ਲੁੱਕ ਆਊਟ ਨੋਟਿਸ ਜਾਰੀ ਮਗਰੋਂ ਰਾਜਜੀਤ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਗੱਲ ਆਖੀ
Published : Jul 8, 2018, 5:32 pm IST
Updated : Jul 8, 2018, 5:32 pm IST
SHARE ARTICLE
rajjit singh
rajjit singh

ਪੰਜਾਬ ਵਿਚ ਇਸ ਸਮੇਂ ਨਸ਼ਿਆਂ ਦਾ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ, ਜਿਸ ਵਿਚ ਕਈ ਪੁਲਿਸ ਅਫ਼ਸਰਾਂ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਇਸੇ ਨੂੰ ਧਿਆਨ ਵਿਚ ਰਖਦਿਆਂ ਪੰਜਾਬ ਸਰ

ਅੰਮ੍ਰਿਤਸਰ : ਪੰਜਾਬ ਵਿਚ ਇਸ ਸਮੇਂ ਨਸ਼ਿਆਂ ਦਾ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ, ਜਿਸ ਵਿਚ ਕਈ ਪੁਲਿਸ ਅਫ਼ਸਰਾਂ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਇਸੇ ਨੂੰ ਧਿਆਨ ਵਿਚ ਰਖਦਿਆਂ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਵਿਰੁਧ ਸਖ਼ਤਾਈ ਹੋਰ ਵਧਾ ਦਿਤੀ ਹੈ। ਮੋਗਾ ਦੇ ਸਾਬਕਾ ਐਸਐਸਪੀ ਰਾਜਜੀਤ ਸਿੰਘ ਦਾ  ਨਾਮ ਵੀ ਨਸ਼ਾ ਤਸਕਰੀ ਦੇ ਮਾਮਲੇ ਵਿਚ ਸਾਹਮਣੇ ਆ ਚੁਕਾ ਹੈ, ਜਿਸ ਦਾ ਇਸ ਤੋਂ ਬਾਅਦ ਤਬਾਦਲਾ ਕਰ ਦਿਤਾ ਗਿਆ ਸੀ ਪਰ ਹੁਣ ਜਦੋਂ ਉਨ੍ਹਾਂ ਦੇ ਵਿਦੇਸ਼ ਫ਼ਰਾਰ ਹੋਣ ਦੀਆਂ ਖ਼ਬਰਾਂ ਨੇ ਜੋੜ ਫੜਿਆ ਤਾਂ ਪੰਜਾਬ ਪੁਲਿਸ ਵਿਜੀਲੈਂਸ ਬਿਊਰੋ ਨੇ ਕੱਲ੍ਹ ਰਾਤ ਰਾਜਜੀਤ ਸਿੰਘ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿਤਾ।  

rajjit singh


ਵਿਜੀਲੈਂਸ ਬਿਊਰੋ ਵਲੋਂ ਜਾਰੀ ਕੀਤਾ ਲੁੱਕ-ਆਊਟ ਨੋਟਿਸ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਬਿਊਰੋ ਨੂੰ ਭੇਜ ਦਿਤਾ ਗਿਆ ਹੈ, ਜਿਸ ਨੂੰ ਅੱਗੇ ਵੱਖ-ਵੱਖ ਹਵਾਈ ਅੱਡਿਆਂ ਅਤੇ ਮੁਲਕ ਤੋਂ ਬਾਹਰ ਜਾਣ ਵਾਲੀਆਂ ਹੋਰ ਥਾਵਾਂ 'ਤੇ ਭੇਜਿਆ ਜਾਵੇਗਾ, ਤਾਂ ਜੋ ਰਾਜਜੀਤ ਪੁੱਛਗਿੱਛ ਤੋਂ ਬਚਣ ਲਈ ਭਾਰਤ ਤੋਂ ਬਾਹਰ ਵਿਦੇਸ਼ ਵਿਚ ਨਾ ਜਾ ਸਕੇ। ਲੁੱਕ ਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਰਾਜਜੀਤ ਸਿੰਘ ਨੇ ਵੀ ਇਕ ਵੀਡੀਓ ਜ਼ਰੀਏ ਅਪਣਾ ਬਿਆਨ ਜਾਰੀ ਕੀਤਾ ਹੈ, ਜਿਸ ਵਿਚ ਰਾਜਜੀਤ ਨੇ ਕਿਹਾ ਹੈ ਕਿ ''ਮੈਂ ਵੀ ਇਕ ਦੇਸ਼ ਭਗਤ ਪਰਵਾਰ ਨਾਲ ਸਬੰਧ ਰੱਖਦਾ ਹੈ ਅਤੇ ਅਪਣੇ ਭਾਰਤ ਦੇਸ਼ ਦਾ ਇਕ ਵਫ਼ਾਦਾਰ ਸਿਪਾਹੀ ਹਾਂ, ਮੈਂ ਕਿਤੇ ਵੀ ਭੱਜ ਕੇ ਹੀ ਨਹੀਂ ਜਾਵਾਂਗਾ। 

vijilancevijilance

ਅਪਣੇ ਦੇਸ਼ ਛੱਡਣ ਦੀ ਗੱਲ 'ਤੇ ਰਾਜਜੀਤ ਨੇ ਕਿਹਾ ਕਿ ਉਹ ਖੁਦ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣਗੇ ਤਾਂ ਜੋ ਉਹਨਾਂ 'ਤੇ ਲਾਈਆਂ ਜਾ ਰਹੀਆਂ ਅਟਕਲਾਂ 'ਤੇ ਵਿਰਾਮ ਲੱਗ ਸਕੇ।ਰਾਜਜੀਤ ਨੇ ਕਿਹਾ ਕਿ ਉਹ ਸੋਮਵਾਰ ਨੂੰ ਖ਼ੁਦ ਆਈਜੀ ਜਤਿੰਦਰ ਸਿੰਘ ਔਲਖ ਨੂੰ ਚੰਡੀਗੜ੍ਹ ਦੇ 9 ਸੈਕਟਰ ਵਿਚ ਸਥਿਤ ਪੁਲਿਸ ਹੈੱਡ ਕੁਆਰਟਰ ਵਿਚ ਅਪਣਾ ਪਾਸਪੋਰਟ ਸੌਂਪਣਗੇ। ਰਾਜਜੀਤ ਸਿੰਘ ਮੋਗਾ ਤੋਂ ਬਦਲੀ ਕਰਨ ਉਪਰੰਤ ਇਸ ਵੇਲੇ ਚੌਥੀ ਬਟਾਲੀਅਨ ਮੁਹਾਲੀ ਵਿਖੇ ਕਮਾਂਡੈਂਟ ਵਜੋਂ ਤਾਇਨਾਤ ਹੈ। ਦਸ ਦਈਏ ਕਿ ਮੋਗਾ ਵਿਚ ਰਾਜਜੀਤ ਸਿੰਘ ਦੀ ਥਾਂ 'ਤੇ ਕਮਲਜੀਤ ਸਿੰਘ ਢਿੱਲੋਂ ਨੂੰ ਐਸਐਸਪੀ ਲਗਾਇਆ ਗਿਆ ਸੀ ਪਰ ਹੁਣ ਕਮਲਜੀਤ ਸਿੰਘ ਢਿੱਲੋਂ ਦੇ ਵਿਰੁਧ ਵੀ ਕਈ ਮਾਮਲੇ ਸਾਹਮਣੇ ਆਏ ਹਨ.

rajjit singhrajjit singh

ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿਚ ਢਿੱਲੋਂ ਦੇ ਵਿਰੁਧ ਇਕ ਜਾਂਚ ਰਿਪੋਰਟ ਪ੍ਰਾਪਤ ਕਰਨ ਤੋਂ ਬਾਅਦ ਤਬਾਦਲਾ ਕਰਨ ਬਾਰੇ ਕਿਹਾ ਸੀ। ਦਸਿਆ ਜਾ ਰਿਹਾ ਹੈ ਐਸਐਸਪੀ ਮੋਗਾ ਕਮਲਜੀਤ ਸਿੰਘ ਢਿੱਲੋਂ ਨੂੰ ਬਦਲ ਕੇ ਏਆਈਜੀ ਅਪਰਾਧ ਸ਼ਾਖਾ ਵਜੋਂ ਤਾਇਨਾਤ ਕਰ ਦਿਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾ ਉਹਨਾਂ 'ਤੇ ਰਿਸ਼ਵਤਖੋਰੀ ਦੇ ਇਲਜ਼ਾਮ ਲੱਗੇ ਹੋਏ ਸਨ ਜਿਨ੍ਹਾਂ ਕਰਕੇ ਉਹਨਾਂ ਦਾ ਤਬਾਦਲਾ ਕਰ ਦਿਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਗੁਰਪ੍ਰੀਤ ਸਿੰਘ ਤੂਰ ਨੂੰ ਮੋਗਾ ਦਾ ਨਵਾਂ ਐਸਐਸਪੀ ਲਗਾਇਆ ਗਿਆ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement