Moga News: ਪਿਤਾ ਨਾਲ ਸ਼ਹਿਰ ਜਾ ਰਹੀ 4 ਸਾਲਾ ਮਾਸੂਮ ਬੱਚੀ ਦੀ ਸੜਕ ਹਾਦ.ਸੇ ਵਿਚ ਮੌਤ

By : GAGANDEEP

Published : Jun 8, 2024, 3:12 pm IST
Updated : Jun 8, 2024, 3:13 pm IST
SHARE ARTICLE
4-year-old innocent girl died in a road accident Moga News
4-year-old innocent girl died in a road accident Moga News

ਅਣਪਛਾਤੇ ਵਾਹਨ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

4-year-old innocent girl died in a road accident Moga News: ਮੋਗਾ ਦੇ ਪਿੰਡ ਔਗੜ ਨੇੜੇ ਇੱਕ ਅਣਪਛਾਤੇ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ 4 ਸਾਲਾ ਬੱਚੀ ਦੀ ਮੌਤ ਹੋ ਗਈ ਅਤੇ ਬੱਚੀ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Amritsar News: BSF ਅਤੇ ਕਸਟਮ ਅਧਿਕਾਰੀਆਂ ਨੇ ਸਾਂਝੀ ਕਾਰਵਾਈ ਵਿਚ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨਛੱਤਰ ਸਿੰਘ ਨੇ ਦੱਸਿਆ ਕਿ ਕੁਲਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਲੁਹਾਰਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਪਤੀ ਗੁਰਪ੍ਰੀਤ ਸਿੰਘ ਅਤੇ ਉਸ ਦੀ 4 ਸਾਲਾ ਬੇਟੀ ਸੁਖਦੀਪ ਕੌਰ ਮੋਟਰਸਾਈਕਲ 'ਤੇ ਕੜਿਆਲ ਤੋਂ ਪਿੰਡ ਲੁਹਾਰਾ ਨੂੰ ਆ ਰਹੇ ਸਨ। ਜਦੋਂ ਉਹ ਪਿੰਡ ਔਗੜ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: PGI News: ਚੰਡੀਗੜ੍ਹ 'ਚ ਮਰੀਜ਼ਾਂ ਨਾਲ ਹਿੰਦੀ 'ਚ ਗੱਲ ਕਰਨਗੇ ਡਾਕਟਰ ਤੇ ਸਟਾਫ਼, ਸਾਈਨ ਬੋਰਡ ਵੀ ਹਿੰਦੀ 'ਚ ਹੋਵੇਗਾ  

ਜਿਸ ਕਾਰਨ ਪਿਓ-ਧੀ ਸੜਕ 'ਤੇ ਡਿੱਗ ਪਏ। ਧੀ ਸੁਖਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਗੁਰਪ੍ਰੀਤ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਪੁਲਿਸ ਨੇ ਕੁਲਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from 4-year-old innocent girl died in a road accident Moga News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement