
ਦਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਬੁਲਾਏ ਜਾਣ ਬਾਰੇ ਅਤੇ ਸੈਸ਼ਨ ਦੇ ਏਜੰਡੇ ਆਦਿ ਬਾਰੇ ਹਰੀ ਝੰਡੀ ਦੇ ਦਿਤੀ ਹੈ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਪੰਜਾਬ ਵਿਭਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19 ਜੂਨ ਅਤੇ 20 ਜੂਨ ਨੂੰ ਹੋਣ ਦੀ ਸੰਭਾਵਨਾ ਹੈ। ਦਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਬੁਲਾਏ ਜਾਣ ਬਾਰੇ ਅਤੇ ਸੈਸ਼ਨ ਦੇ ਏਜੰਡੇ ਆਦਿ ਬਾਰੇ ਹਰੀ ਝੰਡੀ ਦੇ ਦਿਤੀ ਹੈ ਜਿਸ ’ਤੇ ਰਸਮੀ ਮੋਹਰ ਕੈਬਨਿਟ ਲਾਏਗੀ।
ਇਹ ਵੀ ਪੜ੍ਹੋ: ਕੈਨੇਡਾ ਜਾਣ ਲਈ ਹੁਣ IELTS ਦੀ ਲੋੜ ਨਹੀਂ, 3 ਲੱਖ ਪ੍ਰਤੀ ਮਹੀਨਾ ਕਮਾਉਣ ਦਾ ਸੁਨਹਿਰੀ ਮੌਕਾ
ਇਸ ਤੋਂ ਪਹਿਲਾਂ 10 ਜੂਨ ਨੂੰ ਕੈਬਨਿਟ ਮੀਟਿੰਗ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਇਸ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅਹਿਮ ਬਿੱਲ ਲਿਆ ਸਕਦੀ ਹੈ। ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਪੰਜਾਬ ਸਰਕਾਰ ਗੋਇੰਦਵਾਲ ਤਾਪ ਬਿਜਲੀ ਘਰ ਨੂੰ ਖ਼ਰੀਦਣ ਲਈ ਹਰੀ ਝੰਡੀ ਦੇ ਸਕਦੀ ਹੈ।