Amritsar News : ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ

By : BALJINDERK

Published : Jun 8, 2025, 8:58 pm IST
Updated : Jun 8, 2025, 8:58 pm IST
SHARE ARTICLE
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Amritsar News : ਵਜ਼ੀਫਿਆਂ ਵਿੱਚ ਘੁਟਾਲਾ ਕਰਕੇ ਐਸ.ਸੀ. ਵਿਦਿਆਰਥੀਆਂ ਦੇ ਹੱਕਾਂ ’ਤੇ ਡਾਕਾ ਮਾਰਿਆ

Amritsar News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਸਵਾਰਥੀ ਆਗੂਆਂ ਨੇ ਅਨੁਸੂਚਿਤ ਜਾਤੀਆਂ (ਐਸ.ਸੀ) ਭਾਈਚਾਰੇ ਨੂੰ ਹਮੇਸ਼ਾ ਆਪਣੇ ਵੋਟ ਬੈਂਕ ਵਾਂਗ ਵਰਤਿਆ ਹੈ।

ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਪੈਸੇ ਨੂੰ ਹੜੱਪ ਲਿਆ ਸੀ, ਉਹ ਹੁਣ ਕਈ ਸਿਹਤ ਬਿਮਾਰੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲੁੱਟ ਦਾ ਪੈਸਾ ਹੁਣ ਹਸਪਤਾਲਾਂ ਵਿੱਚ ਉਨ੍ਹਾਂ ਦੇ ਇਲਾਜ 'ਤੇ ਖਰਚ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਪਰਮਾਤਮਾ ਦੇ ਰੋਹ ਦਾ ਸਾਹਮਣਾ ਕਰ ਰਹੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਹ ਹਾਕਮ ਆਮ ਆਦਮੀ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਹੀਣ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਵੋਟ ਬੈਂਕ ਵਾਲਾ ਵਿਵਹਾਰ ਕੀਤਾ।

ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਵੱਡੇ-ਵੱਡੇ ਮਹਿਲ ਬਣਾਏ ਸਨ। ਉਨ੍ਹਾਂ ਕਿਹਾ ਕਿ ਇਸ ਮਹਿਲ ਦੀਆਂ ਕੰਧਾਂ ਉੱਚੀਆਂ ਸਨ ਅਤੇ ਆਮ ਲੋਕਾਂ ਲਈ ਦਰਵਾਜ਼ੇ ਅਕਸਰ ਬੰਦ ਰਹਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਾਹਰ ਰਹੇ, ਜਿਸ ਕਾਰਨ ਲੋਕਾਂ ਨੇ ਵੀ ਇਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਨਾਕਾਰ ਦਿੱਤਾ ਜੋ ਹਰ ਪੰਜ ਸਾਲਾਂ ਬਾਅਦ ਉਨ੍ਹਾਂ ਨੂੰ ਲੁੱਟਣ ਲਈ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਆਪਸ ਵਿੱਚ ਮਿਲੀਭੁਗਤ ਕਰਕੇ ਸੱਤਾ ਹਥਿਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਉਨ੍ਹਾਂ ਦੇ ਕੂੜ ਪ੍ਰਚਾਰ ਵਿੱਚ ਨਹੀਂ ਆਉਂਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਸੂਬੇ ਦੇ ਲੋਕਾਂ ਨੂੰ ਹਲਕੇ ਵਿੱਚ ਲਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਅੰਤ ਵਿੱਚ ਬਾਹਰ ਦਾ ਰਸਤਾ ਦਿਖਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਆਗੂਆਂ ਨੇ ਕਦੇ ਵੀ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਕਾਰਨ ਇਹ ਸੀ ਕਿ ਉਨ੍ਹਾਂ ਦੇ ਆਪਣੇ ਬੱਚੇ ਪਹਾੜਾਂ ਦੇ ਵੱਡੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਸਨ ਜਦੋਂ ਕਿ ਸਰਕਾਰੀ ਸਕੂਲਾਂ ਵਿੱਚ ਸਿਰਫ਼ ਸਧਾਰਨ ਪਰਿਵਾਰਾਂ ਦੇ ਬੱਚੇ ਹੀ ਪੜ੍ਹਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਆਮ ਘਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਨੂੰ ਬਦਲਿਆ ਜਾ ਸਕੇ।

(For more news apart from Akali-BJP and Congress governments used SC community only as vote bank  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement