
Fazilka News: ਮ੍ਰਿਤਕ ਆਪਣੇ ਪਿੱਛੇ ਛੱਡ ਗਿਆ ਮਾਸੂਮ ਬੱਚੇ
Fazilka Electric Shock Farmer dies News in punjabi : ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ 'ਚ ਸਬਜ਼ੀ ਦੀ ਫਸਲ ਨੂੰ ਪਾਣੀ ਦੇਣ ਗਏ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ, ਜਿਸ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ, ਪਰ ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: Chandigarh District Court : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਕਿਸਾਨ ਨੂੰ 80 ਲੱਖ ਦੇ ਚੈੱਕ ਬਾਊਂਸ ਮਾਮਲੇ 'ਚ ਕੀਤਾ ਬਰੀ
ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਦੀ ਲਾਸ਼ ਲੈ ਕੇ ਸਰਕਾਰੀ ਹਸਪਤਾਲ ਪੁੱਜੇ ਮ੍ਰਿਤਕ ਦੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ 28 ਸਾਲਾ ਗੁਰਮੁੱਖ ਸਿੰਘ ਆਪਣੇ ਖੇਤ ਵਿੱਚ ਸਬਜ਼ੀ ਦੀ ਫ਼ਸਲ ਨੂੰ ਪਾਣੀ ਲਾਉਣ ਗਿਆ ਸੀ। ਪਾਣੀ ਚਲਾਉਣ ਲਈ ਜਿਉਂ ਹੀ ਟਿਊਬਵੈੱਲ ਦੀ ਸਵਿੱਚ ਆਨ ਕੀਤੀ ਤਾਂ ਉਸ ਵਿੱਚੋਂ ਹਾਈ ਵੋਲਟੇਜ ਦਾ ਕਰੰਟ ਚੱਲ ਪਿਆ ਅਤੇ ਬਿਜਲੀ ਦਾ ਝਟਕਾ ਲੱਗਣ ਕਾਰਨ ਗੁਰਮੁਖ ਦੀ ਮੌਤ ਹੋ ਗਈ।
ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਸਨ, ਇਸ ਸਮੇਂ ਪਰਿਵਾਰਕ ਮੈਂਬਰ ਪ੍ਰਸ਼ਾਸਨ ਅਤੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਕੋਲ ਕਰੀਬ ਡੇਢ ਏਕੜ ਜ਼ਮੀਨ ਸੀ, ਜਿੱਥੇ ਗੁਰਮੁਖ ਸਿੰਘ ਖੇਤੀ ਕਰਦਾ ਸੀ, ਇਸ ਅਚਾਨਕ ਵਾਪਰੀ ਘਟਨਾ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ, ਇਸ ਲਈ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Fazilka Electric Shock Farmer dies News in punjabi , stay tuned to Rozana Spokesman)