ਮੈਡਮ ਸਿੱਧੂ ਨੇ ਅੰਮ੍ਰਿਤਸਰ ਦੀਆਂ ਸੜਕਾਂ ਤੋਂ ਕੂੜਾ ਚੁੱਕ ਵਿੰਨ੍ਹਿਆ ਸਰਕਾਰ ’ਤੇ ਨਿਸ਼ਾਨਾ
Published : Jul 8, 2019, 3:39 pm IST
Updated : Jul 8, 2019, 3:39 pm IST
SHARE ARTICLE
Dr. Navjot Kaur Sidhu
Dr. Navjot Kaur Sidhu

ਸਰਕਾਰ ਤੋਂ ਸਫ਼ਾਈ ਕਰਮਚਾਰੀਆਂ ਦੀ ਸੂਚੀ ਮੰਗੀ ਸੀ ਪਰ ਦੋ ਸਾਲ ਹੋਣ ਦੇ ਬਾਵਜੂਦ ਕੋਈ ਜਵਾਬ ਨਹੀਂ ਮਿਲਿਆ: ਮੈਡਮ ਸਿੱਧੂ

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮਹਿਕਮਾ ਬਦਲੇ ਜਾਣ ਕਰਕੇ ਭਾਵੇਂ ਪੰਜਾਬ ਸਰਕਾਰ ਤੋਂ ਖ਼ਫ਼ਾ ਚੱਲ ਰਹੇ ਹਨ ਤੇ ਇਸ ਦੇ ਚੱਲਦਿਆਂ ਹੀ ਸਿੱਧੂ ਪਿਛਲੇ ਇਕ ਮਹੀਨੇ ਤੋਂ ਸਿਆਸਤ ਤੋਂ ਦੂਰ ਹਨ ਪਰ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੀਆਂ ਸੜਕਾਂ ’ਤੇ ਉਤਰ ਸਵੱਛ ਭਾਰਤ ਅਧੀਨ ਸਫ਼ਾਈ ਦੀ ਮੁਹਿੰਮ ਸ਼ੁਰੂ ਕਰਦੇ ਹੋਏ ਅਪਣੇ ਪੱਧਰ ’ਤੇ ਮੋਰਚਾ ਸੰਭਾਲ ਲਿਆ ਹੈ। ਇਸ ਦੌਰਾਨ ਮੈਡਮ ਸਿੱਧੂ ਨੇ ਸੜਕਾਂ, ਖੰਭਿਆਂ ਤੇ ਪੁਲਾਂ ਹੇਠਾਂ ਲਗਾਏ ਗਏ ਬੂਟਿਆਂ ਦੇ ਨੇੜਿਓਂ ਕੂੜਾ ਚੁੱਕਿਆ ਅਤੇ ਸਫ਼ਾਈ ਕੀਤੀ।

Navjot Kaur SidhuNavjot Kaur Sidhu

ਮੈਡਮ ਸਿੱਧੂ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਫ਼ਾਈ ਕਰਮਚਾਰੀਆਂ ਦੀ ਘੱਟ ਗਿਣਤੀ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਸਫ਼ਾਈ ਕਰਮਚਾਰੀਆਂ ਦੀ ਸੂਚੀ ਮੰਗੀ ਸੀ ਪਰ ਦੋ ਸਾਲ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੀ ਗੱਲ ਦਾ ਜਵਾਬ ਨਹੀਂ ਦਿਤਾ ਗਿਆ। ਨਾਲ ਹੀ ਮੈਡਮ ਸਿੱਧੂ ਨੇ ਕਿਹਾ ਕਿ ਉਹ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ ਅਤੇ ਉਨ੍ਹਾਂ ਦੀ ਮੁਹਿੰਮ ਅਗਾਂਹ ਵੀ ਜਾਰੀ ਰਹੇਗੀ।

navjot singh sidhu reached in delhiNavjot Singh Sidhu

ਦੱਸਣਯੋਗ ਹੈ ਕਿ 6 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਦੇ ਮਹਿਕਮੇ ਬਦਲ ਦਿਤੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਮਹਿਕਮਾ ਪੰਜਾਬ ਸਥਾਨਕ ਸਰਕਾਰਾਂ ਵਿਭਾਗ ਬਦਲ ਕੇ ਬਿਜਲੀ ਮੰਤਰਾਲਾ ਦੇ ਦਿਤਾ ਗਿਆ ਸੀ, ਜਿਸ ਮਗਰੋਂ ਨਵਜੋਤ ਸਿੰਘ ਸਿੱਧੂ ਪੰਜਾਬ ਸਰਕਾਰ ਤੋਂ ਨਾਰਾਜ਼ ਚੱਲ ਰਹੇ ਹਨ ਤੇ ਉਨ੍ਹਾਂ ਨੇ ਅਜੇ ਤੱਕ ਅਪਣਾ ਨਵਾਂ ਮੰਤਰਾਲਾ ਨਹੀਂ ਸੰਭਾਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement