ਕੇਂਦਰ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ: ਧਰਮਸੋਤ
Published : Jul 8, 2020, 4:56 pm IST
Updated : Jul 8, 2020, 4:59 pm IST
SHARE ARTICLE
SADHU SINGH DHARMSOT
SADHU SINGH DHARMSOT

ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਵਫ਼ਦ ਵੱਲੋਂ ਧਰਮਸੋਤ ਨਾਲ ਮੁਲਾਕਾਤ

ਚੰਡੀਗੜ੍ਹ :ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇੱਥੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਮਗਰੋਂ ਕੀਤਾ।

Sadhu singh dharmsotSadhu singh dharmsot

ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਦਾ ਜੀਵਨ ਬਿਹਤਰ ਬਣਾਉਣ ਲਈ ਸਿੱਖਿਆ ਬੇਹੱਦ ਜ਼ਰੂਰੀ ਹੈ ਅਤੇ ਸਿੱਖਿਆ ਹਾਸਲ ਕਰਕੇ ਹੀ ਐਸ. ਸੀ. ਨੌਜਵਾਨ ਜੀਵਨ 'ਚ ਮਿੱਥੀ ਮੰਜ਼ਿਲ ਪ੍ਰਾਪਤ ਕਰ ਸਕਦੇ ਹਨ।  

DharmsotSADHU SINGH DHARMSOT

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬਾ ਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਦਾ ਜੀਵਨ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ  ਕਿਹਾ ਕਿ ਸੂਬਾ ਸਰਕਾਰ, ਕੇਂਦਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

StudentsStudents

ਉਨ੍ਹਾਂ ਕਿਹਾ ਕਿ ਸਾਲ 2017-18, 2018-19 ਅਤੇ 2019-20 ਦੀ ਲਗਭੱਗ 1500 ਕਰੋੜ ਰੁਪਏ ਵਜ਼ੀਫਾ ਰਾਸ਼ੀ ਕੇਂਦਰ ਸਰਕਾਰ ਵੱਲ ਬਕਾਇਆ ਹੈ, ਜਿਸਨੂੰ ਜਾਰੀ ਕਰਨ ਲਈ ਕੇਂਦਰ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ।

MoneyMoney

ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਸ. ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਸਬੰਧਤ ਇਸ ਗੰਭੀਰ ਮਾਮਲੇ ਨੂੰ ਕੇਂਦਰ ਕੋਲ ਕਈ ਵਾਰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜ਼ੀਫਾ ਰਾਸ਼ੀ ਜਾਰੀ ਕਰਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ।

Amarinder SinghAmarinder Singh

ਉਨ੍ਹਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਿਆ ਹੋਇਆ ਹੈ ਪਰ ਕੇਂਦਰ ਸਰਕਾਰ ਇਸ ਸਬੰਧੀ ਗੰਭੀਰਤਾ ਨਹੀਂ ਵਿਖਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਜ਼ੀਫੇ ਦੀ ਰਾਸ਼ੀ ਛੇਤੀ ਜਾਰੀ ਕਰਨੀ ਚਾਹੀਦੀ ਹੈ।

StudentsStudents

ਸ. ਧਰਮਸੋਤ ਨੇ ਵਫ਼ਦ ਨੂੰ ਕਿਹਾ ਕਿ ਉਹ ਛੇਤੀ ਹੀ ਐਸ.ਸੀ. ਵਿੱਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਉਣਗੇ ਤਾਂ ਜੋ ਇਸ ਮਾਮਲੇ ਦਾ ਕੋਈ ਸਾਰਥਕ ਹੱਲ ਕੱÎਢਿਆ ਜਾ ਸਕੇ।

ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਡਾਇਰੈਕਟਰ ਦਵਿੰਦਰ ਸਿੰਘ, ਬੀ.ਐਡ ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ, ਪੰਜਾਬ ਅਨਏਡਿਡ ਡਿਗਰੀ ਕਾਲਜਿਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੰਦਰ ਸਿੰਘ ਚੱਠਾ, ਪੰਜਾਬ ਅਨਏਡਿਡ ਤਕਨੀਕੀ ਸੰਸਥਾਵਾਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ

ਨਰਸਿੰਗ ਕਾਲਜਾਂ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ, ਪੌਲੀਟੈਕਨਿਕ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਧਨੋਆ, ਆਈ.ਟੀ.ਆਈ. ਐਸੋਸੀਏਸ਼ਨ ਦੇ ਪ੍ਰਧਾਨ ਸੀਮਾਂਸ਼ੂ ਗੁਪਤਾ, ਈ.ਟੀ.ਟੀ. ਫੈਡਰੇਸ਼ਨ ਦੇ ਪ੍ਰਧਾਨ ਨਿਰਮਲ ਸਿੰਘ, ਪੀ.ਯ.ੂਸੀ.ਏ. ਦੇ ਪ੍ਰਧਾਨ ਅੰਸ਼ੂ ਕਟਾਰੀਆ, ਵਿਪਨ ਸਰਮਾ, ਅਨਿਲ ਚੋਪੜਾ, ਜਸਨੀਕ ਸਿੰਘ, ਸਤਵਿੰਦਰ ਸੰਧੂ ਆਦਿ ਹਾਜ਼ਰ ਸਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement