ਸਰਕਾਰ ਨੇ ਪੰਜਾਬ ਆਉਣ ਵਾਲਿਆਂ ਲਈ ਸਵਾਲਾਂ ਦੇ ਜਵਾਬ ਇਸ ਵੈਬਸਾਈਟ ’ਤੇ ਕੀਤੇ ਅਪਲੋਡ
Published : Jul 8, 2020, 4:45 pm IST
Updated : Jul 8, 2020, 4:45 pm IST
SHARE ARTICLE
For punjab visitors upload answers of your questions by govt read here
For punjab visitors upload answers of your questions by govt read here

ਲੋਕਾਂ ਦੀਆਂ ਸ਼ੰਕਾਵਾਂ ਦੂਰ ਕਰਨ ਲਈ ਪੰਜਾਬ ਸਰਕਾਰ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਪ੍ਰਵੇਸ਼ ਕਰਨ ਵਾਲੇ ਸਾਰੇ ਯਾਤਰੀਆਂ ਲਈ 6-7 ਜੁਲਾਈ ਦੀ ਅੱਧੀ ਰਾਤ ਤੋਂ ਈ-ਰਜਿਸਟ੍ਰੇਸ਼ਨ (e-Registration) ਦੀ ਪ੍ਰਕਿਰਿਆ ਲਾਜ਼ਮੀ ਕਰ ਦਿੱਤੀ ਹੈ। ਇਸ ਸਬੰਧੀ ਆਮ ਲੋਕਾਂ ਨੂੰ ਬਹੁਤ ਸਾਰੀਆਂ ਸ਼ੰਕਾਵਾਂ ਹਨ ਤੇ ਉਨ੍ਹਾਂ ਵੱਲੋਂ ਸਵਾਲ ਕੀਤੇ ਜਾ ਰਹੇ ਸੀ।

Punjab Punjab

ਲੋਕਾਂ ਦੀਆਂ ਸ਼ੰਕਾਵਾਂ ਦੂਰ ਕਰਨ ਲਈ ਪੰਜਾਬ ਸਰਕਾਰ ਨੇ http://cova.punjab.gov.in/61Qs ਵੈੱਬਸਾਈਟ ‘ਤੇ ਵਿਸਥਾਰ ਵਿਚ ਜਾਣਕਾਰੀ ਅਪਲੋਡ ਕਰ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਵੈੱਬਸਾਈਟ ‘ਤੇ ਆਮ ਪੁੱਛੇ ਜਾਣ ਵਾਲੇ 13 ਅਜਿਹੇ ਸਵਾਲਾਂ ਦੇ ਜਵਾਬ ਅਪਲੋਡ ਕੀਤੇ ਗਏ ਹਨ, ਜਿਨ੍ਹਾਂ ਬਾਰੇ ਲੋਕਾਂ ਦੇ ਮਨਾਂ ਵਿਚ ਕੋਈ ਸ਼ੰਕਾ ਹੈ।

Punjab Punjab

ਪੰਜਾਬ ਆਉਣ ਵਾਲੇ ਯਾਤਰੀਆਂ/ਵਸਨੀਕਾਂ ਬਾਰੇ ਵੇਰਵੇ ਸਬੰਧਤ ਸਿਹਤ ਅਧਿਕਾਰੀਆਂ ਅਤੇ ਥਾਣਿਆਂ ਨਾਲ ਸਾਂਝੇ ਕੀਤੇ ਜਾਣਗੇ। ਈ-ਰਜਿਸਟ੍ਰੇਸ਼ਨ ਲਈ ਕੋਵਾ ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਦਸ ਦਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6818 ਤੋਂ ਪਾਰ ਹੋ ਗਈ ਹੈ।

Punjab Punjab

ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1033, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 942, ਲੁਧਿਆਣਾ 'ਚ 1182, ਸੰਗਰੂਰ 'ਚ 588 ਕੇਸ, ਪਟਿਆਲਾ 'ਚ 436, ਮੋਹਾਲੀ (ਐੱਸ. ਏ. ਐੱਸ. ਨਗਰ) 319, ਗੁਰਦਾਸਪੁਰ 'ਚ 270 ਕੇਸ, ਪਠਾਨਕੋਟ 'ਚ 236, ਤਰਨਤਾਰਨ 207, ਹੁਸ਼ਿਆਰਪੁਰ 'ਚ 189, ਨਵਾਂਸ਼ਹਿਰ 'ਚ 180, ਮੁਕਤਸਰ 140, ਫਤਿਹਗੜ੍ਹ ਸਾਹਿਬ 'ਚ 131, ਫਰੀਦਕੋਟ 128,  ਰੋਪੜ 'ਚ 117,

RoadRoad

ਮੋਗਾ 'ਚ 135, ਫਾਜ਼ਿਲਕਾ 103, ਫਿਰੋਜ਼ਪੁਰ 'ਚ 122, ਬਠਿੰਡਾ 117, ਕਪੂਰਥਲਾ 121, ਬਰਨਾਲਾ 'ਚ 71, ਮਾਨਸਾ 'ਚ 51 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4748 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1896 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 174 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement