
ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਆਪਣੇ ਪਾਰਟੀ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ।
ਚੰਡੀਗੜ੍ਹ : ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਅਸਤੀਫ਼ਿਆਂ ਦਾ ਦੌਰ ਜਾਰੀ ਹੈ। ਪਹਿਲਾਂ ਰਾਹੁਲ ਗਾਂਧੀ ਨੇ ਚੋਣਾਂ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦਿਤਾ ਸੀ। ਜਿਸ ਮਗਰੋਂ ਪਾਰਟੀ ਆਗੂਆਂ ਵਲੋਂ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹੁਣ ਪੰਜਾਬ ਦੇ ਇਕ ਹੋਰ ਕਾਂਗਰਸੀ ਆਗੂ ਕੁਲਜੀਤ ਨਾਗਰਾ ਨੇ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਆਪਣੇ ਪਾਰਟੀ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ।
MLA Kuljit Singh Nagra
ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਕੁਲਜੀਤ ਨਾਗਰਾ ਨੇ ਅੱਜ ਪਾਰਟੀ ਦੇ ਸਕੱਤਰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਾਗਰਾ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਦਿਆਂ ਲਿਖਿਆ ਹੈ ਕਿ ਲੋਕ ਸਭਾ ਚੋਣਾਂ 'ਚ ਕਾਂਗਰਸ ਦੀ ਹੋਈ ਹਾਰ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਤਰ੍ਹਾਂ ਜਦੋਂ ਤੁਸੀਂ ਅਸਤੀਫ਼ਾ ਦੇ ਦਿੱਤਾ ਹੈ ਤਾਂ ਉਨ੍ਹਾਂ ਦਾ ਇਸ ਅਹੁਦੇ 'ਤੇ ਬਣਿਆ ਰਹਿਣਾ ਇਜਾਜ਼ਤ ਨਹੀਂ ਦਿੰਦਾ।
Resign letter
ਜ਼ਿਕਰੋਯਗ ਹੈ ਕਿ ਕਾਂਗਰਸ 'ਚ ਰਾਹੁਲ ਗਾਂਧੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵੇਂ ਪ੍ਰਧਾਨ ਦੀ ਖੋਜ ਜਾਰੀ ਹੈ। ਐਤਵਾਰ ਨੂੰ ਮੁੰਬਈ ਕਾਂਗਰਸ ਦੇ ਸੂਬਾਈ ਪ੍ਰਧਾਨ ਮਿਲਿੰਦ ਦੇਵੜਾ ਅਤੇ ਕਾਂਗਰਸ ਦੇ ਦਿੱਗਜ਼ ਨੇਤਾ ਜੋਤੀਰਾਦਿੱਤਿਆ ਸਿੰਧੀਆ ਨੇ ਅਸਤੀਫ਼ਾ ਦਿੱਤਾ ਸੀ। ਚੋਣਾਂ 'ਚ ਜੋਤੀਰਾਦਿੱਤਿਆ ਸਿੰਧੀਆ ਕੋਲ ਪਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੀ।