ਕੈਪਟਨ ਦਾ ਸੁਖਬੀਰ ਨੂੰ ਜਵਾਬ : ਤੇਲ ਕੀਮਤਾਂ 'ਚ ਵਾਧੇ 'ਤੇ ਪਹਿਲਾਂ ਕੇਂਦਰ ਨੂੰ ਅਲਵਿਦਾ ਆਖੋ!
Published : Jul 8, 2020, 9:20 pm IST
Updated : Jul 8, 2020, 9:20 pm IST
SHARE ARTICLE
Capt Amrinder Singh
Capt Amrinder Singh

ਪਹਿਲਾਂ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ 'ਚ ਕਈ ਗੁਣਾਂ ਕੀਤਾ ਵਾਧਾ ਵਾਪਸ ਕਰਵਾਉ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਭਾਜਪਾ ਵਿਚ ਅਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ 'ਤੇ ਨੱਚਣਾ ਬੰਦ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਸੁਖਬੀਰ ਬਾਦਲ ਨੂੰ ਤੇਲ 'ਤੇ ਵੈਟ ਵਧਾਉਣ ਬਾਰੇ ਸੂਬਾ ਸਰਕਾਰ ਦੇ ਫ਼ੈਸਲੇ ਵਿਰੁਧ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਕੇਂਦਰ ਨਾਲੋਂ ਗਠਜੋੜ ਤੋੜਨ ਦੀ ਚੁਣੌਤੀ ਦਿਤੀ ਹੈ।

Capt Amrinder SinghCapt Amrinder Singh

ਸੁਖਬੀਰ ਵਲੋਂ ਵੈਟ ਵਾਧੇ 'ਤੇ ਸਮਾਜਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕੀਤੇ ਰੋਸ ਪ੍ਰਦਰਸ਼ਨ ਉਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬ ਦੇ ਲੋਕਾਂ ਦੀ ਜਾਨ ਜ਼ੋਖਮ ਵਿੱਚ ਪਾ ਕੇ ਰਾਜਨੀਤੀ ਤੋਂ ਪ੍ਰੇਰਿਤ ਕਦਮ ਨੂੰ ਚੁੱਕਣ ਦੀ ਬਜਾਏ ਕੇਂਦਰ ਸਰਕਾਰ 'ਤੇ ਤੇਲ ਕੀਮਤਾਂ ਘਟਾਉਣ ਲਈ ਦਬਾਅ ਬਣਾਉਣਾ ਚਾਹੀਦਾ ਹੈ ਕਿਉਂਕਿ ਦੇਸ਼ ਵਿਚ ਅਨਲਾਕ 1.0 ਦੀ ਸ਼ੁਰੂਆਤ ਤੋਂ ਹੀ ਕਈ ਕੇਂਦਰ ਸਰਕਾਰ ਨੇ ਪਟਰੌਲ ਤੇ ਡੀਜ਼ਲ ਕੀਮਤਾਂ ਵਿਚ ਕਈ ਗੁਣਾ ਵਾਧਾ ਕਰ ਦਿਤਾ ਹੈ।

Sukhbir Singh BadalSukhbir Singh Badal

ਉਨ੍ਹਾਂ ਕਿਹਾ ਕਿ ਇਹ ਵਾਧਾ ਦੇਸ਼ ਵਾਸੀਆਂ ਨੂੰ ਹੋਰ ਵੀ ਰੜਕਦਾ ਹੈ ਕਿਉਂਕਿ ਇਹ ਵਾਧਾ ਕੌਮਾਂਤਰੀ ਮੰਡੀ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਵਰਣਨਯੋਗ ਗਿਰਾਵਟ ਦੇ ਬਾਵਜੂਦ ਕੀਤਾ ਗਿਆ। ਮੁੱਖ ਮੰਤਰੀ ਨੇ ਦਸਿਆ ਕਿ ਸਾਲ 2016 ਤੋਂ ਐਨ.ਡੀ.ਏ. ਸਰਕਾਰ ਜਿਸ ਵਿਚ ਅਕਾਲੀ ਦਲ ਵੀ ਭਾਈਵਾਲ ਹੈ, ਨੇ ਡੀਜ਼ਲ 'ਤੇ ਟੈਕਸਾਂ ਵਿਚ 900 ਫ਼ੀ ਸਦੀ ਅਤੇ ਪਟਰੌਲ 'ਤੇ 700 ਫ਼ੀ ਸਦੀ ਵਾਧਾ ਕੀਤਾ ਹੈ। ਉਨ੍ਹਾਂ ਦਸਿਆ ਕਿ ਭਾਰਤ ਵਿਚ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਹੁਣ ਵਿਸ਼ਵ ਵਿਚ ਸੱਭ ਤੋਂ ਉਪਰ ਪਹੁੰਚ ਗਈਆਂ ਹਨ।

Capt Amrinder SinghCapt Amrinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਹੋਰ ਸਾਰੇ ਕੇਂਦਰੀ ਕਰਾਂ ਵਿਚ ਸੂਬੇ ਦਾ 42 ਫ਼ੀ ਸਦੀ ਹਿੱਸਾ ਹੈ ਜਦਕਿ ਪੈਟਰੋਲੀਅਮ ਉਤਪਾਦਾਂ 'ਤੇ ਆਬਕਾਰੀ ਨਹੀਂ ਸੈੱਸ ਜ਼ਰੀਏ ਟੈਕਸ ਵਧਾਇਆ ਜਾਂਦਾ ਹੈ ਜਿਸ ਕਰਕੇ ਸੂਬੇ ਆਪਣੇ ਹਿੱਸੇ ਤੋਂ ਵਿਰਵੇ ਰਹਿ ਜਾਂਦੇ ਹਨ ਅਤੇ ਜੂਨ, 2020 ਵਿਚ ਤੇਲ ਵਾਧੇ ਦੇ ਲਗਾਤਾਰ 22 ਦਿਨਾਂ ਤੋਂ ਇਕੱਤਰ ਹੋਏ 2 ਲੱਖ ਕਰੋੜ ਤੋਂ ਵੱਧ ਦਾ ਸਮੁੱਚਾ ਮਾਲੀਆ ਕੇਂਦਰ ਦੇ ਖ਼ਜ਼ਾਨੇ ਵਿਚ ਜਾ ਰਿਹਾ ਸੀ। ਮੁੱਖ ਮੰਤਰੀ ਨੇ ਕਿਹਾ, ''ਅਸੀਂ ਵੈਟ ਵਿੱਚ ਇਕੋ ਵਾਧੇ ਨਾਲ ਜੋ ਕਮਾਈ ਕੀਤੀ ਹੈ, ਕੇਂਦਰ ਵਲੋਂ ਜੂਨ ਮਹੀਨੇ ਵਿਚ ਤੇਲ ਕੀਮਤਾਂ ਵਿਚ ਹੋਏ ਇਜ਼ਾਫ਼ੇ ਨਾਲ ਕੀਤੀ ਕਮਾਈ ਦੀ ਤੁਲਨਾ ਵਿਚ ਕੁੱਝ ਵੀ ਨਹੀਂ।''

Capt Amrinder Singh Capt Amrinder Singh

ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਪਹਿਲਾਂ ਉਹ ਕੇਂਦਰ ਸਰਕਾਰ ਨੂੰ ਕੀਮਤਾਂ 'ਚ ਵਾਧਾ ਵਾਪਸ ਲੈਣ ਲਈ ਆਖੇ ਜਿਸ ਦਾ ਉਨ੍ਹਾਂ ਤੋਂ ਇਲਾਵਾ ਕਿਸੇ ਨੂੰ ਵੀ ਫ਼ਾਇਦਾ ਨਹੀਂ ਹੋਇਆ। ਪਟਰੌਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਬਾਰੇ ਸੁਖਬੀਰ ਵਲੋਂ ਕੀਤੇ ਦਾਅਵੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਥੋਂ ਪਤਾ ਲਗਦਾ ਹੈ ਕਿ ਕੇਂਦਰ ਸਰਕਾਰ ਉਸ ਦੇ ਹੀ ਭਾਈਵਾਲ ਵਲੋਂ ਉਠਾਏ ਮੁੱਦੇ ਨੂੰ ਬਹੁਤੀ ਤਵੱਜੋਂ ਨਹੀਂ ਦਿੰਦੀ ਜਿਸ ਕਰ ਕੇ ਅਕਾਲੀ ਦਲ ਨੂੰ ਇਕ ਦਿਨ ਵੀ ਗਠਜੋੜ 'ਚ ਨਹੀਂ ਰਹਿਣਾ ਚਾਹੀਦਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement