Tribute Ceremony of Dhindsa : ਸੁਖਦੇਵ ਸਿੰਘ ਢੀਂਡਸਾ ਦੀ ਅੰਤਮ ਅਰਦਾਸ ਮੌਕੇ ਪਹੁੰਚ ਰਹੀਆਂ ਨੇ ਉੱਘੀਆਂ ਸ਼ਖ਼ਸੀਅਤਾਂ
Published : Jun 8, 2025, 1:40 pm IST
Updated : Jun 8, 2025, 2:30 pm IST
SHARE ARTICLE
Prominent personalities are arriving for the last rites of Sukhdev Singh Dhindsa Latest News in Punjabi
Prominent personalities are arriving for the last rites of Sukhdev Singh Dhindsa Latest News in Punjabi

Tribute Ceremony of Dhindsa : ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ’ਚ ਹੋ ਰਿਹਾ ਹੈ ਸ਼ਰਧਾਂਜਲੀ ਸਮਾਗਮ

Prominent personalities are arriving for the last rites of Sukhdev Singh Dhindsa Latest News in Punjabi : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ’ਚ ਹੋ ਰਿਹਾ ਹੈ। ਜਿਸ ਵਿਚ ਉੱਘੀਆਂ ਸ਼ਖ਼ਸੀਅਤਾਂ ਪਹੁੰਚ ਕੇ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਅਰਪਿਤ ਕਰ ਰਹੀਆਂ ਹਨ।

ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਤੋਂ ਬਾਅਦ ਢੀਂਡਸਾ ਪਰਵਾਰ ਦੀ ਰਿਹਾਇਸ਼ ’ਤੇ ਪੁੱਜ ਕੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ ਸੀ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਮਰਹੂਮ ਢੀਂਡਸਾ ਬਾਰੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਸੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਰਵਿੰਦ ਖੰਨਾ ਵੀ ਮੌਜੂਦ ਸਨ। 

ਉਥੇ ਹੀ ਅੱਜ ਸ਼ਰਧਾਂਜਲੀ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਹੋਰ ਰਾਜਨਿਤਕ ਤੇ ਸਮਾਜਕ ਹਸਤੀਆਂ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ ਹਨ। ਜਿਨ੍ਹਾਂ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ, ਵਿਧਾਇਕ ਵਿਧਾਇਕ ਇਆਲੀ ਤੇ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਕਈ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।

ਸੁਖਦੇਵ ਸਿੰਘ ਢੀਂਡਸਾ ਦੀ ਸ਼ਰਧਾਂਜਲੀ ਸਮਾਗਮ ਦੇ ਵਿਚ ਬੀਬੀ ਜਗੀਰ ਕੌਰ ਵੀ ਪਹੁੰਚੇ। ਉਨ੍ਹਾਂ ਨੇ ਵੀ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਬੜੇ ਹੀ ਨਰਮ ਸੁਭਾਅ ਦੇ ਵਿਅਕਤੀ ਸਨ ਅਤੇ ਉਨ੍ਹਾਂ ਦਾ ਰਾਜਨੀਤਿਕ ਸਫ਼ਰ ਬੜਾ ਹੀ ਲੰਮਾ ਸੀ ਤੇ ਲੋਕਾਂ ਨਾਲ ਬੜੇ ਮਿਲਨਸਾਰ ਸਨ।

ਇਸ ਤੋਂ ਇਲਾਵਾ ਢੀਂਡਸਾ ਪਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜਣ ਵਾਲੇ ਆਗੂਆਂ ਵਿਚ ਮਨਜਿੰਦਰ ਸਿੰਘ ਸਿਰਸਾ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਡੀਸੀ ਸੰਦੀਪ ਰਿਸ਼ੀ, ਕਮਲਜੀਤ ਸਿੰਘ ਬਖਸ਼ੀ ਐਮਪੀ ਨਿਊਜ਼ੀਲੈਂਡ, ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਮੈਂਬਰ ਪਰਮਜੀਤ ਸਿੰਘ, ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ, ਕੇਐਸ ਗਰੁੱਪ ਤੋਂ ਇੰਦਰਜੀਤ ਸਿੰਘ ਮੁੰਡੇ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸਾਬਕਾ ਵਿਧਾਇਕ ਗੁਰਤੇਜ ਸਿੰਘ, ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ, ਵਿਸ਼ਲੇਸ਼ਕ ਹਰਜਿੰਦਰ ਸਿੰਘ ਭੱਟੀ, ਡਾ. ਅਸ਼ਵਨੀ ਕੁਮਾਰ ਚੌਧਰੀ, ਜੀਤ ਸਿੰਘ ਸਿੱਧੂ ਲੌਂਗੋਵਾਲ, ਬੀਬੀ ਕਰਤਾਰ ਕੌਰ ਮੈਂਬਰ ਹਰਿਆਣਾ ਗੁਰਦੁਆਰਾ ਕਮੇਟੀ, ਦਰਸ਼ਨਜੀਤ ਸਿੰਘ ਢੀਂਡਸਾ ਤੇ ਸਰਜੀਵਨ ਜਿੰਦਲ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement