ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਸੈਣੀ ਤੇ ਸ਼ਰਮਾ ਸਮੇਤ ਬਾਦਲਾਂ ਦਾ ਨਾਰਕੋ ਟੈਸਟ ਵੀ ਜ਼ਰੂਰੀਆਪ
Published : Jul 8, 2021, 7:34 am IST
Updated : Jul 8, 2021, 7:34 am IST
SHARE ARTICLE
image
image

ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਸੈਣੀ ਤੇ ਸ਼ਰਮਾ ਸਮੇਤ ਬਾਦਲਾਂ ਦਾ ਨਾਰਕੋ ਟੈਸਟ ਵੀ ਜ਼ਰੂਰੀ : ਆਪ

ਚੰਡੀਗੜ੍ਹ, 7 ਜੁਲਾਈ (ਸੁਰਜੀਤ ਸਿੰਘ ਸੱਤੀ): ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਵਲੋਂ ਨਾਰਕੋ ਟੈਸਟ (ਜਾਂਚ) ਕਰਾਉਣ ਤੋਂ ਮੁਕਰਨਾ ਸਿੱਧ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੀਆਂ ਦੁਰਘਟਨਾਵਾਂ ਲਈ ਤਤਕਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ | 
ਇਹ ਦੋਸ਼ ਆਮ ਆਦਮੀ ਪਾਰਟੀ (ਆਪ) ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਲਗਾਉਂਦਿਆਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਅਤੇ ਬਹਿਬਲ ਕਲਾਂ ਬੇਅਦਬੀ ਕਾਂਡ ਦਾ ਸੱਚ ਜਾਨਣ ਲਈ ਉਕਤ ਤਿੰਨਾਂ ਤੋਂ ਇਲਾਵਾ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਰਕੋ ਟੈਸਟ ਕਰਵਾਇਆ ਜਾਣਾ ਅਤਿ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਕੋਟਕਪੂਰਾ ਗੋਲੀ ਕਾਂਡ ਦਾ ਸੱਚ ਜਾਨਣ ਲਈ ਤਤਕਾਲੀ ਪੁਲੀਸ ਅਧਿਕਾਰੀਆਂ ਡੀ.ਜੀ.ਪੀ ਸੁਮੇਧ ਸੈਣੀ, ਮੁੱਅਤਲ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਐਸ.ਐਸ.ਪੀ ਚਰਨਜੀਤ ਸ਼ਰਮਾ ਦਾ ਨਾਰਕੋ ਟੈਸਟ ਕਰਾਉਣ ਲਈ ਜ਼ਿਲਾ ਅਦਾਲਤ ਵਿੱਚ ਦਰਖਾਸਤ ਦਿੱਤੀ ਸੀ ਕਿਉਂਕਿ ਸਾਬਕਾ ਪੁਲੀਸ ਅਧਿਕਾਰੀ ਜਾਂਚ ਕਮੇਟੀ ਨੂੰ  ਜਾਂਚ ਪੜਤਾਲ ਵਿਚ ਸਹਿਯੋਗ ਨਹੀਂ ਕਰ ਰਹੇ | ਆਗੂਆਂ ਨੇ ਕਿਹਾ ਕਿ ਭਾਂਵੇਂ  ਉਮਰਾਨੰਗਲ ਨਾਰਕੋ ਟੈਸਟ ਲਈ ਸਹਿਮਤ ਹਨ, ਪਰ ਸੁਮੇਧ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਟੈਸਟ ਤੋਂ ਸਾਫ਼ ਮਨਾ ਕਰ ਦਿਤਾ ਹੈ | ਉਨ੍ਹਾਂ ਦੋੋੋਸ਼ ਲਗਾਇਆ ਕਿ ਪੁਲੀਸ ਅਧਿਕਾਰੀਆਂ ਦਾ ਨਾਰਕੋ ਟੈਸਟ ਤੋਂ ਮੁਕਰਨਾ ਬਾਦਲ ਸਰਕਾਰ ਵੇਲੇ ਹੋਏ ਪਾਪਾਂ 'ਤੇ ਪਰਦਾ ਪਾਉਣ ਦਾ ਕੋਝਾ ਯਤਨ ਹੈ | ਉਨਾਂ ਕਿਹਾ ਕਿ ਗੋਲੀ ਕਾਂਡ ਦੀ ਜਾਂਚ ਕਰਨ ਵਾਲੀ ਪਹਿਲੀ ਜਾਂਚ ਕਮੇਟੀ ਨੇ ਇਨਾਂ ਸਾਬਕਾ ਪੁਲੀਸ ਅਧਿਕਾਰੀਆਂ ਨੂੰ  ਦੋਸ਼ੀ ਕਰਾਰ ਦਿੱਤਾ ਹੋਇਆ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਾਦਲਾਂ ਵੇਲੇ ਹੋੋਏ ਕਾਰੇ ਨੂੰ  ਲੋਕਾਂ ਸਾਹਮਣੇ ਰੱਖਣ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ | ਉਨ੍ਹਾਂ ਕਿਹਾ ਕਿ ਇਨਸਾਫ਼ ਮੰਗ ਰਹੀ ਸਿੱਖ ਸੰਗਤ 'ਤੇ ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ 'ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜ਼ਿੰਮੇਵਾਰ ਹਨ | ਆਪ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਬੇਅਬਦੀ ਦੇ ਦੋਸ਼ੀਆਂ, ਸਾਜਿਸ਼ਘਾੜਿਆਂ ਅਤੇ ਦੋਸ਼ੀਆਂ ਨੂੰ  ਬਚਾਉਣ ਵਾਲਿਆਂ ਨੂੰ  ਜ਼ਰੂਰ ਜੇਲਾਂ ਵਿੱਚ ਸੁੱਟਿਆ ਜਾਵੇਗਾ |
 

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement