Amritsar News: ਦੁਰਗਿਆਣਾ ਮੰਦਰ ਕੋਲ ਟਕੈਸੀ ਸਟੈਂਡ ਤੋਂ ਮਿਲੀ ਇਨਸਾਨੀ ਖੋਪੜੀ

By : PARKASH

Published : Jun 8, 2025, 11:53 am IST
Updated : Jun 8, 2025, 11:54 am IST
SHARE ARTICLE
Amritsar News: human skull found at taxi stand near Durgiana Temple
Amritsar News: human skull found at taxi stand near Durgiana Temple

Amritsar News: ਖੋਪੜੀ ਕਬਜ਼ੇ ’ਚ ਲੈ ਕੇ ਪੁਲਿਸ ਨੇ ਜਾਂਚ ਕੀਤੀ ਸ਼ੁਰੂ

 

Human skull found at taxi stand near Durgiana Temple: ਅੰਮ੍ਰਿਤਸਰ ਵਿਚ ਇਕ ਬਿਨਾਂ ਧੜ ਦੇ ਇਨਸਾਨੀ ਖੋਪੜੀ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਥਾਣਾ ਡੀ ਡਵੀਜ਼ਨ ਅਧੀਨ ਆਉਂਦੇ ਦੁਰਗਿਆਣਾ ਮੰਦਰ ਸਥਿਤ ਟੈਕਸੀ ਸਟੈਂਡ ’ਤੇ ਬੁਰੀ ਹਾਲਤ ਵਿੱਚ ਖੜ੍ਹੀ ਇੱਕ ਬੋਲੇਰੋ ਗੱਡੀ ਦੀ ਛੱਤ ਤੋਂ ਬਿਨਾਂ ਧੜ ਦੇ ਮਨੁੱਖੀ ਖੋਪੜੀ ਮਿਲਣ ਨਾਲ ਇਲਾਕੇ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਖੋਪੜੀ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਮੁਰਦਾਘਰ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ।

ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਧੜ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਪੁਲਿਸ ਕਮਿਸ਼ਨਰੇਟ ਅਧੀਨ ਆਉਂਦੇ ਸਾਰੇ ਥਾਣਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਜੇਕਰ ਕੋਈ ਅਣਪਛਾਤੀ ਲਾਸ਼ ਬਿਨਾਂ ਸਿਰ ਦੇ ਮਿਲਦੀ ਹੈ ਤਾਂ ਮ੍ਰਿਤਕ ਦੀ ਪਛਾਣ ਕੀਤੀ ਜਾ ਸਕੇ।

ਸੂਤਰਾਂ ਅਨੁਸਾਰ ਇਸ ਮਨੁੱਖੀ ਖੋਪੜੀ ’ਤੇ ਕੁਝ ਕਾਲੇ ਅਤੇ ਚਿੱਟੇ ਵਾਲ ਹਨ। ਜਿਸ ਕਾਰਨ ਲੱਗਦਾ ਹੈ ਕਿ ਇਹ ਘਟਨਾ ਬਹੁਤ ਪੁਰਾਣੀ ਨਹੀਂ ਹੈ। ਪੁਲਿਸ ਇਸ ਬਾਰੇ ਵੀ ਹਰ ਪਾਸਿਓਂ ਜਾਣਕਾਰੀ ਇਕੱਠੀ ਕਰ ਰਹੀ ਹੈ। ਜਦੋਂ ਕਿ ਇਸਦੀ ਪਛਾਣ ਲਈ ਇਸਨੂੰ 72 ਘੰਟਿਆਂ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

(For more news apart from Amritsar Latest News, stay tuned to Rozana Spokesman)

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement