
ਪੰਜਾਬ ਦੀ ਸੱਤਾ 'ਤੇ ਭਾਵੇਂ ਕਿ ਕਾਂਗਰਸ ਦੀ ਸਰਕਾਰ ਬਣਿਆਂ ਇਕ ਸਾਲ ਤੋਂ ਵਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤਕ ਅਜਿਹੇ ਬਹੁਤ ਸਾਰੇ ਕਾਂਗਰਸੀ ਨੇਤਾ ਹਨ...
ਬੁਢਲਾਡਾ : ਪੰਜਾਬ ਦੀ ਸੱਤਾ 'ਤੇ ਭਾਵੇਂ ਕਿ ਕਾਂਗਰਸ ਦੀ ਸਰਕਾਰ ਬਣਿਆਂ ਇਕ ਸਾਲ ਤੋਂ ਵਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤਕ ਅਜਿਹੇ ਬਹੁਤ ਸਾਰੇ ਕਾਂਗਰਸੀ ਨੇਤਾ ਹਨ, ਜੋ ਅਪਣੀ ਹੀ ਸਰਕਾਰ ਤੋਂ ਨਰਾਜ਼ ਹਨ। ਅਜਿਹੇ ਹੀ ਕੁੱਝ ਨਰਾਜ਼ ਨੇਤਾਵਾਂ ਦੇ ਦੁਖੜੇ ਸੁਣਨ ਲਈ ਬੀਤੇ ਦਿਨ ਸੂਬਾਈ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੀ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਆਸ਼ਾ ਕੁਮਾਰੀ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਮੀਟਿੰਗ ਰੱਖੀ ਗਈ, ਜਿਸ ਵਿਚ ਇਕ ਕਾਂਗਰਸੀ ਨੇਤਾ ਦੀ ਮਹਿਲਾ ਆਗੂ ਨਾਲ ਝੜਪ ਹੋ ਗਈ। ਮਾਮਲਾ ਇੰਨਾ ਵਧ ਗਿਆ ਕਿ ਇਸ ਝੜਪ ਵਿਚ ਕਾਂਗਰਸੀ ਆਗੂ ਦੀ ਪੱਗ ਲਹਿ ਗਈ।
Sunil Jakharਸੀਨੀਅਰ ਨੇਤਾਵਾਂ ਦੀ ਹਾਜ਼ਰੀ ਵਿਚ ਕਈ ਵਾਰ ਹੰਗਾਮੇ ਹੋਏ ਤੇ ਪਾਰਟੀ ਆਗੂ ਆਪਸ ਵਿਚ ਝਗੜਦੇ ਰਹੇ। ਪਾਰਟੀ ਆਗੂਆਂ ਨੇ ਮਾਨਸਾ ਤੋਂ ਇਲਾਵਾ ਬਰੇਟਾ, ਬੁਢਲਾਡਾ ਅਤੇ ਭੀਖੀ ਵਿਚ ਵੀ ਕਾਂਗਰਸੀਆਂ ਦੇ ਦੁਖੜੇ ਸੁਣੇ। ਇਨ੍ਹਾਂ ਮੀਟਿੰਗਾਂ ਵਿਚ ਵੀ ਪਾਰਟੀ ਨੇਤਾਵਾਂ ਵਿਚਕਾਰ ਆਪਸੀ ਤੂੰੰ-ਤੂੰ, ਮੈਂ-ਮੈਂ ਦਾ ਗ਼ਲਬਾ ਰਿਹਾ। ਹੈਰਾਨੀ ਦੀ ਗੱਲ ਹੈ ਕਿ ਸੁਰੱਖਿਆ ਲਈ ਪੁੱਜੀ ਪੁਲਿਸ ਵੀ ਇਹ ਸਭ ਡਰਾਮਾ ਮੂਕ ਦਰਸ਼ਕ ਬਣ ਦੇ ਦੇਖੀ ਰਹੀ। ਇਸ ਦੌਰਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸੀਆਂ ਨੂੰ ਆਪਸੀ ਧੜੇਬੰਦੀ ਛੱਡ ਕੇ ਸੂਬੇ ਵਿਚ ਕਾਂਗਰਸ ਸਰਕਾਰ ਦੇ ਚੰਗੇ ਕੰਮਾਂ ਦਾ ਪ੍ਰਚਾਰ ਕਰਨ ਤੋਂ ਇਲਾਵਾ ਕੇਂਦਰ ਵਿਚ ਵੀ ਕਾਂਗਰਸ ਦੀ ਸਰਕਾਰ ਲਿਆਉਣ ਲਈ ਹੰਭਲਾ ਮਾਰਨਾ ਚਾਹੀਦਾ ਹੈ।
Asha Kumariਉਨ੍ਹਾਂ ਮੰਚ ਤੋਂ ਮੰਨਿਆ ਕਿ ਅੱਜ ਵੀ ਪੰਜਾਬ ਵਿਚ ਵੀ ਕਈ ਥਾਵਾਂ 'ਤੇ ਅਕਾਲੀ ਨੇਤਾਵਾਂ ਦੀ ਤੂਤੀ ਬੋਲਦੀ ਹੈ, ਪਰ ਇਸ ਵਾਸਤੇ ਕਾਂਗਰਸੀਆਂ ਨੂੰ ਤਕੜੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਸ਼ਾਹੀ ਹੀ ਅਕਾਲੀਆਂ ਦਾ ਪਾਣੀ ਭਰਦੀ ਹੈ, ਜਿਸ ਨੂੰ ਕਾਂਗਰਸ ਪਾਰਟੀ ਵਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਬੋਲਦਿਆਂ ਆਖਿਆ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ 13 ਸੀਟਾਂ ਕਾਂਗਰਸ ਦੀ ਝੋਲੀ ਪਾਉਣ ਲਈ ਹੰਭਲਾ ਮਾਰਨ ਦੀ ਲੋੜ ਹੈ।
Sunil Jakharਆਲ ਇੰਡੀਆ ਕਾਂਗਰਸ ਕਮੇਟੀ ਦੇ ਜਰਨਲ ਸਕ¤ਤਰ ਅਤੇ ਇੰਚਾਰਜ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਸਾਨਾਂ ਅਤੇ ਵਪਾਰੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਹੱਕ ਵਿਚ ਫਤਵਾ ਦੇ ਕੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਤੋਰਨ ਵਿਚ ਅਪਣਾ ਭਰਪੂਰ ਸਹਿਯੋਗ ਦੇਣ। ਦਸ ਦਈਏ ਕਿ ਇਸ ਤੋਂ ਪਹਿਲਾਂ ਬੁਢਲਾਡਾ ਵਿਖੇ ਕਾਂਗਰਸ ਭਵਨ ਅੰਦਰ ਸਥਾਨਕ ਕਾਂਗਰਸੀ ਆਗੂ ਵੱਲੋਂ ਇਕ ਦਲਿਤ ਕਾਂਗਰਸੀ ਆਗੂ ਫ਼ਤਿਹ ਸਿੰਘ ਮਾਨ ਦੀ ਕੁੱਟਮਾਰ ਕਰਕੇ ਉਸ ਦੀ ਪੱਗ ਲਾਹੁਣ ਦੇ ਮਾਮਲੇ ਦਾ ਵੀ ਨੋਟਿਸ ਲਿਆ ਗਿਆ।
Budhlada Meeting Clash ਸਾਬਕਾ ਡਿਪਟੀ ਸਪੀਕਰ ਪੰਜਾਬ ਜਸਵੰਤ ਸਿੰਘ ਦੇ ਸਾਹਮਣੇ ਦਲਿਤ ਕਾਂਗਰਸੀ ਆਗੂ ਫਹਿਤ ਸਿੰਘ ਮਾਨ ਨੇ ਆਪ ਬੀਤੀ ਸੁਣਾਉਦਿਆਂ ਕਿਹਾ ਕਿ ਜੇਕਰ ਕਾਂਗਰਸ ਦੇ ਰਾਜ ਵਿਚ ਕਾਂਗਰਸੀ ਆਗੂ ਦੀ ਪੱਗ ਹੀ ਸੁਰੱਖਿਅਤ ਨਹੀਂ ਹੈ ਤਾਂ ਉਹ ਵਿਰੋਧੀ ਪਾਰਟੀਆਂ ਨਾਲ ਕਿਸ ਤਰ੍ਹਾਂ ਮੁਕਾਬਲਾ ਕਰਨਗੇ? ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਆਸ਼ਾ ਕੁਮਾਰੀ ਅਤੇ ਓਐਸਡੀ ਕੈਪਟਨ ਸੰਦੀਪ ਸੰਧੂ ਨੇ ਵਰਕਰਾਂ ਨੂੰ ਭਰੋਸਾ ਦਿਤਾ ਕਿ ਉਨ੍ਹਾਂ ਦੀਆਂ ਭਾਵਨਾਵਾਂ ਧਿਆਨ ਵਿਚ ਰਖਦਿਆਂ ਇਸ ਸਬੰਧੀ ਸਾਰਾ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਜਾਵੇਗਾ।
Sunil Jakhar, Asha Kumari and Captain Amrinder Singh CMਇਸ ਤੋਂ ਪਹਿਲਾਂ ਵਰਕਰਾਂ ਨੇ ਕਿਹਾ ਕਿ ਮਾਨਸਾ ਵਿਧਾਨ ਸਭਾ ਹਲਕੇ ਅੰਦਰ ਪਾਰਟੀ ਦਾ ਕੋਈ ਨੁਮਾਇੰਦਾ ਨਾ ਹੋਣ ਕਾਰਨ ਅਫਸਰਸ਼ਾਹੀ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ, ਜਿਸ ਕਾਰਨ ਪਿੰਡਾਂ ਅੰਦਰ ਪੰਚਾਇਤੀ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਉਮੀਦਵਾਰ ਨਹੀਂ ਲੱਭ ਰਹੇ। ਉਨ੍ਹਾਂ ਕਿਹਾ ਕਿ ਜੇਕਰ ਵਿਧਾਨ ਸਭਾ ਹਲਕੇ ਅੰਦਰ ਪਾਰਟੀ ਦਾ ਇਹੀ ਹਾਲ ਰਿਹਾ ਤਾਂ ਪਾਰਟੀ ਆਪਣੀ ਹੋਂਦ ਗਵਾ ਬੈਠੇਗੀ ਅਤੇ ਲੋਕ ਸਭਾ ਚੋਣਾਂ ਜਿੱਤਣੀਆਂ ਔਖੀਆਂ ਹੋ ਜਾਣਗੀਆਂ।
Budhlada Meeting Clashਜ਼ਿਲ੍ਹਾ ਕਾਂਗਰਸ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਦੀ ਇਸ ਕਾਰਵਾਈ ਤੋਂ ਖਫ਼ਾ ਹੋਏ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਭਾਵੁਕ ਹੁੰਦਿਆਂ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੋਂ ਆਪਣੇ ਆਪ ਨੂੰ ਗੈਂਗਸਟਰਾਂ ਤੋਂ ਬਚਾਉਣ ਦੀ ਮੰਗ ਕੀਤੀ। ਉਨ੍ਹਾਂ ਅਜਿਹੇ ਗੈਂਗਸਟਰਾਂ ਨੂੰ ਪਾਰਟੀ ਵਿਚ ਨਾ ਰੱਖਣ ਦੀ ਅਪੀਲ ਕੀਤੀ। ਉਧਰ ਦੂਜੇ ਪਾਸੇ ਜਦੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਨੂੰ ਗੈਂਗਸਟਰ ਕਹਿਣ ਬਾਰੇ ਉਨ੍ਹਾਂ ਨੂੰ ਗੈਂਗਸਟਰ ਕਹਿਣ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਇਸ ਨੂੰ ਬਾਂਸਲ ਦੀਆਂ ਨਿੱਜੀ ਭਾਵਨਾਵਾਂ ਦਸਿਆ। ਇਸ ਮੌਕੇ ਇਲਾਕੇ ਦੇ ਬਹੁਤ ਸਾਰੇ ਕਾਂਗਰਸੀ ਨੇਤਾ ਮੌਜੂਦ ਸਨ।