Punjab Weather Update: ਪੰਜਾਬ ਵਿਚ ਫਿਰ ਵਧੇਗੀ ਗਰਮੀ, ਪਾਰਾ 46 ਤੋਂ ਪਹੁੰਚੇਗਾ ਪਾਰ, ਅਲਰਟ ਜਾਰੀ
Published : Jun 8, 2024, 12:21 pm IST
Updated : Jun 8, 2024, 12:21 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ

Punjab Weather Update News in punjabi : ਵੈਸਟਰਨ ਡਿਸਟਰਬੈਂਸ (ਡਬਲਯੂਡੀ) ਦਾ ਅਸਰ ਪੰਜਾਬ ਵਿਚ ਪਿਛਲੇ ਇਕ ਹਫ਼ਤੇ ਤੋਂ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ ਵਧੇਗਾ।

ਵੈਸਟਰਨ ਡਿਸਟਰਬੈਂਸ ਦਾ ਅਸਰ ਜੋ ਮੱਠਾ ਪੈ ਗਿਆ ਹੈ, ਅੱਜ ਪੰਜਾਬ ਦੇ ਮਾਲਵੇ ਦੇ 6 ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ ਅਤੇ ਬਠਿੰਡਾ 'ਚ ਹੀ ਦੇਖਣ ਨੂੰ ਮਿਲੇਗਾ। ਅੱਜ ਇੱਥੇ ਮੀਂਹ ਅਤੇ ਹਵਾ ਚੱਲਣ ਦੀ ਸੰਭਾਵਨਾ ਹੈ। ਜਿਸ ਕਾਰਨ ਪੰਜਾਬ ਦੇ ਉਪਰੋਕਤ 6 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Mohali Murder News: ਮੁਹਾਲੀ ਵਿਚ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਕੁੜੀ, ਪ੍ਰੇਮ ਸਬੰਧਾਂ ਕਰਕੇ ਨੌਜਵਾਨ ਨੇ ਵਾਰਦਾਤ ਨੂੰ ਅੰਜਾਮ 

ਵੈਸਟਰਨ ਡਿਸਟਰਬੈਂਸ ਦੇ ਘੱਟ ਹੋਣ ਤੋਂ ਬਾਅਦ ਪੰਜਾਬ 'ਚ ਹੀਟ ਵੇਵ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ 9 ਜੂਨ ਤੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਗਲੇ 6 ਦਿਨਾਂ ਵਿੱਚ ਤਾਪਮਾਨ ਫਿਰ 45 ਡਿਗਰੀ ਨੂੰ ਪਾਰ ਕਰ ਜਾਵੇਗਾ।
ਇਸ ਦੇ ਨਾਲ ਹੀ ਜੂਨ 'ਚ ਵੀ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮਈ ਮਹੀਨੇ ਵਾਂਗ ਜੂਨ ਦਾ ਮਹੀਨਾ ਵੀ ਗਰਮ ਰਹਿਣ ਵਾਲਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਣੋ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਬੀਤੇ ਸ਼ੁੱਕਰਵਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1 ਡਿਗਰੀ ਘੱਟ ਸੀ ਪਰ ਅੱਜ ਤਾਪਮਾਨ 41 ਡਿਗਰੀ ਤੱਕ ਪਹੁੰਚ ਸਕਦਾ ਹੈ।
ਜਲੰਧਰ— ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ ਲਗਭਗ 3 ਡਿਗਰੀ ਵਧੇਗਾ ਅਤੇ 41 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ।
ਲੁਧਿਆਣਾ- ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੱਜ ਇਹ ਤਾਪਮਾਨ ਕਰੀਬ 3 ਡਿਗਰੀ ਵੱਧ ਸਕਦਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਜ ਲੁਧਿਆਣਾ ਦਾ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ
ਪਟਿਆਲਾ— ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 40.7 ਡਿਗਰੀ ਦਰਜ ਕੀਤਾ ਗਿਆ। ਅਨੁਮਾਨ ਹੈ ਕਿ ਅੱਜ ਤਾਪਮਾਨ 42 ਡਿਗਰੀ ਤੱਕ ਪਹੁੰਚ ਸਕਦਾ ਹੈ।
ਮੋਹਾਲੀ— ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ 42 ਡਿਗਰੀ ਤੱਕ ਪਹੁੰਚ ਸਕਦਾ ਹੈ।
 

(For more Punjabi news apart from Punjab Weather Update News in punjabi  , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement