Amritsar News : SC ਭਾਈਚਾਰੇ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਵੱਡੀ ਰਾਹਤ, 4727 ਕਰਜ਼ਦਾਰ ਪਰਿਵਾਰਾਂ ਨੂੰ ਜਾਰੀ ਕੀਤੇ ਸਰਟੀਫ਼ਿਕੇਟ

By : BALJINDERK

Published : Jun 8, 2025, 5:41 pm IST
Updated : Jun 8, 2025, 6:31 pm IST
SHARE ARTICLE
ਸੀਐਮ ਭਗਵੰਤ ਮਾਨ
ਸੀਐਮ ਭਗਵੰਤ ਮਾਨ

Amritsar News : ਸੀਐਮ ਭਗਵੰਤ ਮਾਨ ਨੇ ਲਾਭਪਾਤਰੀਆਂ ਨੂੰ ਵੰਡੇ ਸਰਟੀਫ਼ਿਕੇਟ

Amritsar News in Punjabi : ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਵੱਲੋਂ ਮੁਆਫ ਕੀਤੇ ਗਏ ਕਰਜ਼ੇ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ।  ਇਸ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ  ਮਾਨ ਨੇ 4727 ਪਰਿਵਾਰਾਂ ਦਾ 68 ਕਰੋੜ ਦੇ ਕਰੀਬ ਕਰਜ਼ਾ ਮੁਆਫ਼ ਕਰਦੇ ਹੋਏ  No Dues Certificate ਜਾਰੀ ਕੀਤੇ।

ਇਸ ਦੌਰਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਆਪਣੇ ਨਾਗਰਿਕਾਂ ਨੂੰ ਸੁਰੱਖਿਆ, ਜੀਵਨਪੱਧਰ ਚੱਕਣਾ, ਨੌਕਰੀਆਂ ਦੇਣੀਆਂ, ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਧਾਨ ਕਰਨੀਆਂ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੁਸੀਂ ਲੋਕ ਸਾਡੇ ਵਿਸ਼ਵਾਸ ਕਰੋਗੇ ਅਸੀਂ ਤੁਹਾਡੇ ਲਈ ਹਮੇਸ਼ਾ ਖੜ੍ਹੇ ਰਹਾਂਗੇ, ਜਿਹੜਾ ਪੈੱਨ ਤੁਸੀਂ ਦਿੱਤਾ ਹੈ ਉਹ  ਤੁਹਾਡੇ ਲਈ ਹਮੇਸ਼ਾ ਹੀ ਚਲਦਾ ਰਹੇਗਾ। 

1

ਇਹ ਪ੍ਰੋਗਰਾਮ ਸੂਬਾ ਸਰਕਾਰ ਦੀ ਕਿਸਾਨ ਭਲਾਈ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸ ਤਹਿਤ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਕਰਜ਼ਾ ਮੁਆਫ਼ੀ ਕੀਤੀ ਗਈ ਹੈ। ਇਸ ਪਹਿਲਕਦਮੀ ਨਾਲ ਸੂਬੇ ਦੇ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ ਹੈ।

1

ਦੱਸਣਯੋਗ ਹੈ ਕਿ ਇਹ ਕਰਜ਼ਾ ਮੁਆਫ਼ੀ ਯੋਜਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਵਿੱਤੀ ਰਾਹਤ ਮਿਲੀ ਹੈ ਸਗੋਂ ਉਨ੍ਹਾਂ ਦਾ ਮਨੋਬਲ ਵੀ ਵਧਿਆ ਹੈ। ਸਰਕਾਰ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ​​ਕਰਨਾ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨਾ ਹੈ। ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ਸੂਬੇ ਵਿੱਚ ਖੇਤੀਬਾੜੀ ਨੀਤੀ ਦੀ ਦਿਸ਼ਾ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰੇਗਾ। ਇਹ ਪ੍ਰੋਗਰਾਮ ਕਿਸਾਨਾਂ ਨੂੰ ਇੱਕ ਉਤਸ਼ਾਹਜਨਕ ਸੰਦੇਸ਼ ਦੇਵੇਗਾ ਅਤੇ ਭਵਿੱਖ ਦੀਆਂ ਯੋਜਨਾਵਾਂ ਦੀ ਰੂਪ-ਰੇਖਾ ਨੂੰ ਵੀ ਸਪੱਸ਼ਟ ਕਰੇਗਾ।

(For more news apart from Big relief to SC community and Divyang category borrowers, No Dues Certificate issued to 4727 borrower families News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement