Punjab News: ਪੰਜਾਬ ਦੇ 13 ਸੰਸਦ ਮੈਂਬਰ ਮਾਂ ਬੋਲੀ ਪੰਜਾਬੀ ’ਚ ਚੁਕਣ ਸਹੁੰ; ਦੀਪਕ ਸ਼ਰਮਾ ਚਨਾਰਥਲ ਨੇ ਸੰਸਦ ਮੈਂਬਰਾਂ ਨੂੰ ਚਿੱਠੀ ਲਿਖੀ
Published : Jun 8, 2024, 7:37 am IST
Updated : Jun 8, 2024, 7:37 am IST
SHARE ARTICLE
Deepak Sharma Chanarthal wrote a letter to MPs
Deepak Sharma Chanarthal wrote a letter to MPs

ਪੰਜਾਬੀ ਦੇ ਹੱਕ-ਹਕੂਕ ਲਈ ਹਮੇਸ਼ਾ ਅਵਾਜ਼ ਚੁੱਕਣ ਵਾਲੇ ਪੰਜਾਬ ਚਿੰਤਕ ਵਜੋਂ ਜਾਣੇ ਜਾਂਦੇ ਪੰਜਾਬੀ ਕਵੀ ਦੀਪਕ ਸ਼ਰਮਾ ਚਨਾਰਥਲ ਨੇ ਇਕ ਨਿਵੇਕਲੀ ਪਹਿਲ ਕਦਮੀ ਕੀਤੀ ਹੈ।

Punjab News: ਪੰਜਾਬ ਦੇ 13 ਸੰਸਦ ਮੈਂਬਰਾਂ ਦੇ ਨਾਮ ਚਿੱਠੀ ਲਿਖ ਕੇ ਦੀਪਕ ਸ਼ਰਮਾ ਚਨਾਰਥਲ ਨੇ ਬੇਨਤੀ ਕੀਤੀ ਕਿ ਉਹ ਭਾਰਤ ਦੀ ਸੰਸਦ ਵਿਚ ਪੰਜਾਬੀ ਵਿਚ ਹੀ ਸਹੁੰ ਚੁੱਕਣ। ਮਾਂ ਬੋਲੀ ਪੰਜਾਬੀ ਦੇ ਹੱਕ-ਹਕੂਕ ਲਈ ਹਮੇਸ਼ਾ ਅਵਾਜ਼ ਚੁੱਕਣ ਵਾਲੇ ਪੰਜਾਬ ਚਿੰਤਕ ਵਜੋਂ ਜਾਣੇ ਜਾਂਦੇ ਪੰਜਾਬੀ ਕਵੀ ਦੀਪਕ ਸ਼ਰਮਾ ਚਨਾਰਥਲ ਨੇ ਇਕ ਨਿਵੇਕਲੀ ਪਹਿਲ ਕਦਮੀ ਕੀਤੀ ਹੈ।

ਪੰਜਾਬ ਦੇ ਵੱਖੋ-ਵੱਖ ਪਾਰਟੀਆਂ ਨਾਲ ਸਬੰਧਤ ਅਤੇ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ 13 ਸੰਸਦ ਮੈਂਬਰਾਂ ਦੇ ਨਾਮ ਚਿੱਠੀ ਲਿਖਦਿਆਂ ਦੀਪਕ ਚਨਾਰਥਲ ਨੇ ਬੇਨਤੀ ਕੀਤੀ ਕਿ ‘‘ਮਾਣਯੋਗ ਸੰਸਦ ਮੈਂਬਰ ਜੀ ਕਿ ਆਪ ਜੀ ਜਦੋਂ ਭਾਰਤ ਦੀ ਸੰਸਦ ਵਿਚ ਬਤੌਰ ਸੰਸਦ ਮੈਂਬਰ ਸਹੁੰ ਚੁੱਕੋ ਤਾਂ ਉਹ ਤੁਹਾਡੀ ਮਾਂ ਬੋਲੀ ਪੰਜਾਬੀ ਵਿਚ ਹੋਵੇ। ਸ਼ਹਿਦ ਨਾਲੋਂ ਮਿੱਠੀ ਮਾਂ ਬੋਲੀ ਪੰਜਾਬੀ ਦੇ ਗੁਰਮੁਖੀ ਲਿੱਪੀ ਵਾਲੇ ਬੋਲ ਜਦੋਂ ਸੰਸਦ ਵਿਚ ਤੁਹਾਡੇ ਮੁੱਖ ਤੋਂ ਉਚਾਰੇ ਜਾਣਗੇ ਤਾਂ ਹਰ ਪੰਜਾਬੀ ਦਾ ਸਿਰ ਮਾਣ ਨਾਲ ਉਚਾ ਹੋ ਜਾਵੇਗਾ।’’

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਕ ਚਨਾਰਥਲ ਨੇ ਕਿਹਾ ਕਿ ਪੰਜਾਬ ਦੇ 13 ਸੰਸਦ ਮੈਂਬਰ ਜਿਨ੍ਹਾਂ ਵਿਚ ਗੁਰਮੀਤ ਸਿੰਘ ਮੀਤ ਹੇਅਰ,  ਚਰਨਜੀਤ ਸਿੰਘ ਚੰਨੀ, ਡਾ.ਧਰਮਵੀਰ ਗਾਂਧੀ, ਅੰਮ੍ਰਿਤਪਾਲ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਰਾਜ ਕੁਮਾਰ ਚੱਬੇਵਾਲ, ਸੁਖਜਿੰਦਰ ਸਿੰਘ ਰੰਧਾਵਾ, ਬੀਬੀ ਹਰਸਿਮਰਤ ਕੌਰ ਬਾਦਲ, ਗੁਰਜੀਤ ਸਿੰਘ ਔਜਲਾ, ਮਾਲਵਿੰਦਰ ਸਿੰਘ ਕੰਗ, ਡਾ. ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ ਅਤੇ ਸਰਬਜੀਤ ਸਿੰਘ ਖਾਲਸਾ ਸਮੇਤ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੁਣੇ ਗਏ ਇਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਉਨ੍ਹਾਂ ਦੇ ਪਤਿਆਂ ’ਤੇ ਡਾਕ ਰਾਹੀਂ ਜਿੱਥੇ ਇਹ ਖਤ ਭੇਜਿਆ ਗਿਆ ਹੈ, ਉਥੇ ਹੀ ਈਮੇਲ ਅਤੇ ਵਟਸਐਪ ਰਾਹੀਂ ਵੀ ਇਨ੍ਹਾਂ 14 ਨੁਮਾਇੰਦਿਆਂ ਤਕ ਇਹ ਚਿੱਠੀ ਪਹੁੰਚਦੀ ਕੀਤੀ ਜਾ ਰਹੀ ਹੈ।

ਦੀਪਕ ਚਨਾਰਥਲ ਨੇ ਆਸ ਪ੍ਰਗਟਾਈ ਕਿ ਮੈਨੂੰ ਉਮੀਦ ਹੈ ਕਿ ਇਹ 14 ਦੇ 14 ਸੰਸਦ ਮੈਂਬਰ ਭਾਰਤ ਦੀ ਸੰਸਦ ਵਿਚ ਪੰਜਾਬੀ ਵਿਚ ਸਹੁੰ ਚੁੱਕਣਗੇ ਅਤੇ ਆਪੋ-ਅਪਣੀਆਂ ਪਾਰਟੀਆਂ ਦੀ ਬਜਾਏ ਪੰਜਾਬ ਦੀ ਅਵਾਜ਼ ਬਣਨਗੇ। ਉਨ੍ਹਾਂ ਮੀਡੀਆ ਰਾਹੀਂ ਵੀ ਉਕਤ ਸੰਸਦ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਸੰਸਦ ਵਿਚ ਅਪਣੀ ਬੋਲੀ ਦਾ ਮਾਣ ਵਧਾਉਂਦਿਆਂ ਹੋਇਆਂ ਸਹੁੰ ਵੀ ਪੰਜਾਬੀ ਵਿਚ ਚੁੱਕਣ ਅਤੇ ਮੁੱਦੇ ਚੁੱਕਣ ਲਗਿਆਂ ਵੀ ਆਪਣੀ ਮਾਂ ਬੋਲੀ ਨੂੰ ਪਹਿਲ ਦੇਣ।

(For more Punjabi news apart from Deepak Sharma Chanarthal wrote a letter to MPs , stay tuned to Rozana Spokesman)

 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement