
BSF ਅਤੇ ਪੰਜਾਬ ਪੁਲਿਸ ਨੇ ਕੀਤੀ ਸਾਂਝੀ ਕਾਰਵਾਈ
ਅੰਮ੍ਰਿਤਸਰ: ਕੌਮਾਂਤਰੀ ਸਰਹੱਦ ’ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਦੀ ਦਸਤਕ ਹੋਈ ਹੈ। ਜਿਸ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਨੇ ਢਹਿ-ਢੇਰੀ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਗਸ਼ਤ ਦੌਰਾਨ ਇਹ ਡਰੋਨ ਪੰਜਾਬ ਦੇ ਅੰਮ੍ਰਿਤਸਰ ਵਿਚ ਟੁੱਟਿਆ ਹੋਇਆ ਪਾਇਆ ਗਿਆ।
ਇਹ ਵੀ ਪੜ੍ਹੋ: ਕੈਨੇਡਾ ‘ਚ ਸੜਕਾਂ ‘ਤੇ ਉਤਰੇ ਵਿਦਿਆਰਥੀ, ਮਿਸੀਸਾਗਾ ਸ਼ਹਿਰ ਬਣਿਆ 'ਸਿੰਘੂ ਬਾਰਡਰ'
ਇਸ ਦੇ ਨਾਲ ਹੀ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੇ ਤਰਨਤਾਰਨ ਬਾਰਡਰ 'ਤੇ ਸਾਂਝੇ ਆਪਰੇਸ਼ਨ ਦੌਰਾਨ ਹੈਰੋਇਨ ਬਰਾਮਦ ਕੀਤੀ ਹੈ। ਇਸ ਖੇਪ ਨੂੰ ਲੈਣ ਆਏ ਤਸਕਰ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ। ਪੁਲਿਸ ਨੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ ਹੈ ਤਾਂ ਜੋ ਇਸ ਦੇ ਮਾਲਕ ਦਾ ਪਤਾ ਲਾਇਆ ਜਾ ਸਕੇ। ਇਸ ਦੌਰਾਨ ਜਦੋਂ ਜ਼ਬਤ ਕੀਤੀ ਗਈ ਖੇਪ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 2.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 17.5 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਭਾਰਤੀ ਖੇਤਰ ਵਿਚ ਦਾਖ਼ਲ ਹੋਇਆ ਪਾਕਿਸਤਾਨੀ ਜਹਾਜ਼
ਬੀ.ਐਸ.ਐਫ. ਮੁਤਾਬਕ ਅੱਧੀ ਰਾਤ ਨੂੰ ਭਾਰਤੀ ਸਰਹੱਦ ਵਿਚ ਡਰੋਨ ਦੇ ਆਉਣ ਦੀ ਆਵਾਜ਼ ਸੁਣਾਈ ਦਿਤੀ। ਇਸ ਦੌਰਾਨ ਜਵਾਨ ਸਰਹੱਦ 'ਤੇ ਗਸ਼ਤ 'ਤੇ ਸਨ। ਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿਤੀ। ਕੁੱਝ ਸਮੇਂ ਬਾਅਦ ਡਰੋਨ ਦੀ ਆਵਾਜ਼ ਵੀ ਬੰਦ ਹੋ ਗਈ।