ਵਿਜੀਲੈਂਸ ਬਿਊਰੋ ਵਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ

By : GAGANDEEP

Published : Jun 8, 2023, 4:33 pm IST
Updated : Jun 8, 2023, 4:33 pm IST
SHARE ARTICLE
photo
photo

15,000 ਰੁਪਏ ਮਾਸਿਕ ਵਿੱਚੋਂ ਪਹਿਲੀ ਕਿਸ਼ਤ ਵਜੋਂ 8,000 ਰੁਪਏ ਪਹਿਲਾਂ ਲੈ ਚੁੱਕਾ ਸੀ ਇੰਸਪੈਕਟਰ

 

ਚੰਡੀਗੜ੍ਹ: ਸੂਬੇ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਨਿਵਾਸੀ ਹੈ) ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੁੱਖ ਸਕੱਤਰ ਵਲੋਂ ਅਧਿਕਾਰੀਆਂ ਨੂੰ ਅੰਬੇਦਕਰ ਸਟੇਟ ਇੰਸਟੀਚਿਊਟ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦਸਿਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ: ਖੰਨਾ ਪੁਲਿਸ ਦੀ ਕਾਰਵਾਈ, 7 ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ

ਬੁਲਾਰੇ ਨੇ ਦਸਿਆ ਕਿ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਇਸ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement