
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ
ਚੰਡੀਗੜ੍ਹ - ਚੰਡੀਗੜ੍ਹ ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਵਿਚ ਇਕ ਵੱਡਾ ਦਰੱਖਤ ਡਿੱਗਣ ਕਰ ਕੇ ਵੱਡਾ ਹਾਦਸਾ ਵਾਪਰਿਆ ਹੈ। ਦਰੱਖਤ ਡਿੱਗਣ ਨਾਲ ਕਈ ਬੱਚੇ ਪ੍ਰਭਾਵਿਤ ਹੋਏ ਹੋਏ। ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ 1 ਬੱਚੇ ਦੀ ਮੌਤ ਵੀ ਹੋ ਗਈ ਹੈ, ਜਦਕਿ 13 ਬੱਚੇ ਜ਼ਖਮੀ ਹੋਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਫਿਰ ਅਚਾਨਕ ਦਰੱਖਤ ਬੱਚਿਆਂ 'ਤੇ ਡਿੱਗ ਪਿਆ। ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ਵਿਚ ਦਾਖ਼ਲ ਕਰਵਾਇਆ ਗਿਆ ਹੈ।
A tree fell at a school in Sector 9, Chandigarh, killing one child and injuring another
ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਮਾਪੇ ਵੀ ਸਕੂਲ ਪਹੁੰਚ ਰਹੇ ਹਨ। ਮਾਪੇ ਗੇਟ 'ਤੇ ਹੰਗਾਮਾ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 3 ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ GMSH-16 ਵਿਖੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸਕੂਲ ਵਿਚ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ। ਪੁਲਿਸ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।