
ਦੇਸ਼ ਵਿਚ ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਜਾਰੀ ਹਨ।
ਚੰਡੀਗੜ੍ਹ: ਦੇਸ਼ ਵਿਚ ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ (Petrol, Diesel Prices Hike) ਅਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ 2 ਘੰਟਿਆਂ ਲਈ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਾਰਾ ਕੁੱਝ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ।
Farmer's nationwide strike against fuel price hike
ਹੋਰ ਪੜ੍ਹੋ: ਝਟਕਾ! ਪੈਟਰੋਲ-ਡੀਜ਼ਲ ਤੋਂ ਬਾਅਦ CNG-PNG ਵੀ ਹੋਈ ਮਹਿੰਗੀ, ਜਾਣੋ ਅੱਜ ਦੀਆਂ ਕੀਮਤਾਂ
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਵਾਜਾਈ ਵਿਚ ਬਿਨ੍ਹਾਂ ਕਿਸੇ ਰੁਕਾਵਟ ਜਨਤਕ ਥਾਵਾਂ 'ਤੇ ਸਕੂਟਰਾਂ, ਮੋਟਰਸਾਈਕਲਾਂ, ਟਰੈਕਟਰਾਂ, ਕਾਰਾਂ, ਬਸਾਂ, ਟਰੱਕਾਂ ਅਤੇ ਵੱਖ-ਵੱਖ ਵਾਹਨਾਂ ਅਤੇ ਖ਼ਾਲੀ ਗੈਸ ਸਿਲੰਡਰ ਸਮੇਤ ਪ੍ਰਦਰਸ਼ਨ ਕੀਤਾ। ਹਰਿਆਣਾ ਵਿਚ ਕਿਸਾਨਾਂ (Farmer's strike against fuel price hike) ਨੇ ਕੁਰਕਸ਼ੇਤਰ ਵਿਚ ਸਵੇਰੇ ਗੋਲਡਨ ਹੱਟ ਢਾਬੇ ਦੇ ਅੱਗੇ ਲਗਾਏ ਗਏ ਬੈਰੀਕੇਡਾਂ ਨੂੰ ਟਰੈਕਟਰਾਂ ਦੀ ਮਦਦ ਨਾਲ ਹਟਾਇਆ।
Farmer's nationwide strike against fuel price hike
ਹੋਰ ਪੜ੍ਹੋ: ਜਬਰ ਜਨਾਹ ਮਾਮਲਾ: ਸਿਮਰਜੀਤ ਬੈਂਸ ਖਿਲਾਫ਼ ਕੇਸ ਦਰਜ ਕਰਨ ਦੇ ਆਦੇਸ਼, ਮੰਗਵਾਈ FIR ਦੀ ਕਾਪੀ
ਉਧਰ ਜਲੰਧਰ ਦੇ ਭੰਡਾਰੀ ਪੁਲ ’ਤੇ ਆਲ ਇੰਡੀਆ ਕਿਸਾਨ ਸਭਾ ਦੇ ਬੈਨਰ ਹੇਠ ਕਿਸਾਨ ਗੈਸ ਸਿਲੰਡਰ ਲੈ ਕੇ ਪਹੁੰਚੇ। ਇੱਥੇ ਕਿਸਾਨਾਂ (Farmers Protest Against Central Government) ਨੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਮੋਰਚੇ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਰੋਸ ਪ੍ਰਦਰਸ਼ਨ ਦੌਰਾਨ ਸੜਕਾਂ ਨੂੰ ਨਾ ਰੋਕਿਆ ਜਾਵੇ, ਬਲਕਿ ਸੜਕ ਦੇ ਇਕ ਪਾਸੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣ।
Farmer's nationwide strike against fuel price hike
ਹੋਰ ਪੜ੍ਹੋ: ਨਰਿੰਦਰ ਮੋਦੀ ਕੈਬਨਿਟ ਵਿਸਤਾਰ: ਕਿਸ ਮੰਤਰੀ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ, ਦੇਖੋ ਪੂਰੀ ਸੂਚੀ
ਉਹਨਾਂ ਕਿਹਾ ਕਿ ਇਹ ਇਕ ਅਜਿਹਾ ਮੁੱਦਾ ਹੈ ਜੋ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਤ ਕਰਦਾ ਹੈ, ਇਸ ਲਈ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਔਰਤਾਂ, ਕਰਮਚਾਰੀ, ਦੁਕਾਨਦਾਰ, ਟਰਾਂਸਪੋਰਟਰ, ਵਪਾਰੀ ਅਤੇ ਹੋਰ ਵਰਗਾਂ ਦੇ ਲੋਕ ਪ੍ਰਦਰਸ਼ਨਾਂ ਦਾ ਹਿੱਸਾ ਬਣਨ।