ਬਾਦਲ ਸਰਕਾਰ ਬੇਅਦਬੀ ਕਾਂਡ ਦੀ ਜਾਂਚ ਲਈ ਨਹੀਂ ਸੀ ਗੰਭੀਰ : ਜਸਟਿਸ ਜ਼ੋਰਾ ਸਿੰਘ
Published : Jul 8, 2021, 7:33 am IST
Updated : Jul 8, 2021, 7:33 am IST
SHARE ARTICLE
image
image

ਬਾਦਲ ਸਰਕਾਰ ਬੇਅਦਬੀ ਕਾਂਡ ਦੀ ਜਾਂਚ ਲਈ ਨਹੀਂ ਸੀ ਗੰਭੀਰ : ਜਸਟਿਸ ਜ਼ੋਰਾ ਸਿੰਘ


ਬਠਿੰਡਾ, 7 ਜੁਲਾਈ (ਮਾਨ, ਸ਼ਰਮਾ) : ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਏ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਸਾਬਕਾ ਜਸਟਿਸ ਜੋਰਾ ਸਿੰਘ ਨੇ ਦਾਅਵਾ ਕੀਤਾ ਹੈ ਕਿ ''ਬਾਦਲ ਸਰਕਾਰ ਇਸ ਕਾਂਡ ਦੀ ਜਾਂਚ ਲਈ ਗੰਭੀਰ ਨਹੀਂ ਸੀ, ਜਿਸ ਦੇ ਚਲਦੇ ਉਨ੍ਹਾਂ ਦੀ ਅਗਵਾਈ ਹੇਠ ਕਮਿਸ਼ਨ ਵਲੋਂ ਮੰਗੀ ਸੂਚਨਾ ਤਿੰਨ ਮਹੀਨਿਆਂ ਬਾਅਦ ਮੁਹਈਆ ਕਰਵਾਈ ਗਈ |'' 
ਅੱਜ ਸਥਾਨਕ ਸ਼ਹਿਰ ਦੇ ਟੀਚਰਜ਼ ਹੋਮ ਵਿਖੇ ਬਠਿੰਡਾ ਦੇ ਵਕੀਲਾਂ ਨਾਲ ਮੀਟਿੰਗ ਕਰਨ ਪੁੱਜੇ ਆਮ ਆਦਮੀ ਪਾਰਟੀ ਦੇ ਕਾਨੂੰਨੀ ਸੈੱਲ ਦੇ ਮੁਖੀ ਜਸਟਿਸ ਸਿੰਘ ਨੇ ਕਿਹਾ ਕਿ ਉਸ ਵਲੋਂ ਸਰਕਾਰ ਸੌਂਪੀ ਜਾਂਚ ਰੀਪੋਰਟ ਨੂੰ  ਖੋਲਿ੍ਹਆ ਵੀ ਨਹੀਂ ਗਿਆ | ਉਨ੍ਹਾਂ ਮੌਜੂਦਾ ਕਾਂਗਰਸ ਸਰਕਾਰ ਨੂੰ  ਵੀ ਲੰਮੇ ਹੱਥੀ ਲੈਂਦਿਆਂ ਦੋਸ਼ ਲਗਾਇਆ ਕਿ ''ਇਸ ਸਰਕਾਰ ਦਾ ਮੰਤਵ ਵੀ ਮਾਮਲੇ ਨੂੰ  ਲਮਕਾਉਣਾ ਹੈ, ਜਿਸ ਦੇ ਚਲਦੇ ਦੋ ਕਮਿਸ਼ਨ ਤੇ ਸਿੱਟਾਂ ਬਣਾਉਣ ਦੇ ਬਾਵਜੂਦ ਮੁੱਖ ਦੋਸ਼ੀਆਂ ਵਿਰੁਧ ਕਾਰਵਾਈ ਕਰਨ ਤੋਂ ਬਚਿਆ ਜਾ ਰਿਹਾ |'' ਹਾਲਾਂਕਿ ਇਸ ਮੌਕੇ ਉਨ੍ਹਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਕੀਤੀ ਮਿਹਨਤ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ  ਸਖ਼ਤ ਸਜ਼ਾਵਾਂ ਦਿਤੀਆਂ ਜਾਣਗੀਆਂ | ਇਸ ਦੌਰਾਨ ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਵਿਚ ਕਈ ਤਰ੍ਹਾਂ ਦੇ ਮਾਫ਼ੀਆ ਚਲ ਰਹੇ ਹਨ ਅਤੇ ਮੰਤਰੀਆਂ ਵਲੋਂ ਹੀ ਲੋਕਾਂ ਨੂੰ  ਲੁੱਟਿਆ ਜਾ ਰਿਹਾ ਹੈ | ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ | ਇਸ ਮੌਕੇ ਉਨ੍ਹਾਂ ਨਾਲ ਵਿੰਗ ਦੇ ਜਨਰਲ ਸਕੱਤਰ ਕਸ਼ਮੀਰ ਸਿੰਘ ਮੱਲੀ, ਸੂਬਾ ਮੀਤ ਪ੍ਰਧਾਨ ਨਵਦੀਪ ਸਿੰਘ ਜੀਦਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਸਿੱਧੂ, ਗੁਰਲਾਲ  ਸਿੰਘ ਤੋਂ ਇਲਾਵਾ ਗੁਰਜੰਟ ਸਿੰਘ ਸਿਵੀਆ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਦੀਪ ਰਾਜਨ ਆਦਿ ਵੀ ਹਾਜ਼ਰ ਸਨ |  
ਇਸ ਖ਼ਬਰ ਨਾਲ ਸਬੰਧਤ ਫੋਟੋ 07 ਬੀਟੀਆਈ 03 ਵਿਚ ਹੈ | 
ਫ਼ੋਟੋ: ਇਕਬਾਲ ਸਿੰਘ
 

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement