ਲੋਕ ਸਭਾ ਚੋਣਾਂ ’ਚ ਜਿੱਤ ਮਗਰੋਂ ਜੇਲ ’ਚ ਬੰਦ ਅੰਮ੍ਰਿਤਪਾਲ ਨੂੰ ਮਿਲੇ ਮਾਪੇ
Published : Jun 8, 2024, 10:25 pm IST
Updated : Jun 8, 2024, 10:26 pm IST
SHARE ARTICLE
Amritpal Singh
Amritpal Singh

ਮਾਂ ਨੇ ਜੇਲ ਦੇ ਸਟਾਫ਼ ਨੂੰ ਵੰਡੀ ਮਠਿਆਈ

ਡਿਬਰੂਗੜ੍ਹ: ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਜਿੱਤ ਦਰਜ ਕਰਨ ਵਾਲੇ ਜੇਲ੍ਹ ’ਚ ਬੰਦ ‘ਵਾਰਿਸ ਪੰਜਾਬ ਦੇ’ ਕਾਰਕੁਨ ਅੰਮ੍ਰਿਤਪਾਲ ਸਿੰਘ ਦੇ ਮਾਪੇ ਸਨਿਚਰਵਾਰ ਨੂੰ ਅਪਣੇ ਬੇਟੇ ਨੂੰ ਮਿਲਣ ਲਈ ਡਿਬਰੂਗੜ੍ਹ ਗਏ। 

ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੂੰ ਲੈਣ ਲਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਹਵਾਈ ਅੱਡੇ ’ਤੇ ਪਹੁੰਚੀ। ਕਿਰਨਦੀਪ 5 ਜੂਨ ਤੋਂ ਹੀ ਇੱਥੇ ਹੈ। ਅੰਮ੍ਰਿਤਪਾਲ ਦੇ ਮਾਪੇ ਅਪਣੇ ਬੇਟੇ ਨੂੰ ਮਿਲਣ ਲਈ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚੇ, ਜੋ ਮਾਰਚ 2023 ਤੋਂ ਇੱਥੇ ਬੰਦ ਹੈ। 

ਉਨ੍ਹਾਂ ਦੇ ਪਿਤਾ ਨੇ ਕਿਹਾ, ‘‘ਅਸੀਂ ਬਹੁਤ ਖੁਸ਼ ਹਾਂ ਕਿ ਸਾਡਾ ਬੇਟਾ ਚੋਣ ਜਿੱਤ ਗਿਆ ਹੈ। ਅਸੀਂ ਉਸ ਨੂੰ ਮਿਲਣ ਆਏ ਹਾਂ ਤਾਂ ਜੋ ਉਹ ਵੀ ਖੁਸ਼ ਹੋਵੇ ਕਿ ਲੋਕਾਂ ਨੇ ਉਸ ਨੂੰ ਪਿਆਰ ਕੀਤਾ ਅਤੇ ਇੰਨੇ ਵੱਡੇ ਫਰਕ ਨਾਲ ਜਿਤਾਇਆ।’’ ਤਰਸੇਮ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਤੋਂ ਚੋਣ ’ਚ ਜਿੱਤ ’ਤੇ ਉਨ੍ਹਾਂ ਦੀ ਪ੍ਰਤੀਕਿਰਿਆ ਅਤੇ ਅਪਣੇ ਹਲਕੇ ਦੇ ਲੋਕਾਂ ਨੂੰ ਉਨ੍ਹਾਂ ਦੇ ਸੰਦੇਸ਼ ਬਾਰੇ ਪੁੱਛਣਗੇ। ਅਮ੍ਰਿਤਪਾਲ ਸਿੰਘ ਦੀ ਮਾਂ ਨੂੰ ਜੇਲ ਸਟਾਫ ਨੂੰ ਮਠਿਆਈਆਂ ਵੰਡਦੇ ਹੋਏ ਵੇਖਿਆ ਗਿਆ ਸੀ। 

ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਹ ਅਪਣੇ ਬੇਟੇ ਲਈ ਨਵੇਂ ਕਪੜੇ ਅਤੇ ਜੁੱਤੀਆਂ ਲੈ ਕੇ ਆਈ ਹੈ, ਜਿਸ ਦੀ ਉਸ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਸਮੇਂ ਲੋੜ ਹੋਵੇਗੀ। ਅੰਮ੍ਰਿਤਪਾਲ ਸਿੰਘ ਦੀ ਪਤਨੀ ਦੇ ਨਾਲ ਐਡਵੋਕੇਟ ਅਤੇ ਪੰਜਾਬ ਦੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਵੀ ਸਨ। ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਾਨੂੰਨੀ ਕਦਮ ਚੁਕੇ ਜਾ ਰਹੇ ਹਨ।

ਅੰਮ੍ਰਿਤਪਾਲ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾਇਆ। ਅੰਮ੍ਰਿਤਪਾਲ ਨੂੰ 4,04,430 ਵੋਟਾਂ ਮਿਲੀਆਂ ਜਦਕਿ ਜ਼ੀਰਾ ਨੂੰ 2,07,310 ਵੋਟਾਂ ਮਿਲੀਆਂ।

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement