ਮਨਪ੍ਰੀਤ ਬਾਦਲ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ, ਪੰਜਾਬ ਵਿਚ ਦੋ ਹੋਰ ਸੈਨਿਕ ਸਕੂਲਾਂ ਦੀ ਕੀਤੀ ਮੰਗ
Published : Jul 8, 2021, 7:32 am IST
Updated : Jul 8, 2021, 7:32 am IST
SHARE ARTICLE
image
image

ਮਨਪ੍ਰੀਤ ਬਾਦਲ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ, ਪੰਜਾਬ ਵਿਚ ਦੋ ਹੋਰ ਸੈਨਿਕ ਸਕੂਲਾਂ ਦੀ ਕੀਤੀ ਮੰਗ

ਚੰਡੀਗੜ੍ਹ, 7 ਜੁਲਾਈ (ਭੁੱਲਰ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ  ਪੰਜਾਬ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ |
ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਪੰਜਾਬ ਭਾਰਤ ਦਾ ਮੋਹਰੀ ਸੂਬਾ ਰਿਹਾ ਹੈ | ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਸੈਨਿਕਾਂ ਦੀਆਂ ਕੁਰਬਾਨੀਆਂ ਅਤੇ ਸਨਮਾਨ ਜ਼ਿਆਦਾ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਰਫ਼ ਇਕੋ-ਇਕ ਸੈਨਿਕ ਸਕੂਲ ਕਪੂਰਥਲਾ ਵਿਚ ਸਥਿਤ ਹੈ ਅਤੇ ਹੁਣ ਸੂਬੇ ਵਲੋਂ ਗੁਰਦਾਸਪੁਰ ਅਤੇ ਬਠਿੰਡਾ ਵਿਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਕੀਤੀ ਗਈ ਹੈ | ਵਿੱਤ ਮੰਤਰੀ ਨੇ ਦਸਿਆ ਕਿ ਹੋਰਨਾਂ ਸੂਬਿਆਂ ਜਿਵੇਂ ਹਰਿਆਣਾ, ਬਿਹਾਰ ਅਤੇ ਮਹਾਰਾਸ਼ਟਰ ਵਿਚ ਦੋ-ਦੋ ਸੈਨਿਕ ਸਕੂਲ ਹਨ ਜਦਕਿ ਉੱਤਰ ਪ੍ਰਦੇਸ਼ ਵਿਚ 3 ਸੈਨਿਕ ਸਕੂਲ ਹਨ |
ਕੇਂਦਰੀ ਰਖਿਆ ਮੰਤਰੀ ਨੇ ਇਸ ਸਬੰਧੀ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਕੌਮੀ ਸੁਰੱਖਿਆ ਅਤੇ ਭਾਰਤ ਦੀਆਂ ਸਮਾਜਕ ਤੇ ਸਭਿਆਚਾਰਕ ਕਦਰਾਂ ਕੀਮਤਾਂ ਦੀ ਰਾਖੀ ਲਈ ਸਿੱਖਾਂ ਅਤੇ ਪੰਜਾਬੀਆਂ ਵਲੋਂ ਨਿਭਾਈ ਭੂਮਿਕਾ ਦੀ ਨਿੱਜੀ ਤੌਰ 'ਤੇ ਸ਼ਲਾਘਾ ਕਰਦੇ ਹਨ | ਰਖਿਆ ਮੰਤਰੀ ਦਾ ਸ਼ਲਾਘਾਯੋਗ ਸ਼ਬਦਾਂ ਅਤੇ ਸਮਾਂ ਦੇਣ ਲਈ ਧਨਵਾਦ ਕਰਦਿਆਂ ਵਿੱਤ ਮੰਤਰੀ ਸ. ਬਾਦਲ ਨੇ ਉਨ੍ਹਾਂ ਨੂੰ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪੱਤਰ ਵੀ ਦਿਤਾ ਅਤੇ ਦਸਿਆ ਕਿ ਸੂਬਾ ਸਰਕਾਰ ਵਲੋਂ ਸੈਨਿਕ ਸਕੂਲ ਸਥਾਪਤ ਕਰਨ ਲਈ ਗੁਰਦਾਸਪੁਰ ਦੇ ਡੱਲਾ ਗੋਰੀਆਂ ਵਿਖੇ 40 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ | ਪੰਜਾਬ, ਬਠਿੰਡਾ ਵਿਚ ਇਕ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਇੱਛਾ ਰਖਦਾ ਹੈ | ਇਸ ਨਾਲ ਪੰਜਾਬ ਦੇ ਤਿੰਨੋ ਦੋਆਬਾ, ਮਾਝਾ ਅਤੇ ਮਾਲਵਾ ਖੇਤਰਾਂ ਵਿਚ 1-1 ਸੈਨਿਕ ਸਕੂਲ ਬਣ ਜਾਵੇਗਾ | ਸ. ਬਾਦਲ ਨੇ ਰਖਿਆ ਮੰਤਰਾਲੇ ਤੋਂ ਬਠਿੰਡਾ ਵਿਖੇ ਆਧੁਨਿਕ ਬੱਸ ਅੱਡਾ ਅਤੇ ਟਰਮੀਨਲ ਸਥਾਪਤ ਕਰਨ ਲਈ ਅਧਿਕਾਰਤ ਪ੍ਰਵਾਨਗੀ ਜਾਰੀ ਕਰਾਉਣ ਲਈ ਸ੍ਰੀ ਰਾਜਨਾਥ ਸਿੰਘ ਨੂੰ  ਅਪੀਲ ਵੀ ਕੀਤੀ ਕਿਉਂ ਜੋ ਪ੍ਰਸਤਾਵਿਤ ਥਾਂ ਬਠਿੰਡਾ ਫ਼ੌਜੀ ਛਾਉਣੀ ਨੇੜੇ ਲਗਦੀ ਹੈ, ਇਸ ਲਈ ਰੱਖਿਆ ਮੰਤਰਾਲੇ ਤੋਂ ਰਸਮੀ ਇਤਰਾਜ਼ਹੀਣਤਾ ਸਰਟੀਫ਼ਿਕੇਟ ਦੀ ਲੋੜ ਹੈ | ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਲੋੜੀਂਦੇ ਮਿਲਟਰੀ ਨਿਯਮਾਂ ਦੀ ਪਾਲਣਾ ਕੀਤੀ ਗਈ ਹੈ ਅਤੇ ਫ਼ੌਜੀ ਛਾਉਣੀ ਸੀਮਾ ਤੋਂ 100 ਮੀਟਰ ਦਾ ਰਸਤਾ ਵੀ ਛੱਡ ਦਿਤਾ ਗਿਆ ਹੈ | ਇਸੇ ਤਰ੍ਹਾਂ ਪ੍ਰਸਤਾਵਤ ਬੱਸ ਟਰਮੀਨਲ, ਮਿਲਟਰੀ ਖੇਤਰ ਨਾਲ ਲਗਦੀਆਂ ਇਮਾਰਤਾਂ ਲਈ ਨਿਰਧਾਰਤ ਉਚਾਈ ਨਾਲੋਂ ਨੀਵਾਂ ਰਖਿਆ ਗਿਆ ਹੈ | ਇਤਰਾਜ਼ਹੀਣਤਾ ਸਰਟੀਫ਼ੀਕੇਟ ਲਈ ਲੋੜੀਂਦੇ ਕਾਗ਼ਜ਼ਾਤ ਡਿਫ਼ੈਂਸ ਹੈੱਡਕੁਆਰਟਰ ਕੋਲ ਜਮ੍ਹਾਂ ਕਰਵਾ ਦਿਤੇ ਗਏ ਹਨ ਅਤੇ ਛੇਤੀ ਪ੍ਰਵਾਨਗੀ ਮਿਲਣ ਨਾਲ ਪ੍ਰਾਜੈਕਟ ਨੂੰ  ਹੋਰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇਗਾ |
ਵਿੱਤ ਮੰਤਰੀ ਨੇ ਰੱਖਿਆ ਮੰਤਰੀ ਨੂੰ  ਅੰਮਿ੍ਤਸਰ ਵਿਖੇ ਪੰਜਾਬ ਜੰਗੀ ਨਾਇਕ ਯਾਦਗਾਰ ਅਤੇ ਅਜਾਇਬਘਰ ਦਾ ਦੌਰਾ ਕਰਨ ਦਾ ਸੱਦਾ ਵੀ ਦਿਤਾ, ਜਿਸ ਨੂੰ  ਪੰਜਾਬ ਸਰਕਾਰ ਵੱਲੋਂ 144 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ |

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement