ਕੈਪਟਨ ਫ਼ਸਲਾਂ ਦੇ ਸਮਰਥਨ ਮੁਲ 'ਚ ਕੀਤੇ ਵਾਧੇ 'ਤੇ ਸਿਆਸਤ ਨਾ ਕਰਨ : ਸੁਖਬੀਰ
Published : Jul 8, 2018, 3:00 am IST
Updated : Jul 8, 2018, 3:00 am IST
SHARE ARTICLE
Sukhbir Singh Badal
Sukhbir Singh Badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ.............

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਝੋਨੇ ਅਤੇ ਦੂਜੀਆਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁਲ (ਐਮਐਸਪੀ) ਵਿਚ ਕੀਤੇ ਇਤਿਹਾਸਕ ਵਾਧੇ 'ਤੇ ਉਹ ਸਿਆਸਤ ਨਾ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਦਿਤੇ ਗਏ ਲਾਭ ਨੂੰ ਸਵੀਕਾਰ ਕਰਨ ਵਿਚ ਹਲੀਮੀ ਵਿਖਾਉਣ। ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਕ ਮੁੱਖ ਮੰਤਰੀ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅਪਣੇ ਸੂਬੇ ਦੇ ਕਿਸਾਨਾਂ ਨੂੰ ਦਿਤੇ ਗਏ ਲਾਭ ਤੋਂ ਮੁਨਕਰ ਹੋਣ।

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਝੋਨਾ ਬੀਜਣ ਵਾਲੇ ਹਰ ਕਿਸਾਨ ਨੂੰ 200 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨਾਲ 6 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਮਰਥਨ ਮੁੱਲ ਕੀਤੇ ਗਏ ਵਾਧੇ ਸਦਕਾ ਕੱਲੇ ਇਸ ਸੀਜ਼ਨ ਦੌਰਾਨ ਹੀ ਕਿਸਾਨਾਂ ਨੂੰ 4500 ਰੁਪਏ ਪ੍ਰਤੀ ਏਕੜ ਦੀ ਵਾਧੂ ਆਮਦਨ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਮਾਰਕੀਟਿੰਗ ਬੋਰਡ ਨੂੰ ਮਾਰਕੀਟ ਫ਼ੀਸ ਅਤੇ ਦਿਹਾਤੀ ਵਿਕਾਸ ਫ਼ੰਡ ਦੇ ਰੂਪ ਵਿਚ 200 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ ਵੀ ਇਸ ਵਾਧੇ ਨਾਲ 100 ਕਰੋੜ ਦੀ ਕਮਾਈ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement