾਰੇ ਲਿਖਣਗੇ।

ਮੀਟਿੰਗ ਦੌਰਾਨ ਬੈਂਸ ਨੇ  ਨਗਰ ਕੌਂਸਲ ਨੰਗਲ ਅਤੇ ਬੀ.ਬੀ.ਐਮ.ਬੀ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੁਰੰਤ ਕੀਤੀ ਜਾਵੇ।

SHARE ARTICLE

ਏਜੰਸੀ

Advertisement

Virsa Singh Valtoha ਨੂੰ 24 ਘੰਟਿਆਂ 'ਚ Akali Dal 'ਚੋਂ ਕੱਢੋ ਬਾਹਰ, ਸਿੰਘ ਸਾਹਿਬਾਨਾਂ ਦੀ ਇਕੱਤਰਤਾ ਚ ਵੱਡਾ ਐਲਾਨ

15 Oct 2024 1:17 PM

Big News: Tarn Taran 'ਚ ਚੱਲੀਆਂ ਗੋ.ਲੀ.ਆਂ, Voting ਦੌਰਾਨ ਕਈਆਂ ਦੀਆਂ ਲੱਥੀਆਂ ਪੱਗਾਂ, ਪੋਲਿੰਗ ਬੂਥ ਦੇ ਬਾਹਰ ਪਿਆ

15 Oct 2024 1:14 PM

Big News: Tarn Taran 'ਚ ਚੱਲੀਆਂ ਗੋ.ਲੀ.ਆਂ, Voting ਦੌਰਾਨ ਕਈਆਂ ਦੀਆਂ ਲੱਥੀਆਂ ਪੱਗਾਂ, ਪੋਲਿੰਗ ਬੂਥ ਦੇ ਬਾਹਰ ਪਿਆ

15 Oct 2024 1:11 PM

Today Panchayat Election LIVE | Punjab Panchayat Election 2024 | ਦੇਖੋ ਪੰਜਾਬ ਦੇ ਪਿੰਡਾਂ ਦਾ ਕੀ ਹੈ ਮਾਹੌਲ

15 Oct 2024 8:50 AM

Top News Today | ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ |

14 Oct 2024 1:21 PM
Advertisement