ਕਿਰਸਾਨੀ ਦੇ ਬਚੇ-ਖੁਚੇ ਸਾਹ ਸੂਤਣ 'ਤੇ ਤੁਲੀ  ਸਰਕਾਰ : ਹਰਪਾਲ ਸਿੰਘ ਚੀਮਾ
Published : Jul 8, 2020, 9:28 am IST
Updated : Jul 8, 2020, 9:43 am IST
SHARE ARTICLE
Harpal Singh Cheema
Harpal Singh Cheema

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਹੁਣ ਇੰਤਕਾਲ ਦੀ ਫ਼ੀਸ ਦੁੱਗਣੀ .....

ਚੰਡੀਗੜ੍ਹ, 7 ਜੁਲਾਈ (ਨੀਲ ਭਲਿੰਦਰ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਹੁਣ ਇੰਤਕਾਲ ਦੀ ਫ਼ੀਸ ਦੁੱਗਣੀ ਕਰਨ ਬਾਰੇ ਲਏ ਜਾ ਰਹੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੇ ਹੋਏ ਇਸ ਨੂੰ ਲੋਕ ਵਿਰੋਧੀ ਫ਼ੈਸਲਾ ਕਰਾਰ ਦਿਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਿੱਥੇ ਦੁਨੀਆ ਭਰ ਦੀਆਂ ਸਰਕਾਰਾਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਅਪਣੇ ਨਾਗਰਿਕਾਂ ਲਈ ਰਾਹਤਾਂ ਅਤੇ ਰਿਆਇਤਾਂ ਦੇ ਰਹੀਆਂ ਹਨ ਉਥੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਅਪਣੇ ਨਾਗਰਿਕਾਂ 'ਤੇ ਨਿੱਤ-ਨਵਾਂ ਵਿੱਤੀ ਬੋਝ ਥੋਪ ਰਹੀਆਂ ਹਨ।

ਡੀਜ਼ਲ-ਪਟਰੌਲ 'ਤੇ ਵਿਸ਼ੇਸ਼ ਟੈਕਸ ਲਗਾਉਣ, ਬਸਾਂ ਦਾ ਭਾੜਾ ਵਧਾਉਣ ਉਪਰੰਤ ਹੁਣ ਇੰਤਕਾਲ ਦੀਆਂ ਫ਼ੀਸਾਂ ਦੁੱਗਣੀਆਂ ਕਰਨਾ ਪੰਜਾਬ ਦੇ ਕਿਸਾਨਾਂ 'ਤੇ ਸਾਲਾਨਾ 25 ਕਰੋੜ ਰੁਪਏ ਦਾ ਵਾਧਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਫ਼ੈਸਲਾ ਸਾਬਤ ਹੋਵੇਗਾ। ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤੰਜ ਕਸਦਿਆਂ ਕਿਹਾ ਕਿ ਪਹਿਲਾਂ ਹੀ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਦੀ ਕਿਰਸਾਨੀ 'ਤੇ ਅਜਿਹਾ ਬੇਲੋੜਾ ਵਾਧਾ ਥੋਪਣ ਵਾਲਾ ਮੁੱਖ ਮੰਤਰੀ (ਕੈਪਟਨ) ਖ਼ੁਦ ਨੂੰ ਕਿਸਾਨਾਂ ਦਾ ਮਸੀਹਾ ਕਿਵੇਂ ਕਹਾ ਸਕਦਾ ਹੈ? ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸੱਚਮੁੱਚ ਕਿਸਾਨਾਂ ਦੇ ਮਸੀਹੇ ਹੁੰਦੇ ਤਾਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ ਡੀਜ਼ਲ-ਪਟਰੌਲ ਦੀ ਅਸਮਾਨੀ ਚੜ੍ਹਾਈਆਂ ਕੀਮਤਾਂ ਨੂੰ ਘਟਾਉਣ ਲਈ ਪੰਜਾਬ ਦੇ ਹਿੱਸੇ ਦੇ ਵੈਟ 'ਚ ਛੋਟ ਦਾ ਐਲਾਨ ਕਰਦੇ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬੇ ਦੇ ਖ਼ਜ਼ਾਨੇ ਨੂੰ ਇੰਤਕਾਲ ਦੀਆਂ ਫ਼ੀਸਾਂ 300 ਤੋਂ 600 ਪ੍ਰਤੀ ਇੰਤਕਾਲ ਦੁੱਗਣੀਆਂ ਕਰਨ ਨਾਲ ਨਹੀਂ ਸਗੋਂ ਪੰਜਾਬ ਦੇ ਵਿੱਤੀ ਸਰੋਤਾਂ ਨੂੰ ਅਰਬਾਂ ਰੁਪਏ ਦੀ ਰੋਜ਼ਾਨਾ ਚਪਤ ਲਗਾ ਰਹੇ ਬਹੁਭਾਂਤੀ ਮਾਫ਼ੀਆ ਨੂੰ ਨੱਥ ਪਾ ਕੇ ਹੀ ਭਰਿਆ ਜਾ ਸਕਦਾ ਹੈ। ਸੰਧਵਾਂ ਨੇ ਕਿਹਾ ਕਿ ਅਜਿਹੇ ਮਾਰੂ ਫ਼ੈਸਲੇ ਸਿੱਧੇ ਲੋਕਾਂ ਅਤੇ ਕਿਸਾਨਾਂ ਦੀਆਂ ਜੇਬਾਂ 'ਤੇ ਡਾਕੇ ਹਨ, ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸੰਧਵਾਂ ਨੇ ਸਵਾਲ ਕੀਤਾ ਕਿ ਕੋਰੋਨਾ ਮਹਾਂਮਾਰੀ ਦੇ ਨਾਂਅ 'ਤੇ ਜੇਕਰ ਸ਼ਰਾਬ ਅਤੇ ਰੇਤ-ਬਜਰੀ ਕਾਰੋਬਾਰੀਆਂ ਨੂੰ ਕ੍ਰਮਵਾਰ 700 ਕਰੋੜ ਅਤੇ 250 ਕਰੋੜ ਦੀ ਛੋਟ ਦਿੱਤੀ ਜਾ ਸਕਦੀ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਛੋਟ ਦੇਣ ਦੀ ਥਾਂ ਉਨ੍ਹਾਂ 'ਤੇ ਹੋਰ ਵਿੱਤੀ ਬੋਝ ਕਿਉਂ ਥੋਪਿਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM

Punjabi Family ਨਾਲ Rajasthan ’ਚ ਹਾਦਸਾ, 2 ਮਹੀਨੇ ਪਹਿਲਾਂ ਵਿਆਹੇ ਪੁੱਤ-ਨੂੰਹ ਸਮੇਤ 4 ਜੀਆਂ ਦੀ ਮੌ*ਤ...

28 Mar 2024 10:22 AM
Advertisement