ਵਜ਼ੀਫ਼ਾ ਘੁਟਾਲਾ: ਕੇਂਦਰ ਨੂੰ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਮੰਤਰੀਆਂ ਨੂੰ ਬਚਾਅ ਰਹੀ ਸਰਕਾਰ: ਚੀਮਾ
Published : Jul 8, 2021, 7:06 pm IST
Updated : Jul 8, 2021, 7:06 pm IST
SHARE ARTICLE
Captain Amarinder Singh and Harpal Cheema
Captain Amarinder Singh and Harpal Cheema

ਕੇਂਦਰ ਸਰਕਾਰ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ 'ਚ ਹੇਰਾਫੇਰੀ ਕਰਨ ਵਾਲੇ ਮੁੱਖ ਮੰਤਰੀ ਤੇ ਮੰਤਰੀਆਂ ਖ਼ਿਲਾਫ਼ ਕਾਰਵਾਈ ਕਰੇ- ਆਪ

ਚੰਡੀਗੜ੍ਹ: ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਵਜ਼ੀਫ਼ਾ ਰਾਸ਼ੀ ਵਿਚ ਘੁਟਾਲਾ ( Post-matric scholarship Scam) ਕਰਨ  ਦੇ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Cheema Slam Punjab government) ਨੇ ਕਿਹਾ ਕਿ ਕੈਪਟਨ ਸਰਕਾਰ ਵਜ਼ੀਫਾ ਘੁਟਾਲੇ ਦੀ ਜਾਂਚ ਰਿਪੋਰਟ ਕੇਂਦਰ ਸਰਕਾਰ ਨੂੰ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀਆਂ ਅਤੇ ਸੰਤਰੀਆਂ ਨੂੰ ਬਚਾਅ ਰਹੀ ਹੈ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲੇ ਅਤੇ ਰਾਸ਼ਟਰੀ ਐਸ.ਸੀ ਕਮਿਸ਼ਨ ਵੱਲੋਂ ਰਾਜ ਦੇ ਉਚ ਅਧਿਕਾਰੀ ਕਿਰਪਾ ਸੰਕਰ ਸਰੋਜ ਦੀ ਜਾਂਚ ਰਿਪੋਰਟ ਅਤੇ ਮੰਤਰੀਆਂ ਵੱਲੋਂ ਤਿਆਰ ਕੀਤੀ ਰਿਪੋਰਟ ਸਮੇਤ ਪੰਜਾਬ ਸਰਕਾਰ ਦੀ ਕਾਰਵਾਈ ਰਿਪੋਰਟ ਦੀ ਮੰਗ ਕੀਤੀ ਗਈ ਹੈ।

Harpal cheemaHarpal cheema

ਹੋਰ ਪੜ੍ਹੋ: ਪੰਜਾਬ ਦੇ ਨਾਮਵਰ ਖਿਡਾਰੀ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੋਸਟ ਮੈਟ੍ਰਿਕ ਵਜ਼ੀਫਾ ਘੁਟਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਏ ਅਤੇ ਦਲਿਤ ਵਿਦਿਆਰਥੀਆਂ (Post-matric scholarship of Dalit students) ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਾਧੂ ਸਿੰਘ ਧਰਮਸੋਤ ਤੇ ਮਨਪ੍ਰੀਤ ਬਾਦਲ ਅਤੇ ਅਧਿਕਾਰੀਆਂ ਦੇ ਖ਼ਿਲਾਫ਼ ਸ਼ਖਤ ਕਾਰਵਾਈ ਕਰੇ।

captain amrinder singhCaptain Amrinder Singh

ਹੋਰ ਪੜ੍ਹੋ: ਪੰਜਾਬ ਦੇ 28 ਲੱਖ ਪਰਿਵਾਰਾਂ ਨੂੰ ਮਿਲ ਸਕਦਾ ਰੁਜ਼ਗਾਰ! ਸਿਰਫ ਇਕ ਫਾਰਮ ਭਰਨ 'ਤੇ ਮਿਲੇਗਾ ਨੌਕਰੀ ਕਾਰਡ

ਚੀਮਾ ਨੇ ਦੱਸਿਆ ਕਿ ਕੈਪਟਨ ਸਰਕਾਰ (Punjab government) ਨੇ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਗਬਨ ਕੀਤਾ ਹੈ, ਜਿਸ ਦੀ ਜਾਂਚ ਪੰਜਾਬ ਸਰਕਾਰ ਦੇ ਉਚ ਅਧਿਕਾਰੀ ਕਿਰਪਾ ਸੰਕਰ ਸਰੋਜ ਵੱਲੋਂ ਕੀਤੀ ਗਈ ਸੀ ਅਤੇ ਇਸ ਰਿਪੋਰਟ (Post-matric scholarship report) ਤੋਂ ਸਾਫ਼ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸਮ ਖ਼ਾਸ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਦੇਖ਼ਰੇਖ ਵਿੱਚ 63.91 ਕਰੋੜ ਰੁਪਏ ਦਾ ਘੁਟਾਲਾ ਹੋਇਆ ਸੀ ਅਤੇ 39 ਕਰੋੜ ਰੁਪਏ ਨਾਲ ਸੰਬੰਧਤ ਰਿਕਾਰਡ ਹੀ ਗਾਇਬ ਕੀਤਾ ਗਿਆ ਹੈ। ਜਦੋਂ ਕਿ ਅਜਿਹੀਆਂ ਵਿਦਿਅਕ ਸੰਸਥਾਵਾਂ ਨੂੰ 16.91 ਕਰੋੜ ਰੁਪਏ ਦੀ ਰਕਮ ਦਾ ਭੁਗਤਾਨ ਕੀਤਾ ਗਿਆ, ਜਿਨਾਂ ਖ਼ਿਲਾਫ਼ ਆਡਿਟ ਟੀਮ ਨੇ 8 ਕਰੋੜ ਰੁਪਏ ਦੀ ਵਸੂਲੀ ਦੀ ਸਿਫਾਰਸ਼ ਕੀਤੀ ਸੀ। ਉਹਨਾਂ ਕਿਹਾ ਕਿ ਇਸ ਸਾਰੀ ਘਟਨਾ ਤੋਂ ਪਤਾ ਲਗਦਾ ਹੈ ਕਿ ਰਾਜ ਖ਼ਜ਼ਾਨੇ ਵਿੱਚੋਂ 24.91 ਕਰੋੜ ਤੋਂ ਵੱਧ ਦਾ ਡਾਕਾ ਮਾਰਿਆ ਗਿਆ ਹੈ।

sadhu singh dharamsot Sadhu Singh Dharamsot

ਹੋਰ ਪੜ੍ਹੋ: ਹਰਸਿਮਰਤ ਬਾਦਲ ਨੇ ਮੁੜ ਕੀਤੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ, ਕੈਪਟਨ 'ਤੇ ਵੀ ਬੋਲਿਆ ਹਮਲਾ 

ਆਪ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ ਕਲਿਆਣਾ ਮੰਤਰੀ ਵੱਲੋਂ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫ਼ਾ ਰਾਸ਼ੀ ਦਿੱਤੀ ਗਈ, ਜਿਸ ਕਾਰਨ ਅਸਲ ਕਾਲਜਾਂ ਵਿੱਚ ਪੜਦੇ ਲੱਖਾਂ ਦਲਿਤ ਵਿਦਿਆਰਥੀਆਂ ਨੂੰ ਵਿਦਿਆ ਤੋਂ ਵਾਂਝੇ ਕਰ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਚੀਮਾ ਨੇ ਕਿਹਾ ਆਪਣੇ ਸਾਥੀ ਮੰਤਰੀ ਨੂੰ ਮੰਤਰੀਆਂ ਦੀ ਕਮੇਟੀ ਤੋਂ ਹੀ ਵਜ਼ੀਫ਼ਾ ਘੁਟਾਲੇ ਵਿੱਚ ਕਲੀਨ ਚਿੱਟ ਦਿਵਾਉਣ ਦਾ ਸ਼ਾਨਦਾਰ ਨਾਟਕ ਕੀਤਾ ਗਿਆ। ਇਸ ਦੇ ਨਾਲ ਹੀ ਕਮੇਟੀ ਨੇ ਜਾਂਚ ਕਰਨ ਵਾਲੇ ਉਚ ਅਧਿਕਾਰੀ 'ਤੇ ਗੰਭੀਰ ਟਿੱਪਣੀ ਕੀਤੀ ਅਤੇ ਕੈਪਟਨ ਸਰਕਾਰ ਨੇ ਉਸ ਅਧਿਕਾਰੀ ਦਾ ਵਿਭਾਗ ਹੀ ਬਦਲ ਦਿੱਤਾ।

Harpal Cheema Harpal Cheema

ਇਹ ਵੀ ਪੜ੍ਹੋ- ਸਿਹਤ ਮੰਤਰੀ ਬਦਲਣ 'ਤੇ ਰਾਹੁਲ ਗਾਂਧੀ ਦਾ ਤੰਜ਼, 'ਮਤਲਬ ਹੁਣ ਵੈਕਸੀਨ ਦੀ ਕਮੀ ਨਹੀਂ ਹੋਵੇਗੀ?'

ਚੀਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਰਾਸ਼ੀ ਦਾ ਬਕਾਇਆ ਪੈਸਾ ਜਾਰੀ ਕੀਤਾ ਜਾਵੇ, ਤਾਂ ਜੋ ਦਲਿਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਜਾਵੇ। ਇਸ ਦੇ ਨਾਲ ਕੇਂਦਰ ਦੀ ਏਜੰਸੀ ਤੋਂ ਵਜ਼ੀਫ਼ਾ ਘੁਟਾਲੇ ਦੀ ਮੁਕੰਮਲ ਜਾਂਚ ਕਰਵਾਈ ਜਾਵੇ ਅਤੇ ਪੰਜਾਬ ਦੇ ਸਮਾਜਿਕ ਕਲਿਆਣ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਜਾਵੇ।ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਰਹੇ ਮਲਵਿੰਦਰ ਸਿੰਘ ਕੰਗ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸਾਮਲ ਹੋ ਗਏ।

 ਕੰਗ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ ਵਿੱਚ ਕਈ ਉੱਚ ਅਹੁਦਿਆਂ ਤੇ ਬਿਰਾਜਮਾਨ ਰਹੇ, ਉਹਨਾ ਨੇ ਸੂਬਾ ਇਕਾਈ ਦੇ ਬੁਲਾਰੇ ਵਜੋਂ ਵੀ ਸੇਵਾਵਾਂ ਨਿਭਾਈਆਂ। ਇਸ ਤੋਂ ਬਿਨਾਂ ਉਹ ਭਾਜਪਾ ਯੁਵਾ ਮੋਰਚਾ ਦੇ ਰਾਸਟਰੀ ਐਗਜੀਕਿਊਟਿਵ ਮੈਂਬਰ ਰਹੇ ਅਤੇ ਹਰਿਆਣਾ ਯੁਵਾ ਮੋਰਚਾ ਦੇ ਇੰਚਾਰਜ ਵਜੋਂ ਵੀ ਕਾਰਜ ਕੀਤਾ। ਕੰਗ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਰਹੇ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਲਗਾਤਾਰ ਦੋ ਵਾਰ ਪ੍ਰਧਾਨ ਰਹਿਣ ਵਾਲੇ ਪਹਿਲੇ ਵਿਅਕਤੀ ਬਣੇ।  ਓੁਹਨਾ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੋਧੀ ਲਿਆਂਦੇ ਤਿੰਨ ਨਵੇਂ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ।  ਮਲਵਿੰਦਰ ਸਿੰਘ ਕੰਗ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਰਸਮੀ ਤੌਰ 'ਤੇ ਸਵਾਗਤ ਕੀਤਾ।

ScholarshipScholarship

ਇਹ ਵੀ ਪੜ੍ਹੋ - 3 ਦੋਸਤਾਂ ਨੇ ਬੰਜਰ ਜ਼ਮੀਨ 'ਤੇ ਬਣਾਇਆ Eco-Tourism Center, ਹੁਣ ਹੋ ਰਹੀ ਲੱਖਾਂ ਦੀ ਕਮਾਈ

ਸਾਬਕਾ ਭਾਜਪਾ ਆਗੂ ਮਲਵਿੰਦਰ ਸਿੰਘ ਕੰਗ ਦਾ ਸਵਾਗਤ ਕਰਦਿਆਂ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਅੱਜ ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਰਾਜਨੀਤਿਕ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਭਾਵ ਸਮਾਜ ਦਾ ਹਰ ਵਰਗ ਆਪ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਮਲਵਿੰਦਰ ਸਿੰਘ ਕੰਗ ਦਾ ਆਪ ਵਿੱਚ ਆਉਣਾ ਸਿੱਧ ਕਰਦਾ ਹੈ ਕਿ ਪੰਜਾਬ ਦੇ ਨੌਜਵਾਨ ਸੂਬੇ ਦੀ ਰਾਜਨੀਤੀ ਵਿੱਚ ਪਰਿਵਰਤਨ ਕਰਨਾ ਚਾਹੁੰਦੇ ਹਨ।

ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਲਵਿੰਦਰ ਸਿੰਘ ਕੰਗ ਪੰਜਾਬ ਦੇ ਨੌਜਵਾਨਾਂ ਵਿੱਚ ਮਕਬੂਲ ਸਖਸੀਅਤ ਹੈ, ਜੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਦੇ ਲਗਾਤਾਰ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮਲਵਿੰਦਰ ਸਿੰਘ ਕੰਗ ਨੇ ਲੰਮਾ ਸਮਾਂ ਭਾਰਤੀ ਜਨਤਾ ਪਾਰਟੀ ਨਾਲ ਰਾਜਨੀਤਿਕ ਵਰਕਰ ਵਜੋਂ ਕੰਮ ਕੀਤਾ ਹੈ। ਮਲਵਿੰਦਰ ਸਿੰਘ ਕੰਗ ਭਾਜਪਾ ਪੰਜਾਬ ਦੇ ਬੁਲਾਰੇ, ਭਾਜਪਾ ਯੂਵਾ ਮੋਰਚਾ ਦੀ ਰਾਸਟਰੀ ਕਾਰਜਕਰਨੀ ਦੇ ਮੈਂਬਰ ਅਤੇ ਜਨਰਲ ਸਕੱਤਰ ਵੀ ਰਹੇ ਹਨ।

Harpal Cheema Harpal Cheema

ਹੋਰ ਪੜ੍ਹੋ: Fact Check: ਆਮ ਆਦਮੀ ਪਾਰਟੀ ਨੂੰ ਲੈ ਕੇ ਫਰਜ਼ੀ ਨਿਊਜ਼ ਕਟਿੰਗ ਹੋ ਰਹੀ ਹੈ ਵਾਇਰਲ

ਇਸ ਸਮੇਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸੀ ਨੀਤੀਆਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ, ਇਸ ਲਈ ਉਨ੍ਹਾਂ ਸੋਚ ਸਮਝ ਕੇ ਆਪ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਕੰਗ ਨੇ ਭਾਰਤੀ ਜਨਤਾ ਪਾਰਟੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੇਸ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਖਲਿਾਫ ਲੰਮੇ ਸਮੇਂ ਤੋਂ ਸੰਘਰਸ ਕਰ ਰਹੇ ਹਨ, ਪਰ ਭਾਜਪਾ ਨੇਤਾ ਸੱਤਾ ਦੇ ਨਸੇ ਵਿੱਚ ਗਲਤਾਣ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦੇਸ ਵਿੱਚ ਪਰਿਵਰਤਨ ਦੀ ਰਾਜਨੀਤੀ ਸੁਰੂ ਕੀਤੀ ਹੈ ਅਤੇ ਅਜਿਹੀ ਹੀ ਰਾਜਨੀਤੀ ਨੌਜਵਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਮਰਥ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement