ਅਕਾਲ ਡਿਗਰੀ ਕਾਲਜ (ਲੜਕੀਆਂ) ਵਿਚ ਕਲਾਸ ਬੀ.ਏ. ਭਾਗ ਪਹਿਲਾ ਲਈ ਦਾਖ਼ਲਾ ਜਾਰੀ ਰਹੇਗਾ: ਤ੍ਰਿਪਤ ਬਾਜਵਾ
Published : Jul 8, 2020, 11:13 am IST
Updated : Jul 8, 2020, 11:13 am IST
SHARE ARTICLE
 Tripat Bajwa
Tripat Bajwa

ਪੰਜਾਬ ਦੇ ਉਚੇਰੀ ਸਿਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਪੱਸ਼ਟ ਕੀਤਾ ਕਿ ਅਕਾਲ ਡਿਗਰੀ ਕਾਲਜ

ਸੰਗਰੂਰ, 7 ਜੁਲਾਈ (ਬਲਵਿੰਦਰ ਸਿੰਘ ਭੁੱਲਰ): ਪੰਜਾਬ ਦੇ ਉਚੇਰੀ ਸਿਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਪੱਸ਼ਟ ਕੀਤਾ ਕਿ ਅਕਾਲ ਡਿਗਰੀ ਕਾਲਜ (ਲੜਕੀਆਂ) ਸੰਗਰੂਰ ਵਿੱਚ ਬੀ.ਏ. ਭਾਗ ਪਹਿਲਾ ਲਈ ਦਾਖ਼ਲਾ ਜਾਰੀ ਰਹੇਗਾ ਅਤੇ ਲੜਕੀਆਂ ਦੇ ਨਿਰਵਿਘਨ ਦਾਖ਼ਲੇ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਾਵਨਾ ਦਾ ਸਨਮਾਨ ਕਰਦਿਆਂ ਕਾਲਜ ਦੀ ਪ੍ਰਬੰਧਕ ਕਮੇਟੀ ਨੂੰ ਬੀ.ਏ. ਦਾ ਰੈਗੂਲਰ ਕੋਰਸ ਬੰਦ ਕਰਨ, ਡੀ.ਪੀ.ਆਈ. (ਕਾਲਜਾਂ) ਦੇ ਸਪੱਸ਼ਟੀਕਰਨ ਦਾ ਠੋਸ ਜਵਾਬ ਨਾ ਦੇਣ ਅਤੇ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਤਤਕਾਲ ਪ੍ਰਭਾਵ ਨਾਲ ਮੁਅੱਤਲ ਕਰ ਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੰਗਰੂਰ ਨੂੰ ਕਾਲਜ ਦਾ ਪ੍ਰਬੰਧਕ ਨਿਯੁਕਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਾਲਜ ਦੀਆਂ ਵਿੱਤੀ ਬੇਨਿਯਮੀਆਂ ਦੀ ਪੜਤਾਲ ਲਈ ਕਪਤਾਨ ਪੁਲਿਸ (ਸਿਟੀ), ਪਟਿਆਲਾ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕਮੇਟੀ ਗਠਤ ਕੀਤੀ ਗਈ ਹੈ।

ਸ੍ਰੀ ਬਾਜਵਾ ਨੇ ਕਮੇਟੀ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਸ਼ਿਕਾਇਤਾਂ ਸਬੰਧੀ ਹਰ ਪੱਖ ਤੋਂ ਘੋਖ ਕਰ ਕੇ 15 ਦਿਨਾਂ ਦੇ ਅੰਦਰ ਰਿਪੋਰਟ ਦਿਤੀ ਜਾਵੇ। ਉਨ੍ਹਾਂ ਦਸਿਆ ਕਿ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਸੰਗਰੂਰ ਦੇ ਅਕਾਲ ਡਿਗਰੀ ਕਾਲਜ (ਲੜਕੀਆਂ) ਦੀ ਪ੍ਰਬੰਧਕ ਕਮੇਟੀ ਵੱਲੋਂ ਕਾਲਜ ਵਿੱਚ ਸ਼ੁਰੂ ਤੋਂ ਚਲ ਰਹੇ ਬੀ.ਏ. ਦੇ ਰੈਗੂਲਰ ਕੋਰਸ ਨੂੰ ਬੰਦ ਕਰਨ ਦੇ ਮੰਤਵ ਨਾਲ ਸਾਲ 2020-21 ਤੋਂ ਬੀ.ਏ. ਭਾਗ-ਪਹਿਲਾ ਦੀ ਕਲਾਸ ਵਿਚ ਦਾਖ਼ਲਾ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਕੋਰਸ ਨੂੰ ਬੰਦ ਕਰਨ ਨਾਲ ਇਲਾਕੇ ਦੇ ਲੋਕਾਂ ਵਿੱਚ ਰੋਸ ਅਤੇ ਵਿਰੋਧਤਾ ਪਾਈ ਜਾ ਰਹੀ ਹੈ ਕਿਉਂ ਜੋ ਇਹ ਕਾਲਜ ਸਰਕਾਰ ਤੋਂ ਗ੍ਰਾਂਟ-ਇਨ-ਏਡ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਦਾ ਹੈ ਅਤੇ ਕਾਲਜ ਨੂੰ ਹੁਣ ਤਕ ਕਰੋੜਾਂ ਰੁਪਏ ਦੀ ਗ੍ਰਾਂਟ ਸਰਕਾਰ ਵਲੋਂ ਦਿਤੀ ਜਾ ਚੁੱਕੀ ਹੈ। ਭਾਰਤ ਸਰਕਾਰ/ਯੂ.ਜੀ.ਸੀ. ਅਤੇ ਹੋਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਏਜੰਸੀਆਂ ਵਲੋਂ ਵੀ ਕਾਲਜ ਨੂੰ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਦਿਤੀ ਜਾ ਚੁੱਕੀ ਹੈ।

ਉਨ੍ਹਾਂ ਦਸਿਆ ਕਿ ਸ਼ਿਕਾਇਤਾਂ ਅਨੁਸਾਰ ਕਾਲਜ ਪ੍ਰਬੰਧਕ ਕਮੇਟੀ ਵਲੋਂ ਪ੍ਰਾਪਤ ਗ੍ਰਾਂਟਾਂ ਦੀ ਦੁਰਵਰਤੋਂ ਕਰਦਿਆਂ ਪੈਸੇ ਨੂੰ ਦੂਜੇ ਕੰਮਾਂ ਲਈ ਵਰਤਿਆ/ਟਰਾਂਸਫ਼ਰ ਕੀਤਾ ਗਿਆ ਹੈ। ਸ੍ਰੀ ਬਾਜਵਾ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਦੀਆਂ ਵਿੱਤੀ ਬੇਨਿਯਮੀਆਂ ਦੇ ਮੱਦੇਨਜ਼ਰ ਪੜਤਾਲ ਲਈ ਪੁਲਿਸ ਕਪਤਾਨ (ਸਿਟੀ), ਪਟਿਆਲਾ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਸ਼ਿਕਾਇਤਾਂ ਦੀ ਮੁੰਕਮਲ ਪੜਤਾਲ ਕਰਕੇ ਰਿਪੋਰਟ 15 ਦਿਨਾਂ ਵਿੱਚ ਦਾਖ਼ਲ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਅਖ਼ਬਾਰਾਂ ਵਿੱਚ ਵਾਰ-ਵਾਰ ਇਸ਼ਤਿਹਾਰ ਦੇ ਕੇ ਲਿਖਿਆ ਜਾ ਰਿਹਾ ਹੈ ਕਿ ਕਲਾਸ ਬੀ.ਏ. ਭਾਗ ਪਹਿਲਾ ਲਈ ਕਾਲਜ ਵਿੱਚ ਦਾਖ਼ਲਾ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਦਫ਼ਤਰ ਡੀ.ਪੀ.ਆਈ. (ਕਾਲਜਾਂ) ਵੱਲੋਂ ਕਾਲਜ ਤੋਂ ਇਸ ਮੁੱਦੇ 'ਤੇ ਮੰਗੇ ਗਏ ਸਪੱਸ਼ਟੀਕਰਨ/ਸੂਚਨਾ ਦਾ ਵੀ ਕੋਈ ਠੋਸ/ਯੋਗ ਉੱਤਰ ਕਾਲਜ ਮੈਨੇਜਮੈਂਟ ਵੱਲੋਂ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਲਈ ਕਾਲਜ ਦੀ ਪ੍ਰਬੰਧਕ ਕਮੇਟੀ ਨੂੰ ਤਤਕਾਲ ਪ੍ਰਭਾਵ ਨਾਲ ਮੁਅੱਤਲ ਕਰਦਿਆਂ ਏ.ਡੀ.ਸੀ. (ਜ), ਸੰਗਰੂਰ ਨੂੰ ਕਾਲਜ ਦਾ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM
Advertisement