ਕੀ ਮੋਦੀ ਕੈਬਨਿਟ ’ਚ ਇਸ ਵਾਰ ਪੰਜਾਬ ਦਾ ਕੋਈ ਸੰਸਦ ਮੈਂਬਰ ਨਹੀਂ ਹੋਵੇਗਾ?
Published : Jun 8, 2024, 10:11 pm IST
Updated : Jun 8, 2024, 10:12 pm IST
SHARE ARTICLE
Representative Image.
Representative Image.

ਨਾ ਤਾਂ ਭਾਜਪਾ ਜਿੱਤੀ ਅਤੇ ਨਾ ਹੀ ਰਾਜ ਸਭਾ ’ਚ ਕੋਈ ਮੈਂਬਰ 

ਚੰਡੀਗੜ੍ਹ, 8 ਜੂਨ: ਕਾਂਗਰਸ ਸਰਕਾਰ ਹੋਵੇ ਜਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ, ਕੇਂਦਰ ਸਰਕਾਰ ’ਚ ਪੰਜਾਬ ਦੀ ਨੁਮਾਇੰਦਗੀ ਹਮੇਸ਼ਾ ਰਹੀ ਹੈ। ਕੇਂਦਰ ’ਚ ਮੋਦੀ ਸਰਕਾਰ ਤੀਜੀ ਵਾਰ ਸੱਤਾ ’ਚ ਆਉਣ ਜਾ ਰਹੀ ਹੈ ਪਰ ਇਸ ਵਾਰ ਪੰਜਾਬ ਦਾ ਕੋਈ ਵੀ ਆਗੂ ਅਜਿਹਾ ਨਹੀਂ ਹੈ ਜੋ ਕੇਂਦਰੀ ਕੈਬਨਿਟ ਦਾ ਹਿੱਸਾ ਬਣ ਸਕੇ। ਪੰਜਾਬ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਟੁੱਟ ਗਿਆ ਹੈ। ਭਾਜਪਾ ਦਾ ਪੰਜਾਬ ਤੋਂ ਕੋਈ ਸੰਸਦ ਮੈਂਬਰ ਨਹੀਂ ਹੈ। 2019 ’ਚ ਭਾਵੇਂ ਹਰਦੀਪ ਪੁਰੀ ਅੰਮ੍ਰਿਤਸਰ ਤੋਂ ਚੋਣ ਹਾਰ ਗਏ ਸਨ ਪਰ ਫਿਰ ਵੀ ਉਨ੍ਹਾਂ ਨੂੰ ਕੇਂਦਰ ’ਚ ਮੰਤਰੀ ਬਣਾਇਆ ਗਿਆ ਸੀ। 

ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਅਪਣੀ ਸੀਟ ਜਿੱਤ ਲਈ ਹੈ ਪਰ ਉਹ ਐਨ.ਡੀ.ਏ. ਦਾ ਹਿੱਸਾ ਨਹੀਂ ਹੈ। ਰਾਜ ਸਭਾ ’ਚ ਵੀ ਭਾਜਪਾ ਦਾ ਕੋਈ ਮੈਂਬਰ ਨਹੀਂ ਹੈ। ਅਜਿਹੇ ’ਚ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਵਾਰ ਮੋਦੀ ਕੈਬਨਿਟ ’ਚ ਪੰਜਾਬ ਦੀ ਝੋਲੀ ਖਾਲੀ ਰਹਿ ਸਕਦੀ ਹੈ। 

ਪੰਜਾਬ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਨੇ ਸੱਤ, ਸ਼੍ਰੋਮਣੀ ਅਕਾਲੀ ਦਲ ਨੇ ਇਕ, ਆਮ ਆਦਮੀ ਪਾਰਟੀ ਨੇ ਤਿੰਨ ਅਤੇ ਦੋ ਸੰਸਦ ਮੈਂਬਰਾਂ ਨੇ ਆਜ਼ਾਦ ਉਮੀਦਵਾਰ ਜਿੱਤੇ ਸਨ। ਭਾਜਪਾ ਕੋਲ ਇਕ ਵੀ ਸੰਸਦ ਮੈਂਬਰ ਨਹੀਂ ਹੈ ਜਿਸ ਨੂੰ ਕੇਂਦਰੀ ਕੈਬਨਿਟ ਦਾ ਹਿੱਸਾ ਬਣਾਇਆ ਜਾ ਸਕੇ। ਚਰਚਾ ਆਮ ਹੈ ਕਿ ਕੀ ਇਸ ਵਾਰ ਕੇਂਦਰੀ ਕੈਬਨਿਟ ’ਚ ਪੰਜਾਬ ਦੀ ਆਵਾਜ਼ ਬੁਲੰਦ ਕਰਨ ਵਾਲਾ ਕੋਈ ਨਹੀਂ ਹੋਵੇਗਾ। 

ਕਾਂਗਰਸ ਸਰਕਾਰ ਹੋਵੇ ਜਾਂ ਭਾਜਪਾ, ਕੇਂਦਰ ਸਰਕਾਰ ’ਚ ਪੰਜਾਬ ਦੀ ਨੁਮਾਇੰਦਗੀ ਹਮੇਸ਼ਾ ਰਹੀ ਹੈ। 2019 ’ਚ ਭਾਵੇਂ ਹਰਦੀਪ ਪੁਰੀ ਅੰਮ੍ਰਿਤਸਰ ਤੋਂ ਚੋਣ ਹਾਰ ਗਏ ਸਨ ਪਰ ਫਿਰ ਵੀ ਉਨ੍ਹਾਂ ਨੂੰ ਕੇਂਦਰ ’ਚ ਮੰਤਰੀ ਬਣਾਇਆ ਗਿਆ ਸੀ। ਉਨ੍ਹਾਂ ਨੂੰ ਰਾਜ ਸਭਾ ਭੇਜਿਆ ਗਿਆ ਅਤੇ ਕੇਂਦਰੀ ਮੰਤਰੀ ਦਾ ਅਹੁਦਾ ਦਿਤਾ ਗਿਆ। ਵਿਜੇ ਸਾਂਪਲਾ ਨੂੰ 2014 ’ਚ ਕੇਂਦਰੀ ਰਾਜ ਮੰਤਰੀ ਵੀ ਬਣਾਇਆ ਗਿਆ ਸੀ। 2019 ’ਚ ਹਰਦੀਪ ਪੁਰੀ ਦੇ ਨਾਲ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਸੋਮ ਪ੍ਰਕਾਸ਼ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ ਗਿਆ ਸੀ। ਇੰਨਾ ਹੀ ਨਹੀਂ ਗਠਜੋੜ ’ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੂੰ ਵੀ ਕੈਬਨਿਟ ਮੰਤਰੀ ਦਾ ਦਰਜਾ ਦਿਤਾ ਗਿਆ। 

ਇਸ ਤੋਂ ਪਹਿਲਾਂ ਜਦੋਂ 2009 ’ਚ ਕਾਂਗਰਸ ਦੀ ਸਰਕਾਰ ਸੀ ਤਾਂ ਅੰਬਿਕਾ ਸੋਨੀ, ਮਨੀਸ਼ ਤਿਵਾੜੀ ਅਤੇ ਅਸ਼ਵਨੀ ਕੁਮਾਰ ਨੂੰ ਪੰਜਾਬ ਤੋਂ ਕੇਂਦਰੀ ਕੈਬਨਿਟ ’ਚ ਸ਼ਾਮਲ ਕੀਤਾ ਗਿਆ ਸੀ। ਤਿਵਾੜੀ ਨੇ ਲੁਧਿਆਣਾ ਤੋਂ ਲੋਕ ਸਭਾ ਜਿੱਤੀ ਸੀ। ਸੋਨੀ 29 ਜਨਵਰੀ 2006 ਤੋਂ 22 ਮਈ 2009 ਤਕ ਸੈਰ ਸਪਾਟਾ ਅਤੇ ਸਭਿਆਚਾਰ ਮੰਤਰੀ ਰਹੇ। ਉਸ ਨੇ 22 ਮਈ, 2009 ਤੋਂ 27 ਅਕਤੂਬਰ, 2012 ਤਕ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਸੇਵਾ ਨਿਭਾਈ। ਉਹ ਜੁਲਾਈ 2010 ’ਚ ਰਾਜ ਸਭਾ ਲਈ ਦੁਬਾਰਾ ਚੁਣੇ ਗਏ ਸਨ। ਅਸ਼ਵਨੀ ਕੁਮਾਰ ਪੰਜਾਬ ਤੋਂ ਰਾਜ ਸਭਾ ਮੈਂਬਰ ਵੀ ਰਹਿ ਚੁਕੇ ਹਨ। 2014 ’ਚ ਅੰਬਿਕਾ ਸੋਨੀ ਨੇ ਆਨੰਦਪੁਰ ਸਾਹਿਬ ਤੋਂ ਚੋਣ ਲੜੀ ਸੀ, ਪਰ ਉਹ ਹਾਰ ਗਈ ਸੀ, ਪਰ ਕਾਂਗਰਸ ਨੇ ਉਨ੍ਹਾਂ ਨੂੰ ਰਾਜ ਸਭਾ ’ਚ ਇਕ ਸੀਟ ਦਿਤੀ ਸੀ। 

ਇਸ ਤੋਂ ਇਲਾਵਾ ਸੁਖਦੇਵ ਢੀਂਡਸਾ 2000 ਤੋਂ 2004 ਤਕ ਵਾਜਪਾਈ ਸਰਕਾਰ ’ਚ ਖੇਡ ਅਤੇ ਰਸਾਇਣ ਅਤੇ ਖਾਦ ਮੰਤਰੀ ਸਨ। ਸੁਖਬੀਰ ਬਾਦਲ 1998 ਤੋਂ 1999 ਤਕ ਵਾਜਪਾਈ ਦੀ ਦੂਜੀ ਕੈਬਨਿਟ ’ਚ ਕੇਂਦਰੀ ਉਦਯੋਗ ਰਾਜ ਮੰਤਰੀ ਸਨ। ਉਹ 2001 ਤੋਂ 2004 ਦੌਰਾਨ ਰਾਜ ਸਭਾ ਦੇ ਮੈਂਬਰ ਵੀ ਰਹੇ।

ਅੰਮ੍ਰਿਤਸਰ ਤੋਂ ਜਿੱਤਣ ਵਾਲੇ ਰਘੂਨੰਦਨ ਲਾਲ ਭਾਟੀਆ ਕੇਂਦਰੀ ਵਿਦੇਸ਼ ਰਾਜ ਮੰਤਰੀ ਸਨ। ਸੁਖਬੰਸ ਕੌਰ ਭਿੰਡਰ ਕੇਂਦਰੀ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੀ। ਉਸ ਨੇ 1980 ਤੋਂ 1996 ਤਕ ਲੋਕ ਸਭਾ ’ਚ ਗੁਰਦਾਸਪੁਰ ਹਲਕੇ ਦੀ ਨੁਮਾਇੰਦਗੀ ਕੀਤੀ। 

ਸਰਵਣ ਸਿੰਘ 1952 ’ਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਕੈਬਨਿਟ ’ਚ ਸ਼ਾਮਲ ਹੋਏ ਅਤੇ ਉਸ ਸਰਕਾਰ ਦੇ ਆਖਰੀ ਬਚੇ ਹੋਏ ਮੈਂਬਰ ਸਨ। ਉਸ ਨੇ ਅਪਣੀ ਜ਼ਿੰਦਗੀ ਦੇ 23 ਸਾਲ ਭਾਰਤ ਸਰਕਾਰ ’ਚ ਇਕ ਉੱਚ ਦਰਜੇ ਦੇ ਕੈਬਨਿਟ ਮੰਤਰੀ ਵਜੋਂ ਬਿਤਾਏ। ਪ੍ਰਕਾਸ਼ ਸਿੰਘ ਬਾਦਲ, ਸੁਰਜੀਤ ਸਿੰਘ ਬਰਨਾਲਾ ਕੇਂਦਰੀ ਮੰਤਰੀ ਵੀ ਰਹਿ ਚੁਕੇ ਹਨ। 

Tags: cabinet

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement