‘ਨੱਢਾ ਵਲੋਂ ਰਾਹੁਲ 'ਤੇ ਹਮਲਾ ਗਲਵਾਨ ਮੁੱਦੇ 'ਤੇ ਸਰਕਾਰ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਉਣ...’
Published : Jul 8, 2020, 10:38 am IST
Updated : Jul 8, 2020, 10:38 am IST
SHARE ARTICLE
Captain Amrinder Singh
Captain Amrinder Singh

'ਜ਼ਮੀਨੀ ਪੱਧਰ ਦੇ ਫ਼ੈਸਲੇ ਲੈਣ ਵਿਚ ਸਟੈਂਡਿੰਗ ਕਮੇਟੀ ਦੀ ਪ੍ਰਸੰਗਿਕਤਾ ਨਹੀਂ, ਇਹ ਮੇਰਾ ਨਿਜੀ ਤਜਰਬਾ'

ਚੰਡੀਗੜ੍ਹ, 7 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵਲੋਂ ਭਾਰਤ-ਚੀਨ ਵਿਚਾਲੇ ਤਲਖੀ ਦੇ ਮੁੱਦੇ 'ਤੇ ਰਾਹੁਲ ਗਾਂਧੀ 'ਤੇ ਕੀਤੇ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਭਾਜਪਾ ਆਗੂ ਨੂੰ ਵਰਜਦਿਆਂ ਕਿਹਾ ਕਿ ਇਹ ਗਲਵਾਨ ਵਾਦੀ ਵਿਚ ਭਾਰਤ ਸਰਕਾਰ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਇਕ ਹਤਾਸ਼ ਕੋਸ਼ਿਸ਼ ਹੈ।

ਭਾਜਪਾ ਪ੍ਰਧਾਨ ਦੀ ਕਾਰਵਾਈ ਨੂੰ ਧਿਆਨ ਭਟਕਾਉਣੀ ਰਣਨੀਤੀ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਲਵਾਨ ਘਾਟੀ ਦੇ ਲਗਾਤਾਰ ਅਤੇ ਢੁੱਕਵਾਂ ਜਵਾਬ ਦੇਣ ਵਿਚ ਅਸਫ਼ਲ ਰਹੀਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਰਾਹੁਲ ਗਾਂਧੀ ਉਤੇ ਨਿੱਜੀ ਹਮਲਾ ਕਰ ਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਕੱਲੇ ਰਾਹੁਲ ਗਾਂਧੀ ਹੀ ਨਹੀਂ ਬਲਕਿ ਪੂਰਾ ਦੇਸ਼ ਉਨ੍ਹਾਂ ਸਵਾਲਾਂ ਦਾ ਜਵਾਬ ਮੰਗ ਰਿਹਾ ਹੈ ਜਿਨ੍ਹਾਂ ਬਾਰੇ ਇਕੱਲੇ ਸਾਡੇ ਸੈਨਿਕ ਹੀ ਨਹੀਂ ਸਗੋਂ ਸਾਰੇ ਭਾਰਤੀ ਜਾਣਨਾ ਚਾਹੁੰਦੇ ਹਨ ਕਿ 15 ਜੂਨ ਨੂੰ ਗਲਵਾਨ ਘਾਟੀ ਵਿਚ ਕੀ ਗ਼ਲਤ ਹੋਇਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲੀਅਤ ਵਿੱਚ ਰਾਹੁਲ ਗਾਂਧੀ ਉਨ੍ਹਾਂ (ਮੁੱਖ ਮੰਤਰੀ) ਨਾਲ ਲੰਮੇ ਸਮੇਂ ਤੋਂ ਚੀਨ ਮੁੱਦੇ ਉਤੇ ਵਿਚਾਰ ਵਟਾਂਦਰਾ ਕਰਦੇ ਰਹੇ ਹਨ ਅਤੇ ਇਸ ਮਾਮਲੇ ਨੂੰ ਲੈ ਕੇ ਚਿੰਤਾ ਜ਼ਾਹਰ ਕਰਦੇ ਸਨ ਜਦਕਿ ਕੇਂਦਰ ਸਰਕਾਰ ਗਲਵਾਨ ਵਿਚ ਕਿਸੇ ਪ੍ਰਕਾਰ ਦੀ ਤਲਖੀ ਤੋਂ ਸਖ਼ਤ ਇਨਕਾਰੀ ਹੈ। ਖਿੱਤੇ ਵਿਚ ਕੋਈ ਘੁਸਪੈਠ ਨਾ ਹੋਣ ਦੇ ਪ੍ਰਧਾਨ ਮੰਤਰੀ ਦੇ ਤਾਜ਼ਾ ਬਿਆਨ ਉਤੇ ਉਨ੍ਹਾਂ ਪੁਛਿਆ ਕਿ ਚੀਨ ਪਹਿਲੇ ਸਥਾਨ 'ਤੇ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਤੋਂ ਬਿਨਾਂ ਹੁਣ ਵਾਪਸ ਕਿਵੇਂ ਜਾ ਰਿਹਾ ਹੈ। ਇਸ ਤਰ੍ਹਾਂ ਦੇ ਸਵਾਲ ਰਾਹੁਲ ਗਾਂਧੀ ਵਲੋਂ ਪੁੱਛੇ ਗਏ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਹੁਣ ਵੀ ਨਕਾਰਦੀ ਹੈ।

ਨੱਢਾ ਵਲੋਂ ਰਾਹੁਲ ਗਾਂਧੀ ਦੀ ਇਹ ਕਹਿ ਕੇ ਆਲੋਚਨਾ ਕਰਨ ਕਿ ਉਸ ਨੇ ਰਖਿਆ ਬਾਰੇ ਸਟੈਂਡਿੰਗ ਕਮੇਟੀ ਦੀ ਇਕ ਮੀਟਿੰਗ ਵਿਚ ਵੀ ਹਿੱਸਾ ਨਹੀਂ ਲਿਆ, ਬਾਰੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਟੈਂਡਿੰਗ ਕਮੇਟੀ ਲੜਾਈ ਦੇ ਮੈਦਾਨ ਨਾਲ ਸਬੰਧਤ ਜ਼ਮੀਨੀ ਫ਼ੈਸਲੇ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਇਹ ਸਟੈਂਡਿੰਗ ਕਮੇਟੀ ਫ਼ੈਸਲਾ ਨਹੀਂ ਕਰਦੀ ਕਿ ਸੈਨਿਕਾਂ ਨੂੰ ਸਰਹੱਦ ਉਤੇ ਲੋੜੀਂਦੇ ਹਥਿਆਰਾਂ ਅਤੇ ਗੋਲੀ ਸਿੱਕੇ ਨਾਲ ਭੇਜਣਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਕਮੇਟੀ ਇਸ ਸਥਿਤੀ 'ਤੇ ਵੀ ਕੋਈ ਨੀਤੀਗਤ ਫ਼ੈਸਲਾ ਨਹੀਂ ਕਰਦੀ ਕਿ ਸੈਨਿਕ ਹਥਿਆਰ ਚਲਾਉਣ ਜਾਂ ਨਾ ਚਲਾਉਣ। ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਸਾਜੋ-ਸਾਮਾਨ/ਖਰੀਦ ਦੀ ਘਾਟ ਨਾਲ ਸਬੰਧਤ ਜਿਹੜੇ ਵੀ ਅਜਿਹੇ ਮਸਲੇ ਇਨ੍ਹਾਂ ਮੀਟਿੰਗ ਵਿਚ ਵਿਚਾਰੇ ਜਾਂਦੇ ਹਨ, ਕਿਸੇ ਤਣ-ਪੱਤਣ ਨਹੀਂ ਲਗਦੇ।

ਮੁੱਖ ਮੰਤਰੀ ਜੋ ਖ਼ੁਦ ਸਾਬਕਾ ਫ਼ੌਜੀ ਹੈ, ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿਚ ਸ਼ਾਮਲ ਹੋ ਕੇ ਗੋਲਾ-ਬਾਰੂਦ ਦੀ ਘਾਟ ਦਾ ਮੁੱਦਾ ਉਠਾਇਆ ਸੀ ਅਤੇ ਉਨ੍ਹਾਂ ਨੂੰ ਦਸਿਆ ਗਿਆ ਸਮੱਸਿਆ ਨੂੰ ਪੰਜ ਸਾਲ ਵਿਚ ਹੱਲ ਕਰ ਲਿਆ  ਜਾਵੇਗਾ ਤਾਂ ਉਨ੍ਹਾਂ ਨੇ ਚੁਟਕੀ ਲੈਂਦਿਆਂ ਆਖਿਆ ਸੀ ਕਿ, ''ਕੀ ਪਾਕਿਸਤਾਨ ਅਤੇ ਚੀਨ ਨੂੰ ਪੰਜ ਸਾਲ ਲਈ ਉਡੀਕ ਕਰਨ ਵਾਸਤੇ ਕਹਿ ਦੇਈਏ।'' ਉਨ੍ਹਾਂ ਦਸਿਆ ਕਿ ਇਥੋਂ ਤਕ ਕਿ ਕਾਰਗਿਲ ਜੰਗ ਦੌਰਾਨ ਵੀ ਭਾਰਤ ਨੇ ਇਜ਼ਰਾਈਲ ਅਤੇ ਦੱਖਣੀ ਅਫ਼ਰੀਕਾ ਵਰਗੇ ਮੁਲਕਾਂ ਪਾਸੋਂ ਵੱਧ ਕੀਮਤਾਂ 'ਤੇ ਗੋਲਾ-ਬਾਰੂਦ ਦੀ ਖਰੀਦ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸਲੇ ਦੀ ਚਿਰਕੋਣੀ ਘਾਟ ਨਾਲ ਨਿਪਟਣ ਲਈ ਸੈਨਿਕ ਅਭਿਆਸ ਬਾਰੂਦ ਦੀ ਵਰਤੋਂ ਕਰਨ ਵਾਸਤੇ ਮਜਬੂਰ ਹਨ। ਉਨ੍ਹਾਂ ਨੇ ਇਨ੍ਹਾਂ ਮੀਟਿੰਗਾਂ ਨੂੰ 'ਅਪਣੇ ਚਿਹਰੇ ਵਿਖਾਉਣ ਵਾਲੇ' ਮੰਚ ਦਸਿਆ ਅਤੇ ਇਸ ਵਿਚਾਰ-ਵਟਾਂਦਰੇ ਤੋਂ ਕੋਈ ਠੋਸ ਨਤੀਜੇ ਨਹੀਂ ਨਿਕਲਦੇ।

ਨੱਢਾ ਵਲੋਂ ਰਾਹੁਲ ਗਾਂਧੀ 'ਤੇ ਮੁਲਕ ਦਾ ਮਨੋਬਲ ਢਾਹੁਣ ਅਤੇ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ 'ਤੇ ਉਂਗਲ ਚੁੱਕਣ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਅਸਲ ਵਿਚ ਮੁਲਕ ਅਤੇ ਸਾਡੀਆਂ ਫ਼ੌਜਾਂ ਦੇ ਹਿਤਾਂ ਦੀ ਦੇਖਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਇਲਾਵਾ ਹਰੇਕ ਹੋਰ ਭਾਰਤੀ ਵਾਂਗ ਰਾਹੁਲ ਗਾਂਧੀ ਨੂੰ ਸਰਕਾਰ ਅੱਗੇ ਸਵਾਲ ਚੁੱਕਣ ਦਾ ਹੱਕ ਹੈ ਅਤੇ ਉਨ੍ਹਾਂ ਵਲੋਂ ਚੁੱਕੇ ਗਏ ਮੁੱਦੇ ਇਹ ਯਕੀਨੀ ਬਣਾਉਣ ਲਈ ਮਹੱਤਵਪੂਰਨ ਹਨ ਕਿ ਅਸੀਂ ਦੁਬਾਰਾ ਅਜਿਹੀ ਸਥਿਤੀ ਵਿਚੋਂ ਨਾ ਗੁਜ਼ਰੀਏ ਅਤੇ ਸਾਡੇ ਸੈਨਿਕਾਂ ਦੀਆਂ ਕੀਮਤਾਂ ਜਾਨਾਂ ਦੀ ਬੇਲੋੜੀ ਕੁਰਬਾਨੀ ਨਾ ਦੇਣੀ ਪਵੇ, ਜਿਵੇਂ ਕਿ ਗਲਵਾਨ ਵਿੱਚ ਵਾਪਰਿਆ ਹੈ।

ਮੁੱਖ ਮੰਤਰੀ ਨੇ ਨੱਢਾ ਵਲੋਂ 'ਪਰਵਾਰਵਾਦ ਦੀ ਰਵਾਇਤ' ਬਾਰੇ ਕੀਤੀ ਟਿਪਣੀ ਦੀ ਨਿਖੇਧੀ ਕਰਦਿਆਂ ਰਾਹੁਲ ਗਾਂਧੀ ਅਪਣੇ ਪਰਵਾਰਕ ਅਸਰ ਰਸੂਖ ਕਰ ਕੇ ਨਹੀਂ ਸਗੋਂ ਵੋਟਾਂ ਰਾਹੀਂ ਲੋਕ ਸਭਾ ਦੇ ਮੈਂਬਰ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਕ ਸੰਸਦ ਮੈਂਬਰ ਅਤੇ ਇਕ ਸੂਝਵਾਨ ਭਾਰਤੀ ਦੇ ਨਾਤੇ ਰਾਹੁਲ ਗਾਂਧੀ ਦੀ ਭਰੋਸੇਯੋਗਤਾ 'ਤੇ ਸਵਾਲ ਚੁੱਕਣ ਨਾਲ ਸੱਤਾਧਿਰ ਦੇ ਗਲਵਾਨ ਵਿਚ ਕੇਂਦਰ ਸਰਕਾਰ ਦੀ ਨਾਕਮੀ ਦਾ ਪਰਦਾਫਾਸ਼ ਹੋਇਆ ਹੈ ਜੋ ਕੀਮਤੀ ਮਨੁੱਖੀ ਜ਼ਿੰਦਗੀਆਂ ਦੇ ਰੂਪ ਵਿਚ ਮੁਲਕ ਨੂੰ ਵੱਡਾ ਘਾਟਾ ਪਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Police vs Kisan : ਪਟਿਆਲਾ 'ਚ ਅਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਤੇ ਪ੍ਰਸ਼ਾਸਨ ਹੋਏ ਆਹਮੋ ਸਾਹਮਣੇ

26 Jul 2025 5:49 PM

ਕਾਰਗਿਲ ਜੰਗ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਅੱਜ ਵੀ ਹੈ ਘਰ 'ਚ ਕਮਰਾ, ਹਰ ਵਕਤ ਕਮਰੇ 'ਚ ਚਲਦਾ ਹੈ ਪੱਖਾ ਅਤੇ ਲਾਈਟ

26 Jul 2025 5:48 PM

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM
Advertisement