ਕੈਪਟਨ ਵਲੋਂ ਪੋਸਟ ਮੈਟ੍ਰਿਕ ਵਜੀਫ਼ਾ ਸਕੀਮ ਲਈ ਫੰਡਾਂ ਦੀ ਹਿੱਸੇਦਾਰੀ ਬਾਰੇ ਕੇਂਦਰੀ ਪ੍ਰਸਤਾਵ ਰੱਦ
Published : Jul 8, 2019, 8:31 pm IST
Updated : Jul 8, 2019, 8:31 pm IST
SHARE ARTICLE
Captain Amarinder Singh
Captain Amarinder Singh

ਪ੍ਰਸਤਾਵਿਤ ਫਾਰਮੂਲੇ ਨਾਲ ਸੂਬੇ ’ਤੇ 300 ਕਰੋੜ ਰੁਪਏ ਦੀ ਦੇਣਦਾਰੀ ਵਧੇਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਵਜੀਫ਼ਾ ਸਕੀਮ ਵਾਸਤੇ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਲੋਂ 60:40 ਦੇ ਅਨੁਪਾਤ ਮੁਤਾਬਕ ਫੰਡਾਂ ਦੀ ਹਿੱਸੇਦਾਰੀ ਦੇ ਨਵੇਂ ਪ੍ਰਸਤਾਵ ਨੂੰ ਪੂਰੀ ਤਰ੍ਹਾਂ ਗੈਰ-ਵਾਜਬ ਦੱਸਦਿਆਂ ਰੱਦ ਕਰ ਦਿਤਾ। ਉਨ੍ਹਾਂ ਨੇ ਫੰਡ ਦੀ ਹਿੱਸੇਦਾਰੀ ਦੇ ਪੁਰਾਣੇ ਫਾਰਮੂਲੇ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ ਜਿਸ ਤਹਿਤ ਸੂਬਿਆਂ ਵਲੋਂ ਸਿਰਫ਼ 10 ਫੀਸਦੀ ਦੀ ਵਿੱਤੀ ਹਿੱਸੇਦਾਰੀ ਪਾਈ ਜਾਂਦੀ ਸੀ। 

ਵਿੱਤੀ ਵਰੇ 2018 ਤੱਕ ਸੂਬਿਆਂ ਵਲੋਂ ਇਸ ਸਕੀਮ ਤਹਿਤ ਕੁੱਲ 600 ਕਰੋੜ ਰੁਪਏ ਦੀ ਰਾਸ਼ੀ ਵਿਚੋਂ ਸਿਰਫ 10 ਫੀਸਦੀ ਦੀ ਹਿੱਸੇਦਾਰੀ ਦਾ ਯੋਗਦਾਨ ਪਾਇਆ ਜਾ ਰਿਹਾ ਸੀ। ਬਾਅਦ ਵਿਚ ਕੇਂਦਰ ਸਰਕਾਰ ਅਪਣੀ ਹਿੱਸੇਦਾਰੀ ਪਾਉਣ ਤੋਂ ਲਾਂਭੇ ਹੋ ਗਈ ਤਾਂ ਕਿ ਇਸ ਦਾ ਪੂਰਾ ਵਿੱਤੀ ਬੋਝ ਸੂਬਿਆਂ ਦੇ ਮੋਢਿਆਂ ’ਤੇ ਪਾਇਆ ਜਾ ਸਕੇ। ਇਸ ਨਾਲ ਸੂਬਿਆਂ ਦੀ ਸਾਲਾਨਾ ਦੇਣਦਾਰੀ 60 ਕਰੋੜ ਰੁਪਏ ਤੋਂ ਵਧ ਕੇ 750 ਕਰੋੜ ਰੁਪਏ ਹੋ ਗਈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਰਾਣੇ ਫਾਰਮੂਲੇ ਤਹਿਤ ਪੰਜਾਬ ਨੂੰ ਲਗਭਗ 75 ਕਰੋੜ ਰੁਪਏ ਦੀ ਹਿੱਸੇਦਾਰੀ ਪਾਉਣ ਦੀ ਲੋੜ ਸੀ ਅਤੇ ਹੁਣ ਦੇ ਫਾਰਮੂਲੇ ਤਹਿਤ 300 ਕਰੋੜ ਰੁਪਏ ਦੇਣੇ ਹੋਣਗੇ। ਉਨਾਂ ਕਿਹਾ ਕਿ ਇਸ ਨਾਲ ਸੂਬਿਆਂ ’ਤੇ ਬਹੁਤ ਵੱਡਾ ਬੋਝ ਪਿਆ ਹੈ। ਮੁੱਖ ਮੰਤਰੀ ਨੇ ਕਿਹਾ ਸੂਬਿਆਂ ਦੇ ਦਬਾਅ ਕਾਰਨ ਕੇਂਦਰ ਸਰਕਾਰ ਜ਼ਾਹਰ ਤੌਰ ’ਤੇ ਹਿੱਸੇਦਾਰੀ ਤੈਅ ਕਰਨ ਵਿਚ ਸਹਿਮਤ ਤਾਂ ਹੋਈ ਪਰ ਨਵਾਂ ਫਾਰਮੂਲਾ ਪੁਰਾਣੀ ਸਕੀਮ ਨਾਲ ਮੇਲ ਨਹੀਂ ਖਾਂਦਾ।

ਉਨ੍ਹਾਂ ਨੇ ਇਸ ਨਵੇਂ ਫਾਰਮੂਲੇ ਨੂੰ ਪੂਰੀ ਤਰਾਂ ਨਾ-ਪ੍ਰਵਾਨਯੋਗ ਦੱਸਦਿਆਂ ਆਖਿਆ ਕਿ ਇਹ ਸਮਾਜ ਦੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦੇ ਵਰਗਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਪ੍ਰਤੀ ਵਚਨਬੱਧ ਹੋਣ ਦਾ ਦਾਅਵਾ ਕਰਨ ਵਾਲੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਭੱਦਾ ਮਜ਼ਾਕ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ 15 ਜੂਨ, 2018 ਨੂੰ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਨੂੰ ਪੱਤਰ ਲਿਖ ਕੇ ਪ੍ਰਸਤਾਵਿਤ ਨਵੇਂ ਫੰਡਿੰਗ ਪੈਮਾਨੇ ਦੇ ਦਿਸ਼ਾ-ਨਿਰਦੇਸ਼ਾਂ ਦੀ ਮੁੜ ਘੋਖ ਕਰਨ ਦੀ ਮੰਗ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਫਾਰਮੂਲੇ ਨੇ ਇਸ ਸਕੀਮ ਅਸਲ ਉਦੇਸ਼ ਨੂੰ ਲੀਹੋਂ ਲਾਹ ਕੇ ਰੱਖ ਦਿਤਾ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ’ਤੇ ਬਹੁਤ ਵੱਡਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਸਕੀਮ ਦੇ ਪਹਿਲੇ ਫਾਰਮੂਲੇ ਤਹਿਤ 90 ਫੀਸਦੀ ਦਾ ਹਿੱਸਾ ਪਾਉਣ ਦੀ ਬਜਾਏ ਹੁਣ 60 ਫੀਸਦੀ ਹਿੱਸੇਦਾਰੀ ਤੈਅ ਕਰਕੇ ਇਸ ਅਹਿਮ ਮਸਲੇ ਸਬੰਧੀ ਸੂਬਾ ਸਰਕਾਰ ਦੀਆਂ ਚਿੰਤਾਵਾਂ ਨੂੰ ਹੱਲ ਕਰਨ ’ਚ ਨਾਕਾਮ ਸਿੱਧ ਹੋਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਇਸ ਵਜੀਫ਼ਾ ਸਕੀਮ ਤਹਿਤ ਐਸ.ਸੀ. ਵਿਦਿਆਰਥੀਆਂ ਨੂੰ ਮੁਫ਼ਤ ਵਿਦਿਆ ਮੁਹੱਈਆ ਕਰਵਾਉਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਇਸ ਦਾ ਸਾਰਾ ਖਰਚਾ ਵੀ ਸਹਿਣ ਕਰਨ ਲਈ ਤਿਆਰ ਹੈ ਪਰ ਕੇਂਦਰ ਵੱਲੋਂ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟ ਜਾਣਾ ਬਹੁਤ ਸ਼ਰਮਨਾਕ ਹੈ। ਉਨਾਂ ਨੇ ਕੇਂਦਰੀ ਮੰਤਰੀ ਨੂੰ ਇਹ ਪ੍ਰਸਤਾਵ ਵਾਪਸ ਲੈਣ ਦੀ ਅਪੀਲ ਕੀਤੀ ਜੋ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੂੰ ਭੇਜਿਆ ਹੋਇਆ ਹੈ। ਉਨਾਂ ਕਿਹਾ ਕਿ ਐਸ.ਸੀ. ਵਿਦਿਆਰਥੀਆਂ ਦੇ ਹਿੱਤਾਂ ਦੇ ਮੱਦੇਨਜ਼ਰ ਇਸ ਪ੍ਰਸਤਾਵ ਦੀ ਮੁੜ ਘੋਖ ਕੀਤੀ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement