ਨਸ਼ੇ ਦਾ ਕਹਿਰ ਜਾਰੀ, 3 ਹੋਰ ਨੌਜਵਾਨ ਉਤਰੇ ਮੌਤ ਦੇ ਘਾਟ
Published : Jul 8, 2018, 3:19 pm IST
Updated : Jul 8, 2018, 3:19 pm IST
SHARE ARTICLE
drug
drug

ਪਿਛਲੇ ਕੁਝ ਸਮੇਂ ਤੋਂ ਪੰਜਾਬ ਦੀ ਜਵਾਨੀ ਨਸਿਆ ਦੀ ਲਪੇਟ ਵਿਚ ਆ ਰਹੀ ਹੈ. ਕਿਹਾ ਜਾ ਰਿਹਾ ਹੈ ਕਿ ਸੂਬੇ `ਚ ਨਸ਼ਾ ਕਾਫੀ ਮਾਤਰਾ ਵਿਚ ਵਧ  ਗਿਆ।

ਅੰਮ੍ਰਿਤਸਰ: ਪਿਛਲੇ ਕੁਝ ਸਮੇਂ ਤੋਂ ਪੰਜਾਬ ਦੀ ਜਵਾਨੀ ਨਸਿਆ ਦੀ ਲਪੇਟ ਵਿਚ ਆ ਰਹੀ ਹੈ. ਕਿਹਾ ਜਾ ਰਿਹਾ ਹੈ ਕਿ ਸੂਬੇ `ਚ ਨਸ਼ਾ ਕਾਫੀ ਮਾਤਰਾ ਵਿਚ ਵਧ  ਗਿਆ। ਇਸ ਵਧਦੀ ਹੋਈ ਮਾਤਰਾ ਨੂੰ ਰੋਕਣ ਲਈ ਸੂਬੇ ਦੀਆਂ ਸਰਕਾਰਾਂ ਨੇ ਕੁਝ ਅਹਿਮ ਫੈਸਲੇ ਵੀ ਲਏ ਹਨ।ਜਿਸ ਨਾਲ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਤੇ ਕਾਫੀ ਠੱਲ ਤਾ ਪਾ ਲਈ ਹੈ. ਪਰ ਸੂਬਾ ਸਰਕਾਰ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਰੋਕਣ ਲਈ ਅਜੇ ਵੀ ਨਾਕਾਮਯਾਬ ਹੈ। 

angrej singh

ਦਸ ਦੇਈਏ ਕਿ ਅਜਿਹਾ ਹੀ ਇਕ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਖੇਮਕਰਨ ਇਲਾਕੇ `ਚ ਸਾਹਮਣੇ ਆਇਆ ਹੈ। ਜਿਥੇ ਨਸ਼ੇ ਦੀ ਓਵਰਡੋਜ਼ ਹੋਣ ਦੇ ਕਾਰਨ 2 ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਿਨ ਬ ਦਿਨ ਪੰਜਾਬ ਦੀ ਜਵਾਨੀ ਨਸ਼ੇ ਦੀ ਭੈੜੀ ਬਿਮਾਰੀ ਦਾ ਸ਼ਿਕਾਰ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਗਰੇਜ ਸਿੰਘ ਪੁੱਤਰ ਸੱਜਣ ਸਿੰਘ ਨੇ ਨਸ਼ਾ ਨਾ ਮਿਲਣ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ. 

familyfamily

ਕਿਹਾ ਜਾ ਰਿਹਾ ਹੈ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਉਹਨਾਂ ਨੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਅੱਗੇ ਜਾਂਚ ਲਈ ਭੇਜ ਦਿਤਾ। ਨਾਲ  ਹੀ ਕਿਹਾ ਜਾ ਰਿਹਾ ਹੈ ਕਿ ਖੇਮਕਰਨ ਵਿਚ ਇਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਹੋਣ ਕਰਕੇ ਮੌਤ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਕਰਤਾਰ ਸਿੰਘ ਪੁੱਤਰ ਬਹਾਲ ਸਿੰਘ ਖੇਮਕਰਨ ਦੇ ਲਖਨਾਤਪਾ ਪਿੰਡ ਦਾ ਵਸਨੀਕ ਸੀ। ਉਕਤ ਜਾਣਕਾਰੀ ਮੁਤਾਬਿਕ ਕਰਤਾਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਮੌਤ ਹੋ ਗਈ ਹੈ। 

kartar singhkartar singh

ਨਾਲ ਮ੍ਰਿਤਕ ਦੇ ਘਰ ਵਾਲਿਆਂ ਨੇ ਦਸਿਆ ਕਿ ਕੁਝ ਸਮਾਂ ਪਹਿਲਾ ਕਰਤਾਰ ਨਸ਼ੇ ਦਾ ਆਦੀ ਹੋ  ਗਿਆ ਸੀ।ਉਹ ਆਪਣੇ ਮਿੱਤਰਾ ਨਾਲ ਮਿਲ ਕੇ ਨਸ਼ੇ ਕਰਦਾ ਸੀ.ਅਕਸਰ ਹੀ ਘਰ ਵਾਲੇ ਉਸਨੂੰ ਬਹੁਤ ਰੋਕਦੇ ਸਨ.ਪਰ ਉਸਨੇ ਇਕ ਨਾ ਸੁਣੀ `ਤੇ ਅੰਤ ਉਸਨੂੰ ਆਪਣੀ ਜਾਨ ਗਵਾਉਣੀ ਹੀ ਪਈ। ਇਸ ਤੋਂ ਇਲਾਵਾ ਮੋਗਾ ਦੇ ਪਿੰਡ ਬੁਰਜ ਹਮੀਰਾ ਦੇ ਵਿੱਚ ਕਬੱਡੀ ਦੇ ਖਿਡਾਰੀ ਚਰਨਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਚਰਨਜੀਤ ਸਿੰਘ ਨੇ ਕੁੱਝ ਦਿਨ ਪਹਿਲਾਂ ਘਰ ਤੋਂ ਰੁਪਏ ਲੈ ਕੇ ਦੋਸਤਾਂ ਦੇ ਨਾਲ ਨਸ਼ਾ ਕੀਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement