ਕਾਂਗੜਾ ਨੇ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਦੀ ਮੌਜੂਦਗੀ ਵਿਚ ਅਹੁਦਾ ਸੰਭਾਲਿਆ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਮੈਂਬਰ ਪੂਨਮ ਕਾਂਗੜਾ ਨੇ ਅੱਜ ਅਪਣਾ ਅਹੁਦਾ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਭਾਲ ਲਿਆ। ਸ਼੍ਰੀਮਤੀ ਕਾਂਗੜਾ ਨੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੇਇੰਦਰ ਸਿੰਗਲਾ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਦੀ ਮੌਜੂਦਗੀ ਵਿਚ ਅਹੁਦਾ ਸੰਭਾਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸੰਗਰੂਰ ਦੀ ਰਹਿਣ ਵਾਲੀ ਸ਼੍ਰੀਮਤੀ ਕਾਂਗੜਾ ਲੰਬੇ ਸਮੇਂ ਤੋਂ ਵੱਖ-ਵੱਖ ਖੇਤਰਾਂ ਵਿਚ ਕੰਮ ਕਰ ਰਹੀਆਂ ਸਭਾ ਸੁਸਾਇਟੀਆ ਨਾਲ ਜੁੜ ਕੇ ਗਰੀਬਾਂ ਅਤੇ ਦੱਬੇ ਕੁਚਲੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਨਗਰ ਕੌਸਲ ਸੰਗਰੂਰ ਦੇ ਕੌਸਲਰ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ, ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਅਤੇ ਪੰਜਾਬ ਰਾਜ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਸੂਬਾਈ ਜਨਰਲ ਸਕੱਤਰ ਰਹੇ।
ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਮੈਂਬਰ ਸ਼੍ਰੀ ਗਿਆਨ ਚੰਦ ਦੀਵਾਲੀ, ਸ਼੍ਰੀਮਤੀ ਪਰਮਜੀਤ ਕੌਰ, ਕੈਪਟਨ ਸੰਦੀਪ ਸੰਧੂ, ਅਕਾਸ਼ ਬਾਂਸਲ, ਜਗਦੀਪ ਸਿੰਘ ਸਿੱਧੂ, ਦਮਨਜੀਤ ਸਿੰਘ ਮੋਹੀ ਤੋ ਇਲਾਵਾ ਸ਼੍ਰੀਮਤੀ ਪੂਨਮ ਕਾਂਗੜਾ ਦੇ ਪਰਿਵਾਰਕ ਮੈਂਬਰਾਂ ਸਮੇਤ ਕਈ ਹੋਰ ਹਾਜ਼ਰ ਸਨ।